ਸ਼ੁੱਕਰਵਾਰ, ਜੁਲਾਈ 23, 2021
ਸ਼ੁੱਕਰਵਾਰ, ਜੁਲਾਈ 23, 2021
HomeFact ChecksCanada ਵਿੱਚ ਸਿੱਖ ਵਿਅਕਤੀ ਨੂੰ ਬਣਾਇਆ ਖਜ਼ਾਨਾ ਮੰਤਰੀ?

Canada ਵਿੱਚ ਸਿੱਖ ਵਿਅਕਤੀ ਨੂੰ ਬਣਾਇਆ ਖਜ਼ਾਨਾ ਮੰਤਰੀ?

ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਨਾਡਾ (Canada) ਦੇ ਸਿੱਖ ਆਗੂ ਪ੍ਰਭਮੀਤ ਸਿੰਘ ਸਰਕਾਰੀਆ ਦੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਨਾਡਾ ਦਾ ਖਜ਼ਾਨਾ ਮੰਤਰੀ ਚੁਣਿਆ ਗਿਆ ਹੈ।

ਫੇਸਬੁੱਕ ਪੇਜ ਅੱਗ ਬਾਣੀ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ, Prabmeet Singh Sarkaria ਨੂੰ Ontario, Canada ਦੇ ਖਜ਼ਾਨਾ ਮੰਤਰੀ ਵਜੋਂ ਚੁਣਿਆ ਗਿਆ। ਹਰ ਸਿੱਖ ਮਾਣ ਮਹਿਸੂਸ ਕਰ ਰਿਹਾ ਹੈ। ਜੇ ਤੁਸੀਂ ਵਾਹਿਗੁਰੂ ਨੂੰ ਮੰਨਦੇ ਹੋ ਅਤੇ ਉਸ ‘ਤੇ ਵਿਸ਼ਵਾਸ ਕਰਦੇ ਹੋ, ਤੁਹਾਨੂੰ ਜ਼ਰੂਰ ਸਫਲਤਾ ਮਿਲੇਗੀ।

Canada

ਫੇਸਬੁੱਕ ਪੇਜ “ਡਿਜੀਟਲ ਸਰਦਾਰਜੀ” ਨੇ ਵੀ ਵਾਇਰਲ ਪੋਸਟ ਨੂੰ ਆਪਣੇ ਪੇਜ਼ ਤੇ ਸ਼ੇਅਰ ਕੀਤਾ। ਅੱਸੀ ਪਾਇਆ ਕਿ ਇਸ ਪੋਸਟ ਨੂੰ ਹੁਣ ਤਕ 6 ਹਜ਼ਾਰ ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ। ਤੁਸੀਂ ਵਾਇਰਲ ਪੋਸਟ ਦਾ ਆਰਕਾਇਵਡ ਲਿੰਕ ਇਥੇ ਕਲਿਕ ਕਰਕੇ ਦੇਖ ਸਕਦੇ ਹੋ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਗੂਗਲ ਸਰਚ ਜਰੀਏ ਕਨਾਡਾ ਦੇ ਖਜ਼ਾਨਾ ਮੰਤਰੀ ਬਾਰੇ ਸਰਚ ਕੀਤੀ। ਕਨਾਡਾ ਸਰਕਾਰ ਦੇ ਪ੍ਰਧਾਨ ਮੰਤਰੀ ਦੀ ਅਧਿਕਾਰਿਕ ਵੈੱਬਸਾਈਟ pm.gc.ca ਦੇ ਮੁਤਾਬਕ Chrystia Freeland ਦੇਸ਼ ਦੀ ਖਜ਼ਾਨਾ ਮੰਤਰੀ ਹਨ ਅਤੇ ਕ੍ਰਿਸਟਿਆ ਦੇਸ਼ ਦੀ ਡਿਪਟੀ ਪ੍ਰਧਾਨ ਮੰਤਰੀ ਵੀ ਹਨ। Chrystia Freeland ਬਾਰੇ ਜਾਣਕਾਰੀ ਨੂੰ ਤੁਸੀਂ ਇਥੇ ਕਲਿਕ ਕਰ ਪੜ੍ਹ ਸਕਦੇ ਹੋ।

ਸਰਚ ਨੂੰ ਜਾਰੀ ਰੱਖਦੇ ਹੋਏ ਅਸੀਂ ਪ੍ਰਭਮੀਤ ਸਿੰਘ ਸਰਕਾਰੀਆ ਬਾਰੇ ਲੱਭਣਾ ਸ਼ੁਰੂ ਕੀਤਾ। ਸਾਨੂੰ ਅਜਿਹੀਆਂ ਕਈ ਖਬਰਾਂ ਮਿਲੀਆਂ ਜਿਨ੍ਹਾਂ ਵਿਚ ਦੱਸਿਆ ਗਿਆ ਕਿ ਪ੍ਰਭਮੀਤ ਸਿੰਘ ਨੂੰ ਕਨਾਡਾ, ਉਨਟਾਰੀਓ ਦੇ ਟ੍ਰੇਜ਼ਰੀ ਬੋਰਡ ਦਾ ਪ੍ਰਧਾਨ 18 ਜੂਨ ਨੂੰ ਚੁਣਿਆ ਗਿਆ ਸੀ। ਇਸ ਮਾਮਲੇ ਨੂੰ ਲੈ ਕੇ on-sitemag.com ਦੀ ਖਬਰ ਨੂੰ ਇਥੇ ਕਲਿਕ ਕਰ ਪੜ੍ਹ ਸਕਦੇ
ਹੋ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

NDTV ਦੁਆਰਾ 19 ਜੂਨ, 2021 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਕਿ ਪ੍ਰਭਮੀਤ ਸਿੰਘ ਸਰਕਾਰੀਆ ਨੂੰ ਕਨਾਡਾ, ਉਨਟਾਰੀਓ ਦੇ ਟ੍ਰੇਜ਼ਰੀ ਬੋਰਡ ਦਾ ਪ੍ਰਧਾਨ ਬਣਾਇਆ ਗਿਆ ਹੈ। NDTV ਦੁਆਰਾ ਪ੍ਰਕਾਸ਼ਿਤ ਖਬਰ ਨੂੰ ਇਥੇ ਕਲਿਕ ਕਰ ਪੜ੍ਹ ਸਕਦੇ ਹੋ।

ਸਰਚ ਦੇ ਦੌਰਾਨ ਅਸੀਂ ਪ੍ਰਭਮੀਤ ਸਿੰਘ ਸਰਕਾਰੀਆ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਸਰਚ ਕੀਤਾ। ਪ੍ਰਭਮੀਤ ਦੇ ਸੋਸ਼ਲ ਮੀਡਿਆ ਅਕਾਊਂਟ ਵਿਚ ਦਿੱਤੀ ਜਾਣਕਾਰੀ ਅਨੁਸਾਰ ਉਹ ਕਨਾਡਾ, ਉਨਟਾਰੀਓ ਦੇ ਟ੍ਰੇਜ਼ਰੀ ਬੋਰਡ ਦੇ ਪ੍ਰਧਾਨ ਹਨਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਭਮੀਤ ਸਿੰਘ ਸਰਕਾਰੀਆ ਕਨਾਡਾ ਦੇ ਖਜ਼ਾਨਾ ਮੰਤਰੀ ਨਹੀਂ ਹਨ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨਾਲ ਦਿੱਤੀ ਜਾ ਰਹੀ ਜਾਣਕਾਰੀ ਗਲਤ ਹੈ। ਪ੍ਰਭਮੀਤ ਸਿੰਘ ਸਰਕਾਰੀਆ ਕਨਾਡਾ ਦੇ ਖਜ਼ਾਨਾ ਮੰਤਰੀ ਨਹੀਂ ਹਨ।

Our Sources

https://www.on-sitemag.com/infrastructure/doug-ford-shuffles-cabinet-brings-back-rod-phillips-taps-surma-for-infrastructure/1003974218/

https://www.ndtv.com/indians-abroad/indo-canadians-prabhmeet-sarkariya-and-parm-gill-join-cabinet-in-canadas-ontario-province-2467574

https://www.instagram.com/prabsarkaria/?hl=en

Result: Misleading


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular