Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੋਤੇ ਨਿਰਵਾਣ ਸਿੰਘ ਦੀ ਮੰਗਣੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਾਲ ਹੋ ਗਈ ਹੈ। ਸੋਸ਼ਲ ਮੀਡਿਆ ਤੇ ਤਸਵੀਰ ਨੂੰ ਵਾਇਰਲ ਕਰਦਿਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤੰਜ ਕੱਸਿਆ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਪਲੇਟਫਾਰਮਾਂ ਤੇ ਪਹਿਲਾਂ ਵੀ ਇਹ ਤਸਵੀਰ ਵਾਇਰਲ ਹੋ ਚੁੱਕੀ ਹੈ। ‘ਆਮ ਆਦਮੀ ਪਾਰਟੀ ਦਾਖਾ’ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ‘ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਦੀ ਦੋਹਤੀ ਦੀ ਮੰਗਣੀ ਦੀ ਤਸਵੀਰ।’ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਵੀ ਸੋਸ਼ਲ ਮੀਡਿਆ ‘ਤੇ ਇਹ ਤਸਵੀਰ ਖੂਬ ਵਾਇਰਲ ਹੋਈ ਸੀ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡਿਆ ਵੈਬਸਾਈਟ ‘Daily Excelsior’ ਦੁਆਰਾ 13 ਅਪ੍ਰੈਲ 2016 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਮਿਲੀ।
ਆਰਟੀਕਲ ਦੇ ਮੁਤਾਬਕ ਜੰਮੂ ਕਸ਼ਮੀਰ ਦੇ ਸੀਨੀਅਰ ਕਾਂਗਰਸ ਲੀਡਰ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਦੀ ਮੰਗਣੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਤੇ ਨਿਰਵਾਣ ਸਿੰਘ ਨਾਲ ਹੋਈ। ਤਸਵੀਰ ਦੇ ਕੈਪਸ਼ਨ ਦੇ ਮੁਤਾਬਕ, ਮੰਗਣੀ ਦਾ ਸਮਾਰੋਹ ਡਾ. ਕਰਨ ਸਿੰਘ ਦੀ ਦਿੱਲੀ ਵਿਖੇ ਰਿਹਾਇਸ਼ ਤੇ ਕੀਤਾ ਗਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਦੇ ਦੌਰਾਨ ਸਾਨੂੰ ਨਿਰਵਾਣ ਸਿੰਘ ਅਤੇ ਮ੍ਰਿਗਾਂਕਾ ਸਿੰਘ ਦੀ ਮੰਗਣੀ ਅਤੇ ਵਿਆਹ ਨੂੰ ਲੈ ਕੇ ਕਈ ਮੀਡਿਆ ਰਿਪੋਰਟ ਮਿਲੀਆਂ। ਟਾਈਮਜ਼ ਆਫ ਇੰਡੀਆ ਦੁਆਰਾ ਮਾਰਚ 5,2017 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਮੁਤਾਬਕ ਨਿਰਵਾਣ ਸਿੰਘ ਅਤੇ ਮ੍ਰਿਗਨਕਾ ਸਿੰਘ ਦਾ ਵਿਆਹ ਚੰਡੀਗੜ੍ਹ ਵਿਖੇ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਸਿਆਸੀ ਨੇਤਾਵਾਂ, ਅਦਾਕਾਰਾ ਨੇ ਸ਼ਿਰਕਤ ਕੀਤੀ।
ਫੈਕਟ ਚੈਕਿੰਗ ਸੰਸਥਾਨ ਐਸ.ਐਮ ਹੋਕਸ ਸਲੇਅਰ ਪਹਿਲਾਂ ਇਸ ਦਾਅਵੇ ਨੂੰ ਫੈਕਟ ਚੈਕ ਕਰ ਚੁੱਕੀ ਹੈ।
ਇਹ ਤਸਵੀਰ ਸਾਲ 2022 ਵਿੱਚ ਵੀ ਵਾਇਰਲ ਹੋ ਰਹੀ ਹੈ ਜਿਸ ਨੂੰ ਲੈ ਕੇ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਰਸ਼ਦੀਪ ਸਿੰਘ ਕਲੇਰ ਨੂੰ ਸੰਪਰਕ ਕੀਤਾ। ਅਰਸ਼ਦੀਪ ਕਲੇਰ ਨੇ ਵੀ ਦੱਸਿਆ ਕਿ ਵਾਇਰਲ ਤਸਵੀਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੋਤਾ ਨਿਰਵਾਣ ਸਿੰਘ ਤੇ ਸੀਨੀਅਰ ਕਾਂਗਰਸ ਲੀਡਰ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਹਨ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੋਤਾ ਹੈ ਪਰ ਤਸਵੀਰ ਵਿੱਚ ਦਿਖਾਈ ਦੇ ਰਹੀ ਕੁੜੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਹੀਂ ਹੈ। ਤਸਵੀਰ ਵਿੱਚ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਕਾਂਗਰਸ ਲੀਡਰ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਹਨ।
Result: Misleading
Sources
Times of India : https://timesofindia.indiatimes.com/india/captain-amarinder-singhs-grandson-ties-knot-in-a-royal-affair/articleshow/57472129.cms
Daily Excelsior: https://www.dailyexcelsior.com/dr-karan-singhs-granddaughter-wed-capt-amarinders-grandson/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.