ਸ਼ੁੱਕਰਵਾਰ, ਦਸੰਬਰ 27, 2024
ਸ਼ੁੱਕਰਵਾਰ, ਦਸੰਬਰ 27, 2024

HomeFact Checkਕੀ Captain Amarinder Singh ਨੇ ਚਰਨਜੀਤ ਚੰਨੀ ਸਮੇਤ ਰਾਹੁਲ ਗਾਂਧੀ ਨਾਲ ਕੀਤੀ...

ਕੀ Captain Amarinder Singh ਨੇ ਚਰਨਜੀਤ ਚੰਨੀ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.


ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ, ਕੈਪਟਨ ਅਮਰਿੰਦਰ ਸਿੰਘ (Captain Amarinder Singh), ਅੰਬਿਕਾ ਸੋਨੀ ਸਮੇਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਦੇਖਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਯੂਜ਼ਰ ਕੇਂਦਰ ਸਰਕਾਰ ਅਤੇ ਮੀਡਿਆ ਤੇ ਤੰਜ ਕਸ ਰਹੇ ਹਨ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ।


ਟਵਿੱਟਰ ਯੂਜ਼ਰ ‘Jahangir Khan’ ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, “ਗੋਦੀ ਮੀਡਿਆ ਲਈ ਬਰਨੋਲ ਹੁਣ ਲਾਜ਼ਮੀ।” ਇਸ ਤਸਵੀਰ ਨੂੰ ਹੁਣ ਤਕ 1447 ਤੋਂ ਵੱਧ ਲੋਕ ਲਾਈਕ ਅਤੇ 337 ਯੂਜ਼ਰ ਰੀਟਵੀਟ ਕਰ ਚੁਕੇ ਹਨ।

Captain Amarinder Singh ਨੇ ਚਰਨਜੀਤ ਚੰਨੀ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Twitter Screengrab from Jahangir Khan

ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਵਾ ਵਿੱਚ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

Twitter Screengrab from JJ Saidaiah Babu

ਕਾਂਗਰਸ ਦੇ ਨੈਸ਼ਨਲ ਸਪੋਕਸਮੈਨ ‘Sunil Ahire’ ਨੇ ਵੀ ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਆਪਣੇ ਟਵਿੱਟਰ ਅਕਾਊਂਟ ਤੇ ਸ਼ੇਅਰ ਕੀਤਾ।

Twitter Screengrab from Sunil Ahire

ਗੂਗਲ ਟ੍ਰੈਂਡਸ ਦੀ ਰਿਪੋਰਟ ਦੇ ਮੁਤਾਬਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨਣ ਤੋਂ ਬਾਅਦ ਗੂਗਲ ਤੇ ਇਸ ਤਸਵੀਰ ਦੇ ਬਾਰੇ ਵਿਚ ਖੂਬ ਸਰਚ ਕੀਤਾ ਜਾ ਰਿਹਾ ਹੈ।

Crowdtangle ਦੇ ਡਾਟਾ ਦੇ ਮੁਤਾਬਕ ਟਵਿੱਟਰ ਤੇ ਲੋਕ ਇਸ ਤਸਵੀਰ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ। 

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification


ਚਮਕੌਰ ਸਾਹਿਬ ਤੋਂ ਵਿਧਾਇਕ ਅਤੇ ਤਕਨੀਕੀ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਨਿਯੁਕਤੀ ਤੋਂ ਬਾਅਦ ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਪੁਰਾਣੇ ਕਿੱਸੇ , ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। 

ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੇ ਦੌਰਾਨ ਸਾਬਕਾ ਕਾਂਗਰਸ ਲੀਡਰ ਰਾਹੁਲ ਗਾਂਧੀ ਵੀ ਪਹੁੰਚੇ ਸਨ। ਹਾਲਾਂਕਿ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਰੋਹ ਵਿੱਚ ਨਹੀਂ ਪਹੁੰਚੇ ਪਰ ਉਹਨਾਂ ਨੇ ਟਵੀਟ ਰਾਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਚਰਨਜੀਤ ਚੰਨੀ, ਕੈਪਟਨ ਅਮਰਿੰਦਰ ਸਿੰਘ,ਅੰਬਿਕਾ ਸੋਨੀ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕਰਦੇ ਦੇਖੇ ਜਾ ਸਕਦੇ ਹਨ।


ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸਚਾਈ ਖੰਗਾਲਣ ਦੇ ਲਈ ਅਸੀਂ ਕੀ ਵਰਡ ਸਰਚ ਦੇ ਜਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਫੇਸਬੁੱਕ ਪੇਜ਼ ‘Ambika Soni Fans’ ਤੇ 10 ਅਪ੍ਰੈਲ 2016 ਨੂੰ ਅਪਲੋਡ ਮਿਲੀ।

ਆਪਣੀ ਸਰਚ ਨੂੰ ਅੱਗੇ ਵਧਾਉਂਦਿਆਂ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਵਾਇਰਲ ਹੋ ਰਹੀ ਤਸਵੀਰ ਸਾਨੂੰ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਫੇਸਬੁੱਕ ਪੇਜ਼ ਤੇ 10 ਅਪ੍ਰੈਲ 2016 ਨੂੰ ਅਪਲੋਡ ਮਿਲੀ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, “Punjab Congress team with Rahul Gandhi”

ਸਰਚ ਦੇ ਦੌਰਾਨ ਹੀ ਸਾਨੂੰ ਇਸ ਮੁਲਾਕਾਤ ਦੀਆਂ ਹੋਰ ਤਸਵੀਰਾਂ ਵੀ ਮਿਲੀਆਂ। ਇਸ ਤਸਵੀਰ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਾਂਗਰਸ ਲੀਡਰ ਰਾਹੁਲ ਗਾਂਧੀ ਦੇ ਨਾਲ ਇਕੱਲਿਆਂ ਦੇਖਿਆ ਜਾ ਸਕਦਾ ਹੈ।


ਸਰਚ ਕਰਨ ‘ਤੇ ਸਾਨੂੰ ਇਸ ਮੁਲਾਕਾਤ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਇਹ ਮੁਲਾਕਾਤ ਸਾਲ 2016 ਦੀ ਹੈ ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਚੰਡੀਗੜ੍ਹ ਦੌਰੇ ‘ਤੇ ਪਹੁੰਚੇ ਸਨ ਅਤੇ ਉਹਨਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ ਦੇ ਨਾਲ ਮੁਲਾਕਾਤ ਕੀਤੀ ਸੀ। 


Conclusion


ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਤਸਵੀਰ ਹਾਲੀਆ ਨਹੀਂ ਸਗੋਂ 5 ਸਾਲ ਪੁਰਾਣੀ ਹੈ। ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।


Result: Misleading


Sources

Ambika Soni Fans : https://www.facebook.com/281035382106220/photos/a.282079598668465/510964762446613

Charanjeet Channi Official Page: https://www.facebook.com/mlachanni/photos/a.342397609173799/999113220168898

Charanjeet Channi Official Page: https://www.facebook.com/mlachanni/photos/a.342397609173799/999112566835630


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular