ਸ਼ਨੀਵਾਰ, ਅਪ੍ਰੈਲ 20, 2024
ਸ਼ਨੀਵਾਰ, ਅਪ੍ਰੈਲ 20, 2024

HomeFact Checkਕੀ Captain Amarinder Singh ਨੇ ਆਪਣੇ ਟਵਿੱਟਰ ਹੈਂਡਲ ਤੋਂ ਹਟਾਇਆ Congress?

ਕੀ Captain Amarinder Singh ਨੇ ਆਪਣੇ ਟਵਿੱਟਰ ਹੈਂਡਲ ਤੋਂ ਹਟਾਇਆ Congress?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ ਤੋਂ ‘ਕਾਂਗਰਸ’ ਸ਼ਬਦ ਹਟਾ ਦਿੱਤਾ। 

ਪੰਜਾਬ ਦੇ ਨਾਮਵਰ ਮੀਡੀਆ ਸੰਸਥਾਨ ਪ੍ਰੋ ਪੰਜਾਬ ਟੀਵੀ, ਡੇਲੀ ਪੋਸਟ ਪੰਜਾਬੀ , ਅੰਮ੍ਰਿਤਸਰ ਟਾਈਮਜ਼ , ਲਿਵਿੰਗ ਇੰਡੀਆ , ਨਿਊਜ਼ 18 ਪੰਜਾਬੀ ਅਤੇ ਜਗ ਬਾਣੀ ਨੇ ਪੋਸਟ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ   ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਛੱਡਣ ਦੇ ਐਲਾਨ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ।

ਇਸ ਦੇ ਨਾਲ ਹੀ ਦੇਸ਼ ਦੀਆਂ ਵੱਖ ਵੱਖ ਮੀਡੀਆ ਸੰਸਥਾਨਾਂ ਨੇ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ। ਜ਼ੀ ਨਿਊਜ਼, ਦ ਕੁਇੰਟ, ਹਿੰਦੁਸਤਾਨ ਟਾਈਮਜ਼ ਤੇ ਐਨਡੀਟੀਵੀ ਨੇ ਵੀ ਦਾਅਵਾ ਕਰਦਿਆਂ ਆਰਟੀਕਲ ਪ੍ਰਕਾਸ਼ਿਤ ਕੀਤੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ ਹੈ। 

Captain Amarinder Singh ਨੇ ਆਪਣੇ ਟਵਿੱਟਰ ਹੈਂਡਲ ਤੋਂ ਹਟਾਇਆ Congress


ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification


ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਚੱਲੀ ਆ ਰਹੀ ਖਿੱਚਤਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ 2021 ਨੂੰ ਅਸਤੀਫਾ ਦੇ ਦਿੱਤਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਅਤੇ ਕਾਂਗਰਸ ਦੇ ਲਈ ਖ਼ਤਰਾ ਦੱਸਿਆ। 

ਅਸਤੀਫ਼ਾ ਦੇਣ ਮਗਰੋਂ ਪਿਛਲੇ ਹਫ਼ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਬੀਜੇਪੀ ਵਿੱਚ ਸ਼ਾਮਲ ਹੋਣਗੇ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

 

ਨਾਮੀ ਮੀਡੀਆ ਸੰਸਥਾਨ ਐੱਨਡੀਟੀਵੀ ਨੂੰ ਦਿੱਤੇ ਆਪਣੇ ਇੰਟਰਵਿਊ ਵਿੱਚ ਸਪੱਸ਼ਟ ਕੀਤਾ ਕਿ ਉਹ ਬੀਜੇਪੀ ਵਿੱਚ ਸ਼ਾਮਲ ਨਹੀਂ ਹੋ ਰਹੇ ਪਰ ਉਹ ਕਾਂਗਰਸ ਜ਼ਰੂਰ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਹ ਦਾਅਵਾ ਵਾਇਰਲ ਹੋਣ ਲੱਗਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ ਹੈ। 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਟਵਿੱਟਰ ਪ੍ਰੋਫਾਈਲ ਦੇ ਆਰਕਾਈਵ ਨੂੰ Wayback Machine ਤੇ ਖੰਗਾਲਿਆ।

ਅਸੀਂ ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਟਵਿੱਟਰ ਪ੍ਰੋਫਾਈਲ ਨੂੰ ਖੰਗ‍ਲਿਆ। ਅਸੀਂ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਬਾਇਓ ਵਿਚ ਕਾਂਗਰਸ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਹੈ।

 

ਇਸ ਤੋਂ ਬਾਅਦ ਅਸੀਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਟਵਿੱਟਰ ਪ੍ਰੋਫਾਈਲ ਨੂੰ Wayback Machine ਤੇ ਖੰਗਾਲਿਆ। ਇਸ ਬਾਇਓ ਦੇ ਵਿੱਚ ਵੀ ਅਸੀਂ ਪਾਇਆ ਕਿ ਕਾਂਗਰਸ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਗਿਆ ਸੀ। 

ਇਸ ਦੇ ਨਾਲ ਹੀ ਅਸੀਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਅਸਤੀਫ਼ਾ ਦੇਣ ਤੋਂ 5 ਦਿਨ ਪਹਿਲਾਂ ਦੇ ਆਰਕਾਈਵ ਨੂੰ ਚੈਕ ਕੀਤਾ। ਇਸ ਬਾਇਓ ਦੇ ਵਿੱਚ ਵੀ ਸਾਨੂੰ ਕਾਂਗਰਸ ਸ਼ਬਦ ਨਹੀਂ ਮਿਲਿਆ।

ਹੁਣ ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੋਫਾਈਲ ਦੇ ਜਨਵਰੀ ਮਹੀਨੇ ਦੇ ਆਰਕਾਈਵ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਟਵਿੱਟਰ ਬਾਇਓ ਸਤੰਬਰ 13 ਦੇ ਨਾਲ ਮੇਲ ਖਾਂਦੀ ਹੈ।

ਫੈਕਟ ਚੈਕਿੰਗ ਸੰਸਥਾਨ ਬੂਮ ਲਾਈਵ ਇਸ ਦਾਅਵੇ ਨੂੰ ਪਹਿਲਾਂ ਫੈਕਟ ਕਰ ਚੁੱਕੀ ਹੈ।

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਟਵਿੱਟਰ ਬਾਇਓ ਤੇ ਕਾਂਗਰਸ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਸੀ।  

Result: False

Sources

Way Back Machine: https://web.archive.org/web/20210927161812/https://twitter.com/capt_amarinder

Way Back Machine: https://web.archive.org/web/20210913105045/https://twitter.com/capt_amarinder

Way Back Machine: https://web.archive.org/web/20210927161812/https://twitter.com/capt_amarinder


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular