ਮੰਗਲਵਾਰ, ਅਪ੍ਰੈਲ 16, 2024
ਮੰਗਲਵਾਰ, ਅਪ੍ਰੈਲ 16, 2024

HomeFact Checkਕੀ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅਪਣਾਇਆ ਈਸਾਈ ਧਰਮ?

ਕੀ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅਪਣਾਇਆ ਈਸਾਈ ਧਰਮ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਈਸਾਈ ਧਰਮ ਆਪਣਾ ਰਹੇ ਇੱਕ ਸਿੱਖ ਵਿਅਕਤੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਈਸਾਈ ਧਰਮ ਅਪਣਾ ਰਹੇ ਵਿਅਕਤੀ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ਕਰੁਣਾਕਰ ਤ੍ਰਿਪਾਠੀ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਨਵਜੋਤ ਸਿੰਘ ਸਿੱਧੂ ਈਸਾਈ ਨਹੀਂ ਸੀ ਇਸਲਈ ਉਹਨੂੰ ਠੇਂਗਾ ਦਿਖਾ ਦੱਤਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਬਪਤਿਸਮਾ ਲੈਂਦੇ ਹੋਏ।”

ਵਾਇਰਲ ਹੋ ਰਹੀ ਵੀਡੀਓ ਨੂੰ ਹਿੰਦੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੇ ਵਿੱਚ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਵੀਡੀਓ ਧਿਆਨ ਨਾਲ ਵੇਖਿਆ ਅਤੇ ਸੁਣਿਆ। ਅਸੀਂ ਪਾਇਆ ਕਿ ਵੀਡੀਓ ਵਿੱਚ ਸਿੱਖ ਵਿਅਕਤੀ ਨੂੰ ਈਸਾਈ ਧਰਮ ਵਿਚ ਜੋੜ ਰਿਹਾ ਪਾਦਰੀ ਵਿਅਕਤੀ ਦਾ ਨਾਮ ਸਿਮਰਨਜੀਤ ਸਿੰਘ ਬੋਲ ਰਿਹਾ ਹੈ ਅਤੇ ਅਸੀਂ ਪਾਇਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਚਰਨਜੀਤ ਚੰਨੀ ਵਰਗਾ ਨਹੀਂ ਲੱਗ ਰਿਹਾ ਹੈ।

ਵੀਡੀਓ ਦੇ ਵਿੱਚ ਈਸਾਈ ਧਰਮ ਵਿਚ ਜੋੜ ਰਿਹਾ ਪਾਦਰੀ ਵਿਅਕਤੀ ਦਾ ਨਾਮ ਸਿਮਰਨਜੀਤ ਸਿੰਘ ਬੋਲਦਾ ਸੁਣਿਆ ਜਾ ਸਕਦਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸਿਮਰਨਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਈਸਾਈ ਧਰਮ ਵਿਚ ਜੋੜਿਆ ਜਾ ਰਿਹਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਤੁਸੀਂ ਨੀਚੇ ਦਿੱਤੀ ਗਈ ਤਸਵੀਰਾਂ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਵਿੱਚ ਅੰਤਰ ਨੂੰ ਦੇਖਿਆ ਜਾ ਸਕਦਾ ਹੈ।

ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅਪਣਾਇਆ ਈਸਾਈ ਧਰਮ

ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ‘ਚ ਈਸਾਈ ਧਰਮ ਅਪਣਾ ਰਹੇ ਵਿਅਕਤੀ ਦੀ ਜਾਣਕਾਰੀ ਨਹੀਂ ਲੱਭ ਸਕੇ। ਜਾਣਕਾਰੀ ਮਿਲਦੀ ਹੀ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।

Result: False

Sources

Analyzed Pictures

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular