ਸ਼ਨੀਵਾਰ, ਅਪ੍ਰੈਲ 20, 2024
ਸ਼ਨੀਵਾਰ, ਅਪ੍ਰੈਲ 20, 2024

HomeFact Checkਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਮ ਤੋਂ ਫੋਟੋਸ਼ਾਪ ਬਿਆਨ ਹੋਇਆ ਵਾਇਰਲ ?...

ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਮ ਤੋਂ ਫੋਟੋਸ਼ਾਪ ਬਿਆਨ ਹੋਇਆ ਵਾਇਰਲ ? ਪੜ੍ਹੋ ਦਾਅਵੇ ਦੀ ਸਚਾਈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਦਾਅਵਾ ਕੀਤਾ ਜਾ ਰਿਹਾ ਹੈ ਕਿ ਸਂਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਡੇਰਾ ਸੱਚਾ ਸੌਦਾ , ਸਿਰਸਾ ਸਭ ਲਈ ਸਤਿਕਾਰਯੋਗ ਹੈ।

Fact Check/Verification

2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਂਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਡੇਰਾ ਸੱਚਾ ਸੌਦਾ , ਸਿਰਸਾ ਸਭ ਲਈ ਸਤਿਕਾਰਯੋਗ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੇ ਨਾਮ ਤੋਂ ਕਈ ਫਰਜ਼ੀ ਬਿਆਨ ਸੋਸ਼ਲ ਮੀਡਿਆ ‘ਤੇ ਵਾਇਰਲ ਹੋਏ ਸਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸਤੌਰ ਤੋਂ ਵਟਸਐਪ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਹੁਣ ਸੀ ਵਾਇਰਲ ਹੋ ਰਹੀ ਪੋਸਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਕੁਝ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ।

ਇਸ ਦੇ ਨਾਲ ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੀ ਪੋਸਟ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਬਿਆਨਾਂ ਨੂੰ ਵੀ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਜਿਸਨੂੰ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ । ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

Our Sources

Photoshopped Image : https://drive.google.com/file/d/1vT5-oQHnyJaaNs3yIQhSlA7PFHHkrNbt/view?usp=sharing

Result: Fabricated News

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular