ਸ਼ੁੱਕਰਵਾਰ, ਮਾਰਚ 29, 2024
ਸ਼ੁੱਕਰਵਾਰ, ਮਾਰਚ 29, 2024

HomeFact Checkਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਦੀ ਮੌਤ ਦੀ ਉੱਡੀ ਅਫ਼ਵਾਹ, ਪੜ੍ਹੋ ਸਚਾਈ

ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਦੀ ਮੌਤ ਦੀ ਉੱਡੀ ਅਫ਼ਵਾਹ, ਪੜ੍ਹੋ ਸਚਾਈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਦਾ ਦਿਹਾਂਤ ਹੋ ਗਿਆ ਹੈ।

ਗੋਰਤਲਬ ਹੈ ਕਿ, ਪਿਛਲੀ ਦਿਨੀਂ 61 ਸਾਲ ਦੇ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਿਛਲੇ ਮਹੀਨੇ 23 ਅਕਤੂਬਰ ਨੂੰ ਦਿੱਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਸਫਲ ਆਪਰੇਸ਼ਨ ਕੀਤਾ ਗਿਆ ਸੀ। ਆਪਣੇ ਠੀਕ ਹੋਣ ਦੀ ਜਾਣਕਾਰੀ ਕਪਿਲ ਦੇਵ ਨੇ ਖੁਦ ਸੋਸ਼ਲ ਮੀਡਿਆ ਰਾਹੀਂ ਆਪਣੇ ਫੈਨਜ਼ ਨੂੰ ਦਿੱਤੀ ਸੀ।

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ- ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡਿਆ ਤੇ ਇੱਕ ਫੇਸਬੁੱਕ ਯੂਜ਼ਰ ਨੇ ਕਪਿਲ ਦੇਵ ਦੀ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ,”ਭਾਰਤ ਅਤੇ ਹਰਿਆਣੇ ਦੀ ਸ਼ਾਨ ਕਪਿਲ ਦੇਵ ਜੀ ਦਾ ਦਿਹਾਂਤ ਹੋ ਜਾਣ ਤੇ ਉਹਨਾਂ ਨੂੰ ਸ਼ਰਧਾਂਜਲੀ।’

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਾਨੂੰ ਕਪਿਲ ਦੇਵ ਦੇ ਕਰੀਬੀ ਦੋਸਤ ਸਾਬਕਾ ਕ੍ਰਿਕਟਰ ਮਦਨ ਲਾਲ ਦਾ ਟਵੀਟ ਮਿਲਿਆ।

ਮਦਨ ਲਾਲ ਨੇ ਕਿਹਾ ਕਿ, ‘ਉਨ੍ਹਾਂ ਦੇ ਸਾਥੀ (ਕਪਿਲ ਦੇਵ) ਦੀ ਸਿਹਤ ਨੂੰ ਲੈ ਕੇ ਅਫਵਾਹਾਂ ਉੱਡ ਰਹੀਆਂ ਹਨ ਜੋ ਕਿ ਅਸੰਵੇਦਨਸ਼ੀਲ ਅਤੇ ਗੈਰ ਜਿੰਮੇਦਾਰਾਨਾ ਹੈ। ਕਪਿਲ ਦੇਵ ਰਿਕਵਰੀ ਕਰ ਰਹੇ ਹਨ ਅਤੇ ਹਰ ਦਿਨ ਬਿਹਤਰ ਹੋ ਰਹੇ ਹਨ। ਅਜਿਹੇ ਸਮੇਂ ਵਿਚ ਜਿੱਥੇ ਪਰਿਵਾਰ ਉਨ੍ਹਾਂ ਦੇ ਹਸਪਤਾਲ ਵਿਚ ਭਰਤੀ ਹੋਣ ਕਾਰਣ ਤਣਾਅ ਵਿਚ ਹੈ, ਕ੍ਰਿਪਾ ਸਾਨੂੰ ਸੰਵੇਦਨਸ਼ੀਲ ਹੋਣ ਦਿਓ।’

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ? 

ਸਰਚ ਦੇ ਦੌਰਾਨ ਸਾਨੂੰ ਇੱਕ ਵੀਡੀਓ ਮਿਲੀ ਜਿਸ ਨੂੰ 29 ਅਕਤੂਬਰ ਨੂੰ ਅਪਲੋਡ ਕੀਤਾ ਗਿਆ ਸੀ। ਵੀਡੀਓ ਦੇ ਵਿੱਚ ਕਪਿਲ ਦੇਵ ਨੇ ਆਪਣੇ ਸ਼ੁਭਚਿੰਤਕਾਂ ਦਾ ਸ਼ੁਕਰੀਆ ਕੀਤਾ ਅਤੇ ਇਸ ਦੇ ਨਾਲ ਹੀ ਆਪਣੇ 1983 ਵਰਲਡ ਕਪ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਜਲਦ ਮਿਲਣ ਦੀ ਗੱਲ ਵੀ ਆਖੀ।

ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕਪਿਲ ਦੇਵ ਹਾਲ ਹੀ ਦੇ ਵਿੱਚ 2 ਨਵੰਬਰ ਨੂੰ ਏਬੀਪੀ ਨਿਊਜ਼ ‘ਤੇ ਇਕ ਸ਼ੋਅ’ ਵਿੱਚ ਨਜ਼ਰ ਆਏ ਸਨ। ਸ਼ੋਅ ਦੇ ਵਿੱਚ ਕਪਿਲ ਦੇਵ ਨੇ ਚੱਲ ਰਹੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਵਿੱਚ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਫਾਰਮ ਬਾਰੇ ਵਿਚਾਰ ਵਟਾਂਦਰੇ ਕੀਤੇ ਅਤੇ ਮੌਜੂਦਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਵੀ ਸਲਾਹ ਦਿੱਤੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਦੇ ਬਾਰੇ ਵਿੱਚ ਵਾਇਰਲ ਹੋ ਰਿਹਾ ਦਾਅਵਾ ਮਹਿਜ਼ ਇੱਕ ਅਫਵਾਹ ਹੈ।

Result: Misleading

Sources

https://jagbani.punjabkesari.in/sports/news/kapil-dev–death-social-media-1246267

https://www.punjabijagran.com/cricket/general-kapil-dev-is-unhappy-with-rumours-of-death-with-new-video-for-fans-8830880.html

https://www.timesnownews.com/sports/cricket/article/feeling-very-good-says-legendary-kapil-dev-in-video-message-for-fans-after-undergoing-angioplasty-watch/674608

https://twitter.com/MadanLal1983/status/1323153940515483651

https://youtu.be/nT93jPGRohs


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular