Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਪੰਜਾਬ ਵਿੱਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਫ਼ੈਸਲੇ ਲੈਂਦਿਆਂ ਨਾਈਟ ਕਰਫਿਊ , ਵਿਆਹ ਸਮਾਗਮ ਅਤੇ ਕਰੋਨਾ ਟੇਸਟ ਨੂੰ ਲੈ ਕੇ ਮੁੜ ਤੋਂ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਹਨ।
ਹਾਲਾਂਕਿ ਇਸ ਦੌਰਾਨ ਸੋਸ਼ਲ ਮੀਡੀਆ ਤੇ ਨਾਮਵਰ ਮੀਡੀਆ ਏਜੰਸੀ ਬੀਬੀਸੀ ਦਾ ਇੱਕ ਗ੍ਰਾਫਿਕ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਨਵੇਂ ਲਾਕਡਾਊਨ ਦੇ ਨਿਯਮਾਂ ਬਾਰੇ ਦੱਸਿਆ ਗਿਆ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਬੀਬੀਸੀ ਦੇ ਗ੍ਰਾਫਿਕ ਦੇ ਮੁਤਾਬਕ,ਪੰਜਾਬ ਚ ਲੌਕ ਡਾਊਨ ਦੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਜਿਵੇਂ ਕਿ:
- ਸ਼ਨੀਵਾਰ,ਐਤਵਾਰ ਤੇ ਸਰਕਾਰੀ ਛੁੱਟੀ ਵਾਲੇ ਦਿਨ ਰਹੇਗਾ ਲੌਕਡਾਊਨ
- ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਹਰ ਰੋਜ਼ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ
- ਰੈਸਟੋਰੈਂਟ ਤੇ ਸ਼ਰਾਬ ਦੇ ਠੇਕੇ ਹਰ ਰੋਜ਼ ਸ਼ਾਮ 8 ਵਜੇ ਤੱਕ ਖੁੱਲ੍ਹਣਗੇ
- ਬਾਕੀ ਦੁਕਾਨਾਂ ਸ਼ਨੀਵਾਰ ਨੂੰ 5 ਵਜੇ ਤੱਕ ਖੁੱਲ੍ਹਣਗੀਆਂ ਤੇ ਐਤਵਾਰ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੀਆਂ
- ਇਕ ਜ਼ਿਲ੍ਹੇ ਤੋਂ ਦੂਜੇ ‘ਚ ਜਾਣ ਲਈ ਈ-ਪਾਸ ਦੀ ਲੋੜ ਪਵੇਗੀ, ਪਰ ਮੈਡੀਕਲ ਐਂਮਰਜੈਂਸੀ ‘ਚ ਲੋੜ ਨਹੀਂ
- ਵਿਆਹਾਂ ਲਈ ਵੀ ਈ-ਪਾਸ ਜਾਰੀ ਹੋਵੇਗਾ ਜੋ 50 ਨਾਲੋਂ ਵੱਧ ਲੋਕਾਂ ਨੂੰ ਨਹੀਂ ਦਿੱਤਾ ਜਾਵੇਗਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਫੇਸਬੁੱਕ ਹੈਂਡਲ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਆਪਣੇ ਫੇਸਬੁੱਕ ਪੇਜ ਤੇ ਸਾਂਝੀ ਨਹੀਂ ਕੀਤੀ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰਿਕ ਡੀਸੀ ਨੂੰ ਲੋੜ ਪੈਣ ਤੇ ਹੌਟਸਪੌਟਾਂ ਵਿੱਚ ਰਾਤ ਦਾ ਕਰਫ਼ਿਊ ਲਗਾਉਣ ਦਾ ਹੁਕਮ ਜ਼ਰੂਰ ਦਿੱਤਾ ਸੀ।
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਬੀਬੀਸੀ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੌਰਾਨ ਸਾਨੂੰ ਬੀਬੀਸੀ ਵੱਲੋਂ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ ਜਿਸ ਦੇ ਵਿਚ ਉਨ੍ਹਾਂ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫ਼ਰਜ਼ੀ ਦੱਸਿਆ। ਆਪਣੀ ਰਿਪੋਰਟ ਵਿੱਚ ਉਨ੍ਹਾਂ ਨੇ ਕਿਹਾ ਕਿ ਗ੍ਰਾਫਿਕ ਪਲੇਟ ਬੀਬੀਸੀ ਪੰਜਾਬੀ ਵੱਲੋਂ ਸੋਸ਼ਲ ਮੀਡੀਆ ਤੇ 12 ਜੂਨ 2020 ਨੂੰ ਅਪਲੋਡ ਕੀਤੀ ਗਈ ਸੀ ਜਦੋਂ ਪੰਜਾਬ ਸਰਕਾਰ ਨੇ ਇਨ੍ਹਾਂ ਗਾਈਡਲਾਈਨਾਂ ਨੂੰ ਜਾਰੀ ਕੀਤਾ ਸੀ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਬੀਬੀਸੀ ਦੇ ਫੇਸਬੁੱਕ ਪੇਜ ਤੇ 12 ਜੂਨ 2020 ਨੂੰ ਅਪਲੋਡ ਮਿਲੀ ਜਿਸ ਦੇ ਕੈਪਸ਼ਨ ਦੇ ਮੁਤਾਬਕ,”ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲਾਕਡਾਊਨ ਦੇ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ।”
ਸਰਚ ਦੇ ਦੌਰਾਨ ਸਾਨੂੰ ਪੰਜਾਬ ਸਰਕਾਰ ਦੇ ਵੱਲੋਂ ਕੀਤਾ ਗਿਆ ਇੱਕ ਟਵੀਟ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਨੂੰ ਫ਼ਰਜ਼ੀ ਦੱਸਿਆ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Manipulated
Sources
https://www.bbc.com/punjabi/india-56206112
https://www.facebook.com/Capt.Amarinder/posts/3949044765147826
https://twitter.com/PunjabGovtIndia/status/1364991909266026497
https://www.facebook.com/BBCnewsPunjabi/photos/a.353032155152580/1020334691755653
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.