ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact Checkਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਸਾਨਾਂ ਨੂੰ ਲੈ ਕੇ ਕੀਤਾ ਇਹ...

ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਸਾਨਾਂ ਨੂੰ ਲੈ ਕੇ ਕੀਤਾ ਇਹ ਟਵੀਟ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਨਾਮ ਤੋਂ ਇਕ ਟਵੀਟ ਵਾਇਰਲ ਹੋ ਰਿਹਾ ਹੈ। ਟਵੀਟ ਵਿੱਚ ਲਿਖਿਆ ਹੈ ਕਿ ਕਿਸਾਨ 35 ਰੁਪਏ ਵਿਚ ਪੈਟਰੋਲ ਅਤੇ 25 ਰੁਪਏ ਵਿਚ ਡੀਜ਼ਲ ਸਿੱਧਾ ਤੇਲ ਕੰਪਨੀਆਂ ਤੋਂ ਖਰੀਦਣਾ ਚਾਹੁੰਦੇ ਹਨ। 

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਟਵੀਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ਤੇ ਇੱਕ ਫੇਸਬੁੱਕ ਯੂਜ਼ਰ ਨੇ ਇਸ ਟਵੀਟ ਨੂੰ ਸ਼ੇਅਰ ਕਰਦਿਆਂ ਲਿਖਿਆ,”ਬੱਲੇ ਸ਼ੇਰਾ’। ਅਸੀਂ ਪਾਇਆ ਕਿ ਇਸ ਪੋਸਟ ਨੂੰ ਹੁਣ ਤਕ ਇੱਕ ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।

Fact Check/Verification 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਟਵੀਟ ਦੀ ਸੱਚਾਈ ਜਾਨਣੀ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਦਿਲਜੀਤ ਦੋਸਾਂਝ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਖੰਗਾਲਿਆ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਸੀਂ ਪਾਇਆ ਕਿ  ਦਿਲਜੀਤ ਦੋਸਾਂਝ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੂੰ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਕੀਤਾ ਗਿਆ ਹੈ।

ਹੁਣ ਅਸੀਂ  ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਅਕਾਉਂਟ ਦੇ ਬਾਰੇ ਵਿਚ ਸੱਚਾਈ ਜਾਨਣੀ ਸ਼ੁਰੂ ਕੀਤੀ। ਅਸੀਂ ਪਾਇਆ ਕਿ ਦਿਲਜੀਤ ਦੋਸਾਂਝ ਦੇ ਨਾਮ ਤੋਂ ਵਾਇਰਲ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ।

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਨਾਮ ਤੋਂ ਵਾਇਰਲ ਹੋ ਰਿਹਾ ਅਕਾਉਂਟ ਫ਼ਰਜ਼ੀ ਹੈ। ਵਾਇਰਲ ਹੋ ਰਹੇ ਟਵੀਟ ਨੂੰ ਦਿਲਜੀਤ ਦੋਸਾਂਝ ਦੇ ਅਧਿਕਾਰਿਕ ਅਕਾਊਂਟ ਤੋਂ ਨਹੀਂ ਕੀਤਾ ਗਿਆ ਸੀ। ਇਸ ਟਵੀਟ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਫਰਜ਼ੀ ਅਕਾਊਂਟ ਤੋਂ ਕੀਤਾ ਗਿਆ ਸੀ ਜਿਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।  

Result: Manipulated

Sources

https://twitter.com/diljitdosanjh

https://twitter.com/diljitdosaanjh

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular