Fact Check
ਕੀ Ardas ਕਰਦੇ ਸਮੇਂ ਗ੍ਰੰਥੀ ਸਿੰਘ ਦੀ ਹੋਈ ਮੌਤ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਗੁਰਦੁਆਰੇ ਸਾਹਿਬ ਅੰਦਰ ਅਰਦਾਸ (Ardas) ਕਰਦੇ ਸਮੇਂ ਗ੍ਰੰਥੀ ਸਿੰਘ ਨੂੰ ਡਿੱਗਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰੂ ਸਾਹਿਬ ਦੀ ਹਜੂਰੀ ‘ਚ ਅਰਦਾਸ ਕਰਦੇ ਸਮੇਂ ਗ੍ਰੰਥੀ ਸਿੰਘ ਨੇ ਆਪਣਾ ਸਰੀਰ ਤਿਆਗ ਦਿੱਤਾ।
ਫੇਸਬੁੱਕ ਪੇਜ “ਬ੍ਰੇਕਿੰਗ ਨਿਊਜ਼ ਪੰਜਾਬ” ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਗੁਰੂ ਸਾਹਿਬ ਦੀ ਹਜ਼ੂਰੀ ਚ ਅਰਦਾਸ ਕਰਦੇ ਕਰਦੇ ਭਾਈ ਜੀ ਸਰੀਰ ਤਿਆਗ ਗਏ”
ਨਾਮਵਰ ਮੀਡਿਆ ਏਜੇਂਸੀ ‘ਦੈਨਿਕ ਜਾਗਰਣ’ ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ। ਇਸ ਵੀਡੀਓ ਨੂੰ ਹੁਣ ਤਕ 6,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ‘ਤੇ ਕਮੈਂਟ ਸੈਕਸ਼ਨ ਨੂੰ ਪੜ੍ਹਨਾ ਸ਼ੁਰੂ ਕੀਤਾ। ਕਈ ਲੋਕਾਂ ਨੇ ਕਮੈਂਟ ਕਰਦਿਆਂ ਦੱਸਿਆ ਕਿ ਇਹ ਗ੍ਰੰਥੀ ਸਿੰਘ ਜ਼ਿੰਦਾ ਹਨ। ਦਾਅਵਾ ਕੀਤਾ ਗਿਆ ਕਿ ਇਹ ਮਾਮਲਾ ਪਿੰਡ ਭਾਗਥਲਾ ਕਲਾ ਦਾ ਹੈ ਜਿਥੇ ਗ੍ਰੰਥੀ ਸਿੰਘ ਨੂੰ ਸ਼ੂਗਰ ਵੱਧਣ ਕਾਰਨ ਚੱਕਰ ਆਇਆ ਸੀ।
ਅਸੀਂ ਫੇਸਬੁੱਕ ਸਰਚ ਦੀ ਮਦਦ ਦੇ ਨਾਲ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ। ਸਰਚ ਦੇ ਦੌਰਾਨ ‘ਡੇਲੀ ਪੋਸਟ ਪੰਜਾਬੀ’ ਦੁਆਰਾ ਪ੍ਰਕਾਸ਼ਿਤ ਵੀਡੀਓ ਮਿਲੀ। ਵੀਡੀਓ ਦੇ ਵਿੱਚ ਗ੍ਰੰਥੀ ਸਿੰਘ ਦਾ ਸਪਸ਼ਟੀਕਰਨ ਮਿਲਿਆ। ਗ੍ਰੰਥੀ ਸਿੰਘ ਨੇ ਮੀਡੀਆ ਸਾਹਮਣੇ ਆ ਕੇ ਇਸ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਹ ਬਿਲਕੁਲ ਠੀਕ-ਠਾਕ ਹਨ। ਸ਼ੂਗਰ ਦੀ ਬਿਮਾਰੀ ਕਰਕੇ ਉਹ ਬੇਹੋਸ਼ ਹੋ ਗ ਏ ਸਨ। ਉਨ੍ਹਾਂ ਦੀ ਮੌਤ ਦਾ ਦਾਅਵਾ ਬਿਲਕੁਲ ਫਰਜ਼ੀ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਸਾਨੂੰ ਇੱਕ ਹੋਰ ਮੀਡਿਆ ਚੈਨਲ ‘ਅਕਾਲ ਚੈਨਲ’ ਤੇ ਵੀ ਗ੍ਰੰਥੀ ਸਿੰਘ ਦੁਆਰਾ ਦਿੱਤਾ ਗਿਆ ਸਪਸ਼ਟੀਕਰਨ ਮਿਲਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਪੀਟੀਸੀ ਨਿਊਜ਼ ਦੇ ਪੱਤਰਕਾਰ ਰਮਨਦੀਪ ਨਾਲ ਗੱਲਬਾਤ ਕੀਤੀ। ਉਹਨਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਵਿਚ ਦਿਖਾਈ ਦੇ ਰਹੇ ਬੁਜ਼ੁਰਗ ਬਿਲਕੁਲ ਠੀਕ-ਠਾਕ ਹਨ। ਬਜ਼ੁਰਗ ਅਰਦਾਸ ਕਰਦਿਆਂ ਬੇਹੋਸ਼ ਹੋ ਗਏ ਸਨ। ਉਨ੍ਹਾਂ ਦੀ ਮੌਤ ਦੀ ਖਬਰ ਫਰਜ਼ੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਗ੍ਰੰਥੀ ਸਿੰਘ ਬਿਮਾਰੀ ਦੇ ਚਲਦੇ ਬੇਹੋਸ਼ ਹੋ ਗਏ ਸਨ। ਗ੍ਰੰਥੀ ਸਿੰਘ ਨੇ ਮੀਡੀਆ ਸਾਹਮਣੇ ਸਪਸ਼ਟੀਕਰਨ ਦਿੰਦਿਆਂ ਦੱਸਿਆ ਕਿ ਉਹ ਬਿਲਕੁਲ ਠੀਕ ਹਨ।
Result: Misleading
Sources
https://www.facebook.com/dailypostpunjabi/videos/986858492151032/
https://www.facebook.com/656305011048710/videos/289577782935879
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ