Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਇੱਕ ਪੰਜਾਬੀ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਵੱਲੋਂ ਬਸਪਾ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ (Mayawati) ਦੇ ਭਰਾ ਦੀ ਚਾਰ ਸੌ ਕਰੋੜ ਦੀ ਜ਼ਮੀਨ ਜ਼ਬਤ ਕੀਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਯੂਜ਼ਰ ਵਾਇਰਲ ਹੋ ਰਹੀ ਖਬਰ ਨੂੰ ਹਾਲੀਆ ਦੱਸਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਨੂੰ ਨਿਸ਼ਾਨਾ ਬਣਾ ਰਹੇ ਹਨ।
ਫੇਸਬੁੱਕ ਯੂਜ਼ਰ ‘ਸੁੱਖੀ ਬੁੱਟਰ’ ਨੇ ਵਾਇਰਲ ਖਬਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਸੁੱਖੇ ਨਾਲ ਹਾਥੀ ਦੀ ਯਾਰੀ ਐਵੇਂ ਨਹੀਂ ਬਣੀ ਦੋਵੇਂ ਹੀ ਲੁਟੇਰੇ ਆ ਇਕ ਉੱਤਰ ਪ੍ਰਦੇਸ਼ ਲੁੱਟ ਕੇ ਖਾ ਗਈ ਇਕ ਪੰਜਾਬ।”
ਇਸ ਦੇ ਨਾਲ ਹੀ ਇਕ ਹੋਰ ਫੇਸਬੁੱਕ ਯੂਜ਼ਰ ‘Tejinder Grewal’ ਨੇ ਵਾਇਰਲ ਕਟਿੰਗ ਨੂੰ ਸ਼ੇਅਰ ਕਰਦਿਆਂ ਲਿਖਿਆ, “ਅੱਜ ਬਸਪਾ ਵਾਲਿਆ ਨੇ ਮਾਨ ਦੀ ਕੋਠੀ ਦਾ ਘਿਰਾਉ ਕੈਂਸਲ ਕਰਕੇ ਮਾਇਆਵਤੀ ਦੀ ਕੋਠੀ ਘੇਰਨ ਦਾ ਪ੍ਰੋਗਰਾਮ ਉਲੀਕਿਆ”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਅਸੀਂ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਕਟਿੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਵਾਇਰਲ ਕਟਿੰਗ ਨੂੰ ਧਿਆਨ ਨਾਲ ਪੜ੍ਹਿਆ ਅਤੇ ਕੀ ਵਰਡ ਦੇ ਜਰੀਏ ਵਾਇਰਲ ਹੋ ਰਹੀ ਖਬਰ ਨੂੰ ਲੱਭਣਾ ਸ਼ੁਰੂ ਕੀਤਾ।
ਕੀਵਰਡ ਸਰਚ ਦੀ ਮਦਦ ਦੇ ਨਾਲ ਖੰਗਾਲਣ ‘ਤੇ ਸਾਨੂੰ ਵਾਇਰਲ ਹੋ ਰਹੀ ਖਬਰ ‘Punjabi Tribune’ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਮਿਲੀ ਜਿਸਨੂੰ 19 ਜੁਲਾਈ 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਪੰਜਾਬੀ ਟ੍ਰਿਬਿਊਨ ਦੁਆਰਾ ਪ੍ਰਕਾਸ਼ਿਤ ਖਬਰ ਦਾ ਸਿਰਲੇਖ ਸੀ, “ਆਮਦਨ ਕਰ ਵਿਭਾਗ ਵੱਲੋਂ ਮਾਇਆਵਤੀ ਦੇ ਭਰਾ ਦੀ ਚਾਰ ਸੌ ਕਰੋੜ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਪੰਜਾਬੀ ਟ੍ਰਿਬਿਊਨ ਦੁਆਰਾ ਪ੍ਰਕਾਸ਼ਿਤ ਰਿਪੋਰਟ ਮੁਤਾਬਕ, “ਆਮਦਨ ਕਰ ਵਿਭਾਗ ਨੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਦੇ ਭਰਾ ਤੇ ਭਰਜਾਈ ਦੀ ਨੋਇਡਾ ਵਿਚਲੀ 400 ਕਰੋੜ ਰੁਪਏ ਦੀ ਕੀਮਤ ਦੀ ਬੇਨਾਮੀ ਜ਼ਮੀਨ ਜ਼ਬਤ ਕੀਤੀ ਹੈ। ਅਧਿਕਾਰਤ ਹੁਕਮਾਂ ਅਨੁਸਾਰ ਆਨੰਦ ਕੁਮਾਰ ਅਤੇ ਉਸ ਦੀ ਪਤਨੀ ਵਿਚਿੱਤਰ ਲਤਾ ਦੇ ਲਾਭਕਾਰੀ ਮਾਲਕਾਨਾ ਹੱਕ ਵਾਲੀ ਸੱਤ ਏਕੜ ਜ਼ਮੀਨ ਨੂੰ ਜ਼ਬਤ ਕਰਨ ਦੇ ਅਸਥਾਈ ਹੁਕਮ ਦਿੱਲੀ ਸਥਿਤ ਬੇਨਾਮੀ ਲੈਣ-ਦੇਣ ਰੋਕੂ ਇਕਾਈ (ਬੀਪੀਯੂ) ਨੇ 16 ਜੁਲਾਈ ਨੂੰ ਜਾਰੀ ਕੀਤੇ ਸੀ। ਮਾਇਆਵਤੀ ਨੇ ਹਾਲ ਹੀ ’ਚ ਆਨੰਦ ਕੁਮਾਰ ਨੂੰ ਬਸਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਨਾਮੀ ਜਾਇਦਾਦ ਲੈਣ-ਦੇਣ ਰੋਕੂ ਐਕਟ 1988 ਦੀ ਧਾਰਾ 24 (3) ਤਹਿਤ ਇਹ ਹੁਕਮ ਜਾਰੀ ਕੀਤੇ ਗਿਆ ਹੈ।
ਹੁਕਮਾਂ ਅਨੁਸਾਰ ਜ਼ਬਤ ਕੀਤੀ ਗਈ ਜਾਇਦਾਦ ਨੂੰ ਆਨੰਦ ਕੁਮਾਰ ਤੇ ਉਸ ਦੀ ਪਤਨੀ ਦੀ ਬੇਨਾਮੀ ਜਾਇਦਾਦ ਮੰਨਿਆ ਜਾਵੇਗਾ ਜੋ ਕਿ 28,328.07 ਵਰਗ ਮੀਟਰ ਜਾਂ ਕਰੀਬ ਸੱਤ ਏਕੜ ’ਚ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਬਤ ਕੀਤੀ ਗਈ ਜਾਇਦਾਦ ਦੀ ਕੀਮਤ 400 ਕਰੋੜ ਰੁਪਏ ਹੈ। ਕਾਨੂੰਨ ਅਨੁਸਾਰ ਬੇਨਾਮੀ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਸੱਤ ਸਾਲ ਸਖਤ ਕੈਦ ਅਤੇ ਬੇਨਾਮੀ ਜਾਇਦਾਦ ਦੀ ਬਾਜ਼ਾਰ ਵਿਚਲੀ ਕੀਮਤ ਦਾ 25 ਫੀਸਦ ਜੁਰਮਾਨੇ ਵਜੋਂ ਦੇਣਾ ਪੈ ਸਕਦਾ ਹੈ। ਮੋਦੀ ਸਰਕਾਰ ਵੱਲੋਂ 2016 ’ਚ ਕਾਨੂੰਨ ਲਾਗੂ ਕੀਤੇ ਜਾਣ ਮਗਰੋਂ ਵਿਭਾਗ ਨੇ ਬੇਨਾਮੀ ਲੈਣ ਦੇਣ ਸੋਧ ਐਕਟ ਤਹਿਤ ਕਾਰਵਾਈ ਸ਼ੁਰੂ ਕੀਤੀ ਸੀ। ਆਮਦਨ ਕਰ ਵਿਭਾਗ ਦੇਸ਼ ’ਚ ਬੇਨਾਮੀ ਐਕਟ ਲਾਗੂ ਕਰਨ ਲਈ ਨੋਡਲ ਵਿਭਾਗ ਹੈ।”
ਸਰਚ ਦੇ ਦੌਰਾਨ ਸਾਨੂੰ ‘Hindustan Times’ ਦੁਆਰਾ ਪ੍ਰਕਾਸ਼ਿਤ ਰਿਪੋਰਟ ਵੀ ਮਿਲੀ। ਹਿੰਦੁਸਤਾਨ ਟਾਈਮਜ਼ ਦੁਆਰਾ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਵੀ ਆਮਦਨ ਕਰ ਵਿਭਾਗ ਨੇ ਮਾਇਆਵਤੀ ਦੇ ਭਰਾ ਦੀ ਚਾਰ ਸੌ ਕਰੋੜ ਰੁਪਏ ਦੀ ਪ੍ਰਾਪਰਟੀ ਨੂੰ ਅਟੈਚ ਕੀਤੀ।
ਇਸ ਮਾਮਲੇ ਨੂੰ ਲੈ ਕੇ ਐਨਡੀਟੀਵੀ , ਰੋਜ਼ਾਨਾ ਸਪੋਕਸਮੈਨ ਅਤੇ ਟਾਈਮਜ਼ ਆਫ ਇੰਡੀਆ ਨੇ ਵੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਿਚ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਸਗੋਂ 2 ਸਾਲ ਪੁਰਾਣੀ ਹੈ। ਵਾਇਰਲ ਹੋ ਰਹੀ ਪੁਰਾਣੀ ਖਬਰ ਨੂੰ ਸ਼ੇਅਰ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
October 1, 2024
Shaminder Singh
June 5, 2024
Shaminder Singh
May 28, 2024