ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ (Muzaffarnagar) ਵਿਖੇ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਵੱਡੀ ਗਿਣਤੀ ਦੇ ਵਿਚ ਲੋਕਾਂ ਨੇ ਭਾਗ ਲਿਆ। ਮੁਜ਼ੱਫ਼ਰਨਗਰ ਮਹਾਂਪੰਚਾਇਤ ਵਿਚ ਕਿਸਾਨ ਨੇਤਾ ਰਾਕੇਸ਼ ਟਿਕੈਤ ਸਮੇਤ ਪੰਜਾਬ , ਹਰਿਆਣਾ ਸਮੇਤ ਸਮੂਹ ਦੇਸ਼ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਸੀ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੁਜ਼ੱਫਰਨਗਰ ਮਹਾਂ ਪੰਚਾਇਤ ਦੀ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ਤੋਂ ਫੇਸਬੁੱਕ ਤੇ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਕੱਢ ਕੇ ਸਰਚ ਕੀਤਾ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਯੂਜ਼ਰ ਮੁਜ਼ੰਮਲ ਮਹਿਮੂਦ ਇਸਲਾਮੀਅਤ ਦੁਆਰਾ ਨਵੰਬਰ 22,2020 ਨੂੰ ਅਪਲੋਡ ਮਿਲੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਆਪਣੀ ਜਾਂਚ ਨੂੰ ਜਾਰੀ ਰੱਖਦੇ ਹੋਏ ਕੁਝ ਹੋਰ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਮਿਲਦੇ ਜੁਲਦੇ ਦ੍ਰਿਸ਼ ਪਾਕਿਸਤਾਨੀ ਮੀਡੀਆ ਚੈਨਲ ‘ਏਆਰਵਾਈ ਨਿਊਜ਼’ ਦੁਆਰਾ ਨਵੰਬਰ 21,2020 ਨੂੰ ਅਪਲੋਡ ਕੀਤੀ ਗਈ ਇੱਕ ਵੀਡਿਓ ਵਿੱਚ ਮਿਲੇ। ‘ਏਆਰਵਾਈ ਨਿਊਜ਼’ ਦੁਆਰਾ ਪ੍ਰਕਾਸ਼ਤ ਵੀਡਿਓ ਦੇ ਮੁਤਾਬਕ ਇਹ ਵੀਡੀਓ ਲਾਹੌਰ ਦੇ ਮੀਨਾਰ ਏ ਪਾਕਿਸਤਾਨ ਵਿਚ ਖਾਦਿਮ ਹੁਸੈਨ ਰਿਜ਼ਵੀ ਦੀ ਅੰਤਿਮ ਸਸਕਾਰ ਦੀ ਤਿਆਰੀ ਦੀ ਹੈ।
ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਸਰਚ ਦੇ ਜ਼ਰੀਏ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ 24 ਨਿਉੂਜ਼ ਐਚ.ਡੀ ਦੁਆਰਾ ਨਵੰਬਰ 21,2020 ਨੂੰ ਅਪਲੋਡ ਮਿਲੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ 7 ਮਿੰਟ18 ਸਕਿੰਟ ਤੋਂ ਦੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਮਿਲਦੇ ਜੁਲਦੇ ਦ੍ਰਿਸ਼ ਇਕ ਹੋਰ ਪਾਕਿਸਤਾਨੀ ਮੀਡੀਆ ਚੈਨਲ ‘ਜੀਓ ਨਿਊਜ਼’ ਦੁਆਰਾ ਨਵੰਬਰ 21,2020 ਨੂੰ ਅਪਲੋਡ ਵੀਡੀਓ ਵਿਚ ਵੀ ਮਿਲੀ।
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੁਆਰਾ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਕੀਤਾ ਗਿਆ ਸੀ ਜਿਸ ਵਿੱਚ ਰਾਕੇਸ਼ ਟਿਕੈਤ ਸਮੇਤ ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ ਅਤੇ ਹੋਰਾਂ ਨੇ ਕੇਂਦਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਮੁਜ਼ੱਫਰਨਗਰ ਮਹਾਂ ਪੰਚਾਇਤ ਦੀ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪਾਕਿਸਤਾਨ ਦੇ ਲਾਹੌਰ ਵਿਖੇ ਸਥਿਤ ਮੀਨਾਰ ਏ ਪਾਕਿਸਤਾਨ ਵਿਖੇ ਖਾਦਿਮ ਹੁਸੈਨ ਰਿਜ਼ਵੀ ਦੇ ਅੰਤਿਮ ਜਨਾਜ਼ੇ ਦੀ ਹੈ।
Result: Misleading
Sources
https://www.facebook.com/muzammilmehmoodislamiyat/videos/187338816335990/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ