ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact Checkਕੀ Navjot Singh Sidhu ਦੀ ਤਾਜਪੋਸ਼ੀ ਦੌਰਾਨ ਆਪਸ 'ਚ ਭਿੜੇ ਕਾਂਗਰਸੀ ਲੀਡਰ?

ਕੀ Navjot Singh Sidhu ਦੀ ਤਾਜਪੋਸ਼ੀ ਦੌਰਾਨ ਆਪਸ ‘ਚ ਭਿੜੇ ਕਾਂਗਰਸੀ ਲੀਡਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਝ ਲੋਕਾਂ ਨੂੰ ਆਪਸ ‘ਚ ਲੜਦੇ ਹੋਏ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਲੀਡਰ ਆਪਸ ‘ਚ ਭਿੜ ਗਏ।

ਫੇਸਬੁੱਕ ਪੇਜ ‘We Support Sukhbir Singh Badal’ ਨੇ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ, “ਤਾਜਪੋਸ਼ੀ ਸਮਾਗਮ ਦੀ ਖੁਸ਼ੀ ਮਨਾਉਦੇ ਕਾਗਰਸੀ ਲੀਡਰ।” ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 10,000 ਤੋਂ ਵੱਧ ਲੋਕ ਦੇਖ ਚੁੱਕੇ ਹਨ।

ਫੇਸਬੁੱਕ ਪੇਜ ‘ਪੰਜਾਬ ਰੇਡੀਓ ਟੁਡੇ’ ਨੇ ਵੀ ਇਸ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ। ਇਸ ਵੀਡੀਓ ਨੂੰ ਹੁਣ ਤਕ 400 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਸੀਂ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਕੀ ਵਰਡ ਸਰਚ ਦੇ ਜਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ।

ਸਰਚ ਦੇ ਦੌਰਾਨ ਵਾਇਰਲ ਵੀਡੀਓ ਸਾਨੂੰ ਫੇਸਬੁੱਕ ਪੇਜ਼ ‘Aam Aadmi Party Jalalabad’ ਦੁਆਰਾ 10 ਜੁਲਾਈ 2016 ਨੂੰ ਅਪਲੋਡ ਮਿਲੀ । ਵੀਡੀਓ ਦੇ ਵਿੱਚ ਸਾਨੂੰ ਇੱਕ ਵਿਅਕਤੀ ਦਾ ਬਿਆਨ ਸੁਣਨ ਨੂੰ ਮਿਲਿਆ ਜਿਸ ਵਿੱਚ ਉਹ ਕਹਿੰਦਾ ਹੈ ਕਿ ਕਾਂਗਰਸ ਦੇ ਐਮਐਲਏ ਸੁਖਜਿੰਦਰ ਸਿੰਘ ਰੰਧਾਵਾ ਨੇ ਉਸਨੂੰ ਥੱਪੜ ਮਾਰੀਆ ਹੈ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਇਸ ਵੀਡੀਓ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਵੀਡੀਓ ਨੂੰ ਯੂ ਟਿਊਬ ‘ਤੇ ਲੱਭਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ‘The Tribune’ ਦਾ ਵੀਡੀਓ ਮਿਲਿਆ। ਦ ਟ੍ਰਿਬਿਊਨ ਨੇ 8 ਜੂਨ 2016 ਨੂੰ ਮਾਮਲੇ ਨੂੰ ਲੈ ਕੇ ਵੀਡੀਓ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ, “MLA Sukhjinder Randhawa slaps supporter on stage”

ਖਬਰ ਦੇ ਮੁਤਾਬਕ, ਇਹ ਘਟਨਾ ਜੂਨ 2016 ਦਾ ਹੈ ਜਦੋਂ ਕਾਂਗਰਸ ਐਮਐਲਏ ਸੁਖਜਿੰਦਰ ਸਿੰਘ ਰੰਧਾਵਾ ਦੁਆਰਾ ਰੱਖੇ ਗਏ ਪ੍ਰੋਗਰਾਮ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸਮਰਥਕ ਨੂੰ ਥੱਪੜ ਜੜ ਦਿੱਤਾ ਸੀ।

ਸਰਚ ਦੇ ਦੌਰਾਨ ਸਾਨੂੰ Hindustan Times ਦੀ ਰਿਪੋਰਟ ਮਿਲੀ ਜਿਸਨੂੰ 10 ਜੂਨ 2016 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਖਬਰ ਦੇ ਮੁਤਾਬਕ,ਐਮਐਲਏ ਸੁਖਜਿੰਦਰ ਰੰਧਾਵਾ ਨੇ ਬਾਅਦ ਵਿੱਚ ਸਮਰਥਕ ਤੋਂ ਮੁਆਫੀ ਮੰਗ ਲਈ ਹੈ।

Navjot Singh Sidhu

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ 5 ਸਾਲ ਪੁਰਾਣਾ ਹੈ ਜਦੋਂ ਇੱਕ ਪ੍ਰੋਗਰਾਮ ਦੌਰਾਨ ਕਾਂਗਰਸ ਆਗੂ ਸੁਖਜਿੰਦਰ ਰੰਧਾਵਾ ਨੇ ਇੱਕ ਸਮਰਥਕ ਨੂੰ ਥੱਪੜ ਮਾਰਿਆ ਸੀ।

Result: Misleading

Sources

https://www.facebook.com/aapjbd/videos/257489997953637/

https://www.youtube.com/watch?v=CYYYIUSWXKs

https://www.hindustantimes.com/punjab/congress-mla-apologises-to-sewa-dal-chief-for-slap-before-captain-s-dharna/story-1Q8SM4kvGrea6NaOKiJ6BK.html


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular