ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact Checkਕੀ ਬੈਂਕ ਵਿਚ ਪੈਸਾ ਜਮ੍ਹਾਂ ਕਰਾਉਣ ਤੇ ਕੱਢਣ ਤੇ ਦੇਣੀ ਪਵੇਗੀ ਫੀਸ?...

ਕੀ ਬੈਂਕ ਵਿਚ ਪੈਸਾ ਜਮ੍ਹਾਂ ਕਰਾਉਣ ਤੇ ਕੱਢਣ ਤੇ ਦੇਣੀ ਪਵੇਗੀ ਫੀਸ? ਫਰਜ਼ੀ ਦਾਅਵਾ ਹੋਇਆ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

WhatsApp ਤੇ ਇੱਕ ਟੀਵੀ ਚੈਨਲ ਦੀ ਬ੍ਰੇਕਿੰਗ ਨਿਊਜ਼ ਦਾ ਸਕ੍ਰੀਨਸ਼ਾਟ  ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਬੈਂਕ ਵਿਚ ਪੈਸਾ ਜਮ੍ਹਾਂ ਕਰਵਾਉਣ ਅਤੇ ਕੱਢਣ ਦੇ ਲਈ ਫ਼ੀਸ ਦੇਣੀ ਪਵੇਗੀ। ਇਸ ਦੇ ਨਾਲ ਹੀ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰੈੱਸ ਕਾਨਫਰੰਸ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ।

ਦੇਖਿਆ ਜਾ ਸਕਦਾ ਹੈ ਕਿ ਫੇਸਬੁੱਕ ਤੇ ਵੀ ਇਸ ਦਾਅਵੇ ਨੂੰ ਕਈ ਸੋਸ਼ਲ ਮੀਡੀਆ ਯੂਜ਼ਰਾਂ ਦੇ ਵੱਲੋਂ ਸ਼ੇਅਰ ਕੀਤਾ ਗਿਆ ਹੈ।

https://www.facebook.com/citymedia1/posts/3487423527970105

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ- ਪੰਜਾਬ ਦੇ ਅਧਿਕਾਰਿਕ ਫੇਸਬੁੱਕ ਹੈਂਡਲ ਤੇ ਵੀ ਇਸ ਸਕ੍ਰੀਨਸ਼ਾਟ ਨੂੰ ਮੋਦੀ ਸਰਕਾਰ ਤੇ ਤੰਜ ਕੱਸਦਿਆਂ ਸ਼ੇਅਰ ਕੀਤਾ ਗਿਆ ਹੈ।

Fact Check/Verification

ਬੈਂਕ ਵਿਚ ਪੈਸਾ ਜਮ੍ਹਾਂ ਕਰਾਉਣ ਅਤੇ ਕੱਢਣ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਦੀ ਸੱਚਾਈ ਜਾਣਨ ਦਿੱਲੀ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਗੂਗਲ ਕੀ ਵਰਡ ਸਰਚ ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਕੁਝ ਪਰਿਣਾਮ ਮਿਲੇ।

ਪੜਤਾਲ ਦੇ ਦੌਰਾਨ ਸਨ ਏਬੀਪੀ ਨਿਊਜ਼ ਜ਼ੀ ਨਿਊਜ਼ ਅਤੇ ਅਮਰ ਉਜਾਲਾ ਦੁਆਰਾ ਪ੍ਰਕਾਸ਼ਿਤ ਮੀਡੀਆ ਰਿਪੋਰਟਾ ਮਿਲੀਆਂ। ਇਨ੍ਹਾਂ ਰਿਪੋਰਟ ਦੇ ਮੁਤਾਬਕ ਹੁਣ ਤੋਂ  ਗਾਹਕਾਂ ਨੂੰ ਬੈਂਕ ਵਿੱਚ ਆਪਣਾ ਪੈਸਾ ਜਮ੍ਹਾਂ ਕਰਵਾਉਣ ਅਤੇ ਕਢਵਾਉਣ ਦਿੱਲੀ ਫ਼ੀਸ ਦੇਣੀ ਪਵੇਗੀ। ਬੈਂਕ ਆਫ ਬੜੌਦਾ ਨੇ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ ਬੈਂਕ ਆਫ ਇੰਡੀਆ , ਪੀਐੱਨਬੀ ਬੈਂਕ , ਐਕਸਿਸ ਬੈਂਕ ਅਤੇ ਸੈਂਟਰਲ ਬੈਂਕ ਇਸ ਤੇ ਜਲਦ ਫੈਸਲਾ ਲੈਣਗੇ। 

ਜ਼ੀ ਨਿਊਜ਼, ਏਬੀਪੀ ਨਿਊਜ਼ ਅਤੇ ਅਮਰ ਉਜਾਲਾ ਦੁਆਰਾ ਪ੍ਰਕਾਸ਼ਿਤ ਮੀਡੀਆ ਰਿਪੋਰਟ ਦੇ ਆਰ ਕਈ ਵਰਜ਼ਨ ਨੂੰ ਇੱਥੇ, ਇੱਥੇ ਅਤੇ ਇੱਥੇ ਦੇਖਿਆ ਜਾ ਸਕਦਾ ਹੈ। 

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਵੱਧ ਜਾਣਕਾਰੀ ਦੇ ਲਈ ਅਸੀਂ ‘ਰਿਜ਼ਰਵ ਬੈਂਕ ਆਫ਼ ਇੰਡੀਆ’ ਦੀ ਅਧਿਕਾਰਿਕ ਵੈੱਬਸਾਈਟ ਨੂੰ ਖੰਗਾਲਿਆ ਪਰ ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ।

ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੂੰ ਖੰਗਾਲਣ ਤੇ ਵੀ ਸਾਨੂੰ ਵਾਇਰਲ ਦਾਅਵੇ ਦੇ ਸਬੰਧ ਵਿਚ ਕੋਈ ਟਵੀਟ ਨਹੀਂ ਮਿਲਿਆ।

ਪੜਤਾਲ ਦੇ ਦੌਰਾਨ ਸਾਨੂੰ ਪੀਆਈਬੀ ਫੈਕਟ ਚੈਕ ਦੁਆਰਾ ਕੀਤਾ ਗਿਆ ਇੱਕ ਟਵੀਟ ਮਿਲਿਆ। ਇਸ ਟਵੀਟ ਦੇ ਜ਼ਰੀਏ ਦੱਸਿਆ ਗਿਆ ਕਿ ਸੋਸ਼ਲ ਮੀਡੀਆ ਤੇ ਪੈਸਿਆਂ ਨੂੰ ਕਢਾਉਣ ਤੇ  ਚਾਰਜ ਲੱਗਣ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ।

ਜਨ ਸੱਤਾ ਦੁਆਰਾ ਪ੍ਰਕਾਸ਼ਿਤ ਮੀਡੀਆ ਰਿਪੋਰਟ ਦੇ ਮੁਤਾਬਿਕ ਸੋਸ਼ਲ ਮੀਡੀਆ ਤੇ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਹੈ । ਜਨਧਨ ਖਾਤਿਆਂ ਦੇ ਵਿੱਚ ਪੈਸੇ ਨੂੰ ਕਢਾਉਣ ਤੇ ਕਿਸੇ ਤਰ੍ਹਾਂ ਦਾ ਚਾਰਜ ਨਹੀਂ ਲੱਗਦਾ ਹੈ।

ਨੀਚੇ ਯੂ ਟਿਊਬ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ India First ਨਾਮਕ ਚੈਨਲ ਦਾ ਸਕਰੀਨ ਸ਼ਾਟ ਵਾਇਰਲ ਕੀਤਾ ਜਾ ਰਿਹਾ ਹੈ।

Conclusion


ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਪੜਤਾਲ ਕਰਨ ਤੋਂ ਬਾਅਦ ਅਸੀਂ ਪਾਇਆ ਕਿ ਪੈਸੇ ਕਢਵਾਉਣ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਪੜਤਾਲ ਦੌਰਾਨ ਅਸੀਂ ਪਾਇਆ ਕਿ ਬੈਂਕਾਂ ਨੇ ਬੱਚਤ ਖਾਤਿਆਂ ਦੇ ਵਿਚ ਪੈਸਿਆਂ ਨੂੰ ਕਢਵਾਉਣ ਤੇ ਕਿਸੇ ਤਰ੍ਹਾਂ ਦਾ ਕੋਈ ਚਾਰਜ ਨਹੀਂ ਵਧਾਇਆ ਹੈ। ਲੋਕਾਂ ਨੂੰ ਭਰਮਾਉਣ ਦੇ ਲਈ ਗੁੰਮਰਾਹਕੁਨ ਦਾਅਵਾ ਕੀਤਾ ਜਾ ਰਿਹਾ ਹੈ।  

Result: False

Sources

Twitter https://twitter.com/PIBFactCheck/status/1322074635446353920

RBI Website https://www.rbi.org.in/Scripts/BS_PressReleaseDisplay.aspx

Jansatta https://www.jansatta.com/utility-news/rs-100-will-be-charged-for-every-cash-withdrawal-from-jan-dhan-account-learn-what-the-modi-government-said/1559299/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular