Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਔਰਤ ਨੂੰ ਹਿੰਦੀ ਗਾਨੀ ਦੇ ਉੱਤੇ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਰਾਸ਼ਟਰੀ ਸਿਹਤ ਮਿਸ਼ਨ ਮੱਧ ਪ੍ਰਦੇਸ਼ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਹੋਈ ਚਰਚਾ ਦੀ ਹੈ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਵਿਅੰਗ ਕੱਸਦਿਆਂ ਲਿਖਿਆ,ਰਾਸ਼ਟਰੀ ਸਿਹਤ ਮਿਸ਼ਨ, ਮੱਧ ਪ੍ਦੇਸ਼ ਵੱਲੋਂ ਕਰੋਨਾ ਤੇ ਗੰਭੀਰ ਚਰਚਾ ਹੋ ਰਹੀ ਹੈ ਤੇ ਜਬਲਪੁਰ ਦੀ ਕੁਲੈਕਟਰ ਛਬੀ ਭਾਰਦਵਾਜ ਨੇ ਫੈਸਲਾ ਲਿਆ ਕਿ ਕਰੋਨਾ ਤੇ ਬਿਜਲੀ ਗਿਰਾਈ ਜਾਵੇ, ਫਿਰ ਭੱਜੇਗਾ ਕਰੋਨਾ”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਮੱਧ ਪ੍ਰਦੇਸ਼ ਯੂਥ ਕਾਂਗਰਸ ਨੇ ਵੀ ਇਸ ਵੀਡੀਓ ਨੂੰ ਵਿਅੰਗ ਕਸਦਿਆਂ ਹੋਇਆ ਆਪਣੇ ਫੇਸਬੁੱਕ ਹੈਂਡਲ ਤੇ ਸ਼ੇਅਰ ਕੀਤਾ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੇ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ।
ਅਸੀਂ ਪਾਇਆ ਕਿ ਕਈ ਕਾਂਗਰਸ ਲੀਡਰ ਜਿਨ੍ਹਾਂ ਵਿਚ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਕਮੇਸ਼ ਸਿਵਹਰੇ, ਮੱਧ ਪ੍ਰਦੇਸ਼ ਕਾਂਗਰਸ ਦੇ ਸਪੋਕਸਮੈਨ ਨਰਿੰਦਰ ਸਲੂਜਾ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੱਤਿਆਨਰਾਇਣ ਪਟੇਲ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਕੁਝ ਕੀ ਵਾੜ ਦੇ ਜ਼ਰੀਏ ਆਪਣੀ ਸਰਚ ਸ਼ੁਰੂ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਾਫ਼ੀ ਮੀਡੀਆ ਰਿਪੋਰਟਾ ਮਿਲੀਆਂ।
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਦੈਨਿਕ ਭਾਸਕਰ ਦੀ ਇਕ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਵੀਡਿਓ ਨੂੰ ਰਾਸ਼ਟਰੀ ਸਿਹਤ ਮਿਸ਼ਨ, ਭੋਪਾਲ ਦੇ ਦਫ਼ਤਰ ਦੇ ਅੰਦਰ ਸ਼ੂਟ ਕੀਤਾ ਗਿਆ ਸੀ। ਰਿਪੋਰਟ ਦੇ ਮੁਤਾਬਕ ਇਹ ਵੀਡੀਓ ਰਾਸ਼ਟਰੀ ਸਿਹਤ ਮਿਸ਼ਨ ਭੋਪਾਲ ਦੁਆਰਾ ਮਨਾਏ ਗਏ ਮਹਿਲਾ ਦਿਵਸ ਦੀ ਹੈ।
ਰਿਪੋਰਟ ਦੇ ਮੁਤਾਬਕ ਵੀਡੀਓ ਨੂੰ ਲੈ ਕੇ ਕਾਫ਼ੀ ਆਲੋਚਨਾ ਹੋ ਰਹੀ ਹੈ ਕਿਉਂਕਿ ਵੀਡਿਓ ਦੇ ਵਿਚ ਕਿਸੀ ਵੀ ਮਹਿਲਾ ਨੇ ਸਮਾਜਿਕ ਦੂਰੀ ਦਾ ਪਾਲਣ ਨਹੀਂ ਕੀਤਾ ਅਤੇ ਨਾ ਹੀ ਕਿਸੇ ਮਹਿਲਾ ਨੇ ਮਾਸਕ ਪਹਿਨਿਆ ਹੋਇਆ ਹੈ।

ਰਿਪੋਰਟ ਵਿੱਚ ਸਾਨੂੰ ਰਾਸ਼ਟਰੀ ਸਿਹਤ ਮਿਸ਼ਨ ਦੀ ਡਾਇਰੈਕਟਰ ਛਵੀ ਭਾਰਦਵਾਦ ਦਾ ਬਿਆਨ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਇਹ ਪ੍ਰੋਗਰਾਮ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤਾ ਗਿਆ ਸੀ। ਪ੍ਰਸ਼ਾਸਨ ਨੇ ਵੀਡਿਓ ਲੈ ਕੇ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ 8 ਮਾਰਚ ਨੂੰ ਕਰਵਾਇਆ ਗਿਆ ਸੀ ਅਤੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ
ਸਰਚ ਦੇ ਦੌਰਾਨ ਸਾਨੂੰ ETV Bharat ਅਤੇ ਪੱਤ੍ਰਿਕਾ ਦੁਆਰਾ ਇਸ ਮਾਮਲੇ ਨੂੰ ਲੈ ਕੇ ਪ੍ਰਕਾਸ਼ਿਤ ਰਿਪੋਰਟ ਮਿਲੀਆਂ।

ਈਟੀਵੀ ਭਾਰਤ ਹਰਿਆਣਾ ਨੇ ਵੀ ਇਸ ਮਾਮਲੇ ਨੂੰ ਲੈ ਕੇ ਰਾਸ਼ਟਰੀ ਸਿਹਤ ਮਿਸ਼ਨ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗੱਲਬਾਤ ਦੇ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਿਰਫ਼ ਮਨੋਰੰਜਨ ਦੇ ਉਦੇਸ਼ ਨਾਲ ਕਰਵਾਇਆ ਗਿਆ ਸੀ।
ਪੱਤਰਿਕਾ ਨੇ ਵੀ ਇਸ ਵੀਡੀਓ ਨੂੰ ਲੈ ਕੇ ਇਕ ਲੇਖ ਪ੍ਰਕਾਸ਼ਿਤ ਕੀਤਾ। ਪੱਤਰਿਕਾ ਦੁਆਰਾ ਪ੍ਰਕਾਸ਼ਿਤ ਲੇਖ ਨੂੰ ਤੁਸੀਂ ਇਸ ਲਿੰਕ ਤੇ ਕਲਿੱਕ ਕਰ ਕੇ ਪੜ੍ਹ ਸਕਦੇ ਹੋ।

ਸਾਡੀ ਜਾਂਚ ਸਪੱਸ਼ਟ ਹੁੰਦਾ ਹੈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਰਾਸ਼ਟਰੀ ਸਿਹਤ ਮਿਸ਼ਨ, ਮੱਧ ਪ੍ਰਦੇਸ਼ ਦੇ ਮਹਿਲਾ ਕਰਮਚਾਰੀਆਂ ਦੀ ਮਹਿਲਾ ਦਿਵਸ ਮੌਕੇ ਨੱਚਦਿਆਂ ਦੀ ਵੀਡੀਓ ਨੂੰ ਕੋਰੋਨਾਵਾਇਰਸ ਨਿਯਮਾਂ ਦੀ ਉਲੰਘਣਾ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044