ਸੋਮਵਾਰ, ਦਸੰਬਰ 23, 2024
ਸੋਮਵਾਰ, ਦਸੰਬਰ 23, 2024

HomeFact Checkਕੀ Nitin Gadkari ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਦਿੱਤਾ ਬਿਆਨ?

ਕੀ Nitin Gadkari ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਦਿੱਤਾ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਨਿਤਿਨ ਗਡਕਰੀ ਕਹਿੰਦੇ ਹਨ,’ਪ੍ਰਧਾਨ ਮੰਤਰੀ ਜੀ ਜੋ ਗੱਲ ਕਹਿ ਰਹੇ ਹਨ ਉਹ ਲੋਕਤੰਤਰ ਦੇ ਬਿਲਕੁਲ ਖ਼ਿਲਾਫ਼ ਹੈ ਭ੍ਰਿਸ਼ਟ ਸਰਕਾਰ ਦੇ ਖ਼ਿਲਾਫ਼ ਸ਼ਾਂਤੀ ਨਾਲ ਅੰਦੋਲਨ ਕਰਨਾ ਵਿਰੋਧੀ ਧਿਰ ਅਤੇ ਜਨਤਾ ਦਾ ਸੰਵਿਧਾਨਕ ਅਧਿਕਾਰ ਹੈ।’


ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੌਜੂਦਾ ਦੌਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਬਿਆਨ ਦਿੱਤਾ।

ਪੰਜਾਬੀ ਸੋਸ਼ਲ ਮੀਡੀਆ ਚੈਨਲ ਰੇਡੀਓ ਪੰਜਾਬ ਟੂਡੇ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ ਆਹ ਦੇਖੋ ਨਿਤਿਨ ਗਡਕਰੀ ਕੀ ਬੋਲ ਰਿਹਾ ਪ੍ਰਧਾਨ ਮੰਤਰੀ ਬਾਰੇ।’ ਇਸ ਵੀਡੀਓ ਨੂੰ ਹੁਣ ਤਕ 4,000 ਤੋਂ ਵੱਧ ਲੋਕ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਸਤੰਬਰ ਅਤੇ ਇਸ ਤੋਂ ਪਹਿਲਾਂ ਫਰਵਰੀ ਵਿੱਚ ਵੀ ਇਹ ਵੀਡੀਓ ਵਾਇਰਲ ਹੋ ਚੁੱਕੀ ਹੈ। 

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। ਅਸੀਂ ਪਾਇਆ ਕਿ ਫਰਵਰੀ ਮਹੀਨੇ ਦੇ ਵਿੱਚ ਕਈ ਸੋਸ਼ਲ ਮੀਡੀਆ ਯੂਜ਼ਰ ਸਮੇਤ ਕਾਂਗਰਸੀ ਲੀਡਰਾਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ।

Fact Check/Verification


ਵਾਇਰਲ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ Invid ਟੂਲ ਦੀ ਮਦਦ ਨਾਲ ਕਲਿੱਪ ਦੇ ਕੁਝ ਕੀ ਫਰੇਮਸ ਕੱਢੀ ਜਿਨ੍ਹਾਂ ਨੂੰ ਅਸੀਂ ਗੂਗਲ ਰਿਵਰਸ ਇਮੇਜ ਅਤੇ ਯਾਨਡੈਕਸ ਦੇ ਜ਼ਰੀਏ ਸਰਚ ਕੀਤਾ ਪਰ ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਸੁਣਿਆ ਅਤੇ ਦੇਖਿਆ। ਅਸੀਂ ਪਾਇਆ ਕਿ ਕੋਵਿਡ ਦੇ ਦੌਰ ਵਿੱਚ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਹੈ ਜਿਸ ਤੇ ਸਾਨੂੰ ਸ਼ੱਕ ਹੋਇਆ ਕਿ ਵਾਇਰਲ ਹੋਈ ਵੀਡਿਓ ਪੁਰਾਣੀ ਹੈ। 

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਪੜਤਾਲ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੇ ਵਿਚ ਬੀਜੇਪੀ ਦੇ ਚੋਣ ਨਿਸ਼ਾਨ ਕਮਲ ਦਾ ਲੋਗੋ ਦਿਖਿਆ ਜੋ ਕਿ ਪੁਰਾਣਾ ਸੀ ਜਿਸ ਤੋਂ ਬਾਅਦ ਅਸੀਂ ਬੀਜੇਪੀ ਦੇ ਯੁ ਟਿਊਬ ਚੈਨਲ ਤੇ ਖੰਗਾਲਣਾ ਸ਼ੁਰੂ ਕੀਤਾ। ਸਰਚ ਕਰਨ ਤੋਂ ਬਾਅਦ ਸਾਨੂੰ ਬੀਜੇਪੀ ਤੇ ਚੈਨਲ ਤੇ ਨਿਤਿਨ ਗਡਕਰੀ ਦੀ ਅਸਲੀ ਵੀਡੀਓ ਮਿਲੀ ਜੋ ਕੀ ਦੱਸ ਸਾਲ ਪੁਰਾਣੀ ਸੀ।

ਸਾਲ 2011 ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਉਸ ਸਮੇਂ ਨਿਤਿਨ ਗਡਕਰੀ ਬੀਜੇਪੀ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਸਨ। 2011 ਵਿੱਚ ਜਦੋਂ ਅੰਨਾ ਹਜ਼ਾਰੇ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜੰਤਰ ਮੰਤਰ ਤੇ ਅਨਸ਼ਨ ਕੀਤਾ ਸੀ ਤਾਂ ਇਸ ਅੰਦੋਲਨ ਵਿੱਚ ਬੀਜੇਪੀ ਅੰਨਾ ਹਜ਼ਾਰੇ ਦੇ ਨਾਲ ਸੀ। 

ਵਾਇਰਲ ਵੀਡੀਓ ਵਿੱਚ ਨਿਤਿਨ ਗਡਕਰੀ ਕੰਗ ਸਰਕਾਰ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਆਲੋਚਨਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਉਹ ਕਿਸਾਨ ਅੰਦੋਲਨ ਨਹੀਂ ਸਗੋਂ ਅੰਨਾ ਅੰਦੋਲਨ ਦੀ ਗੱਲ ਕਰ ਰਹੇ ਹਨ। ਬੀਜੇਪੀ ਦੇ ਅਧਿਕਾਰਿਕ ਯੂ ਟਿਊਬ ਚੈਨਲ ਤੇ ਅਪਲੋਡ ਕੀਤੀ ਸੀ ਇਸ ਵੀਡੀਓ ਦੇ ਕੈਪਸ਼ਨ ਵਿਚ ਵੀ ਅੰਨਾ ਹਜ਼ਾਰੇ ਦਾ ਨਾਮ ਲਿਖਿਆ ਹੈ।

ਪੜਤਾਲ ਦੌਰਾਨ ਸਾਨੂੰ ਸਾਲ 2011 ਵਿੱਚ ਪ੍ਰਕਾਸ਼ਤ ਬੀਬੀਸੀ ਅਤੇ ਦੈਨਿਕ ਜਾਗਰਣ ਦੀ ਰਿਪੋਰਟ ਮਿਲੀਆਂ ਜਿਸ ਵਿੱਚ ਨਿਤਿਨ ਗਡਕਰੀ ਦੇਸ਼ ਵਿੱਚ ਵਧ ਰਹੇ ਭ੍ਰਿਸ਼ਟਾਚਾਰ ਦੇ ਲਈ ਕਾਂਗਰਸ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਇਸ ਦੀਵਾਲੀ ਸਾਨੂੰ ਆਜ ਤਕ ਦੀ ਰਿਪੋਰਟ ਮਿਲੀ ਜਿਸ ਮੁਤਾਬਕ ਉਸ ਸਾਲ ਬਾਬਾ ਰਾਮਦੇਵ ਨੇ ਵੀ ਕਾਲੇ ਧਨ ਨੂੰ ਲੈ ਕੇ ਸੱਤਿਆਗ੍ਰਹਿ ਕੀਤਾ ਸੀ ਜਿਸ ਨੂੰ ਕਾਂਗਰਸ ਸਰਕਾਰ ਨੇ ਰਾਤੋਂ ਰਾਤ ਖ਼ਤਮ ਕਰ ਦਿੱਤਾ। ਇਸ ਵੀਡੀਓ ਦੇ ਵਿੱਚ ਨਿਤਿਨ ਗਡਕਰੀ ਬਾਬਾ ਰਾਮਦੇਵ ਦੇ ਬਾਰੇ ਵਿਚ ਵੀ ਗੱਲ ਕਰਦੇ ਨਜ਼ਰ ਆ ਰਹੇ ਹਨ।

Nitin Gadkari ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਦਿੱਤਾ ਬਿਆਨ

ਗੌਰਤਲਬ ਹੈ ਕਿ ਨਿਤਿਨ ਗਡਕਰੀ ਕਈ ਵਾਰ ਆਪਣੀ ਸਰਕਾਰ ਦੇ ਖ਼ਿਲਾਫ਼ ਉਸ ਦੀਆਂ ਨੀਤੀਆਂ ਦੀ ਆਲੋਚਨਾ ਕਰ ਚੁੱਕੇ ਹਨ। ਅਸੀਂ ਸਰਚ ਕੀਤਾ ਕੀ ਕਿ ਨਿਤਿਨ ਗਡਕਰੀ ਨੇ ਖੇਤੀ ਕਾਨੂੰਨ ਬਿੱਲਾਂ ਦੇ ਖ਼ਿਲਾਫ਼ ਸਰਕਾਰ ਦੇ ਖਿਲਾਫ ਕੋਈ ਬਿਆਨ ਦਿੱਤਾ ਹੈ। ਸਰਚ ਤੇ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟਾ ਮਿਲੀਆਂ ਜਿਸ ਵਿਚ ਨਿਤਨ ਗਡਕਰੀ ਨੇ ਖੇਤੀ ਕਾਨੂੰਨ ਬਿੱਲਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ। ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਵਿਚ ਨਿਤਿਨ ਗਡਕਰੀ ਨੇ ਕੀਤੀ ਕਾਨੂੰਨ ਬਿੱਲਾਂ ਦਾ ਵਿਰੋਧ ਕੀਤਾ ਹੋਵੇ।

Nitin Gadkari ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਦਿੱਤਾ ਬਿਆਨ

 

ਅਸੀਂ ਨਿਤਿਨ ਗਡਕਰੀ ਤੇ ਸੋਸ਼ਲ ਮੀਡੀਆ ਅਕਾਊਂਟ ਹੋਈ ਖੰਗਾਲਿਆ ਪਰ ਉੱਥੇ ਵੀ ਸਾਨੂੰ ਇਸ ਤਰ੍ਹਾਂ ਦੀ ਕੋਈ ਪੋਸਟ ਨਹੀਂ ਮਿਲੀ ਜਿਸ ਵਿਚ ਨਿਤਨ ਗਡਕਰੀ ਕਿਸਾਨਾਂ ਦਾ ਸਮਰਥਨ ਤੇ ਸਰਕਾਰ ਦੀ ਆਲੋਚਨਾ ਕਰ ਰਹੇ ਹੋਣ।

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਦਸ ਸਾਲ ਪੁਰਾਣਾ ਵੀਡੀਓ ਗਲਤ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਨੀਤੀਆਂ ਦੀ ਆਲੋਚਨਾ ਕਰ ਰਹੇ ਹਨ।

Result: False

Sources

Dainik Jagran – https://www.jagran.com/news/national-pm-should-quit-over-defeat-on-lokpal-bill-gadkari-8700443.html

Youtube- https://www.youtube.com/watch?v=brvzZwOEP6A

Twitter – https://twitter.com/nitin_gadkari


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular