ਸ਼ੁੱਕਰਵਾਰ, ਮਾਰਚ 29, 2024
ਸ਼ੁੱਕਰਵਾਰ, ਮਾਰਚ 29, 2024

HomeFact Checkਕੀ ਕਿਸਾਨ ਅੰਦੋਲਨ ਦੇ ਦੌਰਾਨ ਵੰਡੀ ਗਈ ਸ਼ਰਾਬ? ਪੁਰਾਣੀ ਵੀਡੀਓ ਵਾਇਰਲ

ਕੀ ਕਿਸਾਨ ਅੰਦੋਲਨ ਦੇ ਦੌਰਾਨ ਵੰਡੀ ਗਈ ਸ਼ਰਾਬ? ਪੁਰਾਣੀ ਵੀਡੀਓ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਗੱਡੀ ਦੇ ਵਿਚ ਕੁਝ ਸਵਾਰ ਵਿਅਕਤੀ ਲੋਕਾਂ ਨੂੰ ਸ਼ਰਾਬ ਵੰਡਦੇ ਹੋਏ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ।

ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਕਿਸਾਨ ਅੰਦੋਲਨ, ਮੁਫ਼ਤ ਸ਼ਰਾਬ।”

ਅਸੀਂ ਪਾਇਆ ਕਿ ਕਈ ਅਧਿਕਾਰਿਕ ਟਵਿੱਟਰ ਹੈਂਡਲਾਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।

ਅਸੀਂ ਪਾਇਆ ਕਿ ਫੇਸਬੁੱਕ ਤੇ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

https://www.facebook.com/vishnukumar.dadhich.3/posts/3304708712966514

Fact Check/Verification 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਤੋਡ਼ ਕੇ ਰਿਵਰਸ ਇਮੇਜ ਸਰਚ ਕੀਤਾ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਇਕ ਫੇਸਬੁੱਕ ਪੇਜ,‘ਜਿੰਮ ਜਾਣ ਦੇ ਸ਼ੌਕੀਨ ਪੰਜਾਬੀ’ ਵੱਲੋਂ ਅਪ੍ਰੈਲ 11, 2020 ਨੂੰ ਅਪਲੋਡ ਕੀਤੀ ਮਿਲੀ।

ਸਰਚ ਦੇ ਦੌਰਾਨ ਹੀ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਹੋਰ ਫੇਸਬੁੱਕ ਪੇਜ The Trending India ਦੇ ਵੱਲੋਂ ਵੀ ਅਪ੍ਰੈਲ 11, 2020 ਨੂੰ ਅਪਲੋਡ ਕੀਤੀ ਮਿਲੀ।

ਹਾਲਾਂਕਿ ਆਪਣੀ ਸਰਚ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਬਾਬਤ ਪੂਰੀ ਜਾਣਕਾਰੀ ਨਹੀਂ ਜੁਟਾ ਸਕੀ ਪਰ ਇਹ ਸਪੱਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ  ਇਸ ਦਾ ਸਬੰਧ ਕਿਸਾਨ ਅੰਦੋਲਨ ਦੇ ਨਾਲ ਨਹੀਂ ਹੈ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਦਾ ਮੌਜੂਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ।

Result: Misleading

Sources

https://www.facebook.com/102352546515984/videos/635223240652058

https://www.facebook.com/848571601913702/videos/904120816687233

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular