ਸ਼ੁੱਕਰਵਾਰ, ਅਪ੍ਰੈਲ 19, 2024
ਸ਼ੁੱਕਰਵਾਰ, ਅਪ੍ਰੈਲ 19, 2024

HomeFact Checkਪੰਜਾਬ ਕਾਂਗਰਸ ਦੇ ਨੇਤਾਵਾਂ ਦੀ ਪੁਰਾਣੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ...

ਪੰਜਾਬ ਕਾਂਗਰਸ ਦੇ ਨੇਤਾਵਾਂ ਦੀ ਪੁਰਾਣੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਪੰਜਾਬ ਕਾਂਗਰਸ ਦੇ ਨੇਤਾ ਜਿਨ੍ਹਾਂ ਵਿਚ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸਮੇਤ ਹੋਰ ਨੇਤਾਵਾਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ  ਜਦੋਂ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਸਨ ਤਾਂ ਉਦੋਂ ਕਾਂਗਰਸ ਸਰਕਾਰ ਨੂਰਮਹਿਲ ਡੇਰੇ ਵਿੱਚ  ਨਤਮਸਤਕ ਹੋ ਰਹੀ ਸੀ। 

ਵਾਇਰਲ ਹੋ ਰਹੀ ਤਸਵੀਰ ਵਿੱਚ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸਮੇਤ ਪੰਜਾਬ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ  ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਚੌਧਰੀ ਦਿਖਾਈ ਦੇ ਰਹੇ ਹਨ। 

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification

ਅਸੀਂ  ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀਬੋਰਡ ਦੀ ਮਦਦ ਨਾਲ ਇਨ੍ਹਾਂ ਤਸਵੀਰਾਂ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀਆਂ ਤਸਵੀਰਾਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਟਵਿੱਟਰ ਹੈਂਡਲ ਤੇ ਮਿਲੀਆਂ ਜਿਨ੍ਹਾਂ ਨੂੰ 24 ਨਵੰਬਰ 2019 ਅਪਲੋਡ ਕੀਤਾ ਗਿਆ ਸੀ। ਕੈਪਸ਼ਨ ਦੇ ਮੁਤਾਬਿਕ ਇਹ ਤਸਵੀਰਾਂ  ਦਿਵਿਆ ਜੋਤੀ ਜਾਗ੍ਰਿਤੀ ਸੰਸਥਾ, ਨੂਰਮਹਿਲ, ਪੰਜਾਬ ਵਿਖੇ ਨਵਲ ਭੋਰ ਸਮਾਰੋਹ ਦੀਆਂ ਹਨ। 

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਹੈ ਤਸਵੀਰਾਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਅਧਿਕਾਰਿਕ ਫੇਸਬੁੱਕ ਹੈਂਡਲ ਤੇ ਵੀ ਮਿਲੀਆਂ ਜਿਨ੍ਹਾਂ ਨੂੰ ਵੀ 24 ਨਵੰਬਰ 2019 ਅਪਲੋਡ ਕੀਤਾ ਗਿਆ ਸੀ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਜਿਨ੍ਹਾਂ ਨੂੰ ਗੁਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result: Misleading

Sources

https://twitter.com/preneet_kaur/status/1198551371521220609?s=19

https://m.facebook.com/story.php?story_fbid=2503040913275525&id=1417448795168081

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular