ਬੁੱਧਵਾਰ, ਅਪ੍ਰੈਲ 24, 2024
ਬੁੱਧਵਾਰ, ਅਪ੍ਰੈਲ 24, 2024

HomeFact Checkਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ 3 ਸਾਲ ਪੁਰਾਣੀ ਵੀਡੀਓ ਕੀਤੀ...

ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ 3 ਸਾਲ ਪੁਰਾਣੀ ਵੀਡੀਓ ਕੀਤੀ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਿਲਾਇੰਸ ਦੇ ਮਾਲਕ ਮੁਕੇਸ਼ ਅੰਬਾਨੀ ਮੀਟਿੰਗ ਕਰਦੇ ਹੋਏ ਦੇਖੇ ਜਾ ਸਕਦੇ ਹਨ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਮੁੰਬਈ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਮੁਕੇਸ਼ ਅੰਬਾਨੀ ਦੇ ਨਾਲ ਮੁਲਾਕਾਤ ਕੀਤੀ। 

ਇਕ ਫੇਸਬੁੱਕ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ,”ਅਮਰਿੰਦਰ ਸਿੰਘ ਫ਼ਸਲ ਖ਼ਰੀਦਣ ਦਿਲੀ ਸਿੱਧਾ ਅੰਬਾਨੀ ਦੇ ਆਫਿਸ ਵਿਚ ਗਏ। ਇਕ ਤਰਫ ਕਾਂਗਰਸ ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦਾ ਸਮਰਥਨ ਕਰ ਰਹੀ ਹੈ ਅਤੇ ਦੂਜੀ ਤਰਫ਼ ਪੰਜਾਬ ਦੇ ਸੀਐਮ ਮੁਕੇਸ਼ ਅੰਬਾਨੀ ਨਾਲ ਮੁਲਾਕਾਤ ਕਰ ਰਹੇ ਹਨ। ਇਹ ਕਿਸ ਤਰ੍ਹਾਂ ਦੀ ਰਾਜਨੀਤੀ ਹੈ?

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

Fact check/Verification 

ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਣ ਤੇ ਸਾਨੂੰ ਕੁਝ ਪਰਿਣਾਮ ਮਿਲੇ।

Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ

ਪੜਤਾਲ ਦੇ ਦੌਰਾਨ ਸਾਨੂੰ ਅਕਤੂਬਰ 31,2017 ਨੂੰ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਇਕ ਟਵੀਟ ਮਿਲਿਆ। ਇਸ ਟਵੀਟ ਦੇ ਵਿਚ ਵਾਇਰਲ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਟਵੀਟ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ ਹੈ,”ਮੁੰਬਈ ਵਿੱਚ ਮੁਕੇਸ਼ ਅੰਬਾਨੀ ਦੇ ਨਾਲ ਮਿਲ ਕੇ ਬਹੁਤ ਖ਼ੁਸ਼ ਹੋਈ। ਪੰਜਾਬ ਦੇ ਲਈ ਨਿਵੇਸ਼ ਅਤੇ ਵਿਕਾਸ ਦੇ ਅਫ਼ਸਰਾਂ ਤੇ ਚਰਚਾ ਕਰਨ ਦੀ ਉਮੀਦ ਹੈ।”

ਫੇਸਬੁੱਕ ਖੰਗਾਲਣ ਅਤੇ ਸਾਨੂੰ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਪੇਜ ਤੇ ਨਵੰਬਰ 2,2017 ਨੂੰ ਅਪਲੋਡ ਕੀਤੀ ਗਈ  ਇਕ ਪੋਸਟ ਮਿਲੀ। ਇਸ ਪੋਸਟ ਵਿਚ ਉਨ੍ਹਾਂ ਨੇ ਮੁੰਬਈ ਦੌਰੇ ਦੀ ਕਈ ਤਸਵੀਰਾਂ ਨੂੰ ਸ਼ੇਅਰ ਕੀਤਾ।

ਗੂਗਲ ਕੀ ਵੜ ਸਰਚ ਦੀ ਮੱਦਦ ਨਾਲ ਖੋਜਣ ਤੇ ਸਾਨੂੰ ਹਿੰਦੁਸਤਾਨ ਟਾਈਮਜ਼ ਦੁਆਰਾ ਪ੍ਰਕਾਸ਼ਤ ਇਕ ਮੀਡੀਆ ਰਿਪੋਰਟ ਮਿਲੀ। ਇਸ ਮੀਡੀਆ ਰਿਪੋਰਟ ਦੇ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਿਲਾਇੰਸ ਦੇ ਮਾਲਿਕ ਮੁਕੇਸ਼ ਅੰਬਾਨੀ ਨਾਲ ਮੁੰਬਈ ਵਿੱਚ  ਪੰਜਾਬ ਦੇ ਉਦਯੋਗ ਦੇ ਵਿਸ਼ੇ ਤੇ ਮੁਲਾਕਾਤ ਕੀਤੀ ਸੀ।


ਯੂ ਟਿਊਬ ਖੰਗਾਲਦੇ ਸਾਨੂੰ ਜੀ ਪੰਜਾਬ ਹਰਿਆਣਾ ਹਿਮਾਚਲ ਦੇ ਅਧਿਕਾਰਿਕ ਚੈਨਲ ਤੇ ਅਪਲੋਡ ਕੀਤੀ ਗਈ ਇਕ ਵੀਡੀਓ ਮਿਲੀ। ਇਸ ਵੀਡੀਓ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਨੂੰ ਮੁਲਾਕਾਤ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

Conclusion 


ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਿਸ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result: Misleading

Sources

Twitter https://twitter.com/capt_amarinder/status/925338801265709056

Facebook https://www.facebook.com/Capt.Amarinder/photos/a.717780358274299/1650056131713379/

Hindustan Times https://www.hindustantimes.com/punjab/free-smartphones-on-mind-captain-amarinder-meets-ambani/story-Yb7nJdmYWde0kmkgCESQkL.html

Outlook https://www.outlookindia.com/newsscroll/punjab-cm-meets-ril-chief-mukesh-ambani/1178842

YouTube https://www.youtube.com/watch?v=xLZexwplM7s


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular