ਪੱਛਮੀ ਬੰਗਾਲ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪਰਿਵਰਤਨ ਯਾਤਰਾ ਦੀ ਅਗਵਾਈ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਕਈ ਸਿਆਸੀ ਵਾਰ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਬੰਗਾਲ ਦੇ ਵਿੱਚ 200 ਤੋਂ ਵੱਧ ਸੀਟਾਂ ਜਿੱਤੇਗੀ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਕਲਕੱਤਾ ਰੈਲੀ ਦੇ ਦੌਰਾਨ ਕਿਸਾਨਾਂ ਨੂੰ ਵੇਖ ਭੱਜਦੇ ਹੋਏ ਸਟੇਜ ਤੋਂ ਡਿੱਗ ਪਏ।
ਸੋਸ਼ਲ ਮੀਡੀਆ ਤੇ ਫੇਸਬੁੱਕ ਪੇਜ IFB News ਨੇ ਇਸ ਵੀਡੀਓ ਨੂੰ ਅਪਲੋਡ ਕੀਤਾ ਜਿਸ ਨੂੰ ਹੁਣ ਤਕ 39,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਵੀ Crowdtangle ਦੇ ਡਾਟਾ ਮੁਤਾਬਕ ਵੀ ਫੇਸਬੁੱਕ ਤੇ ਤਕਰੀਬਨ 2,333 ਤੋਂ ਵੱਧ ਲੋਕ ਇਸ ਬਾਰੇ ਵਿਚ ਚਰਚਾ ਕਰ ਰਹੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਿਆ।
ਸੋਚ ਦੇ ਦੌਰਾਨ ਸਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨਾਮਵਰ ਮੀਡੀਆ ਏਜੰਸੀ ਦ ਟਾਈਮਜ਼ ਆਫ ਇੰਡੀਆ ਵੱਲੋਂ ਪ੍ਰਕਾਸ਼ਿਤ ਮਿਲੀ। ਦ ਟਾਈਮਜ਼ ਆਫ ਇੰਡੀਆ ਨੇ ਇਸ ਵੀਡੀਓ ਨੂੰ 24 ਨਵੰਬਰ 2018 ਨੂੰ ਅਪਲੋਡ ਕੀਤਾ ਸੀ। ਰਿਪੋਰਟ ਦੇ ਮੁਤਾਬਕ ਇਹ ਘਟਨਾ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀ ਦੌਰਾਨ ਦੀ ਹੈ।
ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਨਾਮਵਰ ਏਜੰਸੀ NDTV ਦੇ ਵੱਲੋਂ ਪ੍ਰਕਾਸ਼ਿਤ ਰਿਪੋਰਟ ਮਿਲੀ। NDTV ਨੇ ਵੀ ਇਸ ਆਰਟੀਕਲ ਨੂੰ 25 ਨਵੰਬਰ 2018 ਨੂੰ ਪ੍ਰਕਾਸ਼ਿਤ ਕੀਤਾ ਸੀ। ਇਸ ਰਿਪੋਰਟ ਦੇ ਮੁਤਾਬਿਕ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੱਧ ਪ੍ਰਦੇਸ਼ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਦਾ ਪੈਰ ਫਿਸਲ ਗਿਆ ਅਤੇ ਉਹ ਗਿਰ ਗਏ।

ਅਸੀਂ ਪਾਇਆ ਕਿ ਕਈ ਮੀਡੀਆ ਏਜੰਸੀਆਂ ਨੇ ਇਸ ਘਟਨਾ ਨੂੰ ਪ੍ਰਕਾਸ਼ਿਤ ਕੀਤਾ ਸੀ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਚੋਣਾਂ ਦੇ ਦੌਰਾਨ ਦੀ ਹੈ।
Result: Misleading
Sources
https://www.youtube.com/watch?v=to9tzj1rfv4
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044