ਸ਼ੁੱਕਰਵਾਰ, ਅਪ੍ਰੈਲ 19, 2024
ਸ਼ੁੱਕਰਵਾਰ, ਅਪ੍ਰੈਲ 19, 2024

HomeFact Checkਕਪੂਰਥਲਾ ਵਿੱਚ ਰੇਲ ਕੋਚ ਕਰਮਚਾਰੀਆਂ ਦੁਆਰਾ ਨਿੱਜੀਕਰਨ ਦੇ ਵਿਰੋਧ ਵਿੱਚ ਕੱਢੀ ਗਈ...

ਕਪੂਰਥਲਾ ਵਿੱਚ ਰੇਲ ਕੋਚ ਕਰਮਚਾਰੀਆਂ ਦੁਆਰਾ ਨਿੱਜੀਕਰਨ ਦੇ ਵਿਰੋਧ ਵਿੱਚ ਕੱਢੀ ਗਈ ਰੈਲੀ ਨੂੰ ਹਾਲ ਹੀ ਦਾ ਦੱਸਕੇ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਵੀਡੀਓ ਖੂਬ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਪੂਰੇ ਦੇਸ਼ ਦੇ ਵਿੱਚ ਲਗਾਤਾਰ 15 ਦਿਨਾਂ ਤੋਂ ਲੱਖਾਂ ਰੇਲਵੇ ਕਰਮਚਾਰੀ ਨਿੱਜੀਕਰਨ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਹਨ।

https://www.facebook.com/najar.singh.3110/posts/727163751373528

Fact Check/Verification

ਸੋਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਵੀਡੀਓ ਖੂਬ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਪੂਰੇ ਦੇਸ਼ ਦੇ ਵਿੱਚ ਲਗਾਤਾਰ 15 ਦਿਨਾਂ ਤੋਂ ਲੱਖਾਂ ਰੇਲਵੇ ਕਰਮਚਾਰੀ ਨਿੱਜੀਕਰਨ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਫੇਸਬੁੱਕ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹੁਣ ਤੱਕ 300 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।ਵਾਇਰਲ ਵੀਡੀਓ ਦੇ ਆਰਕਾਈਵ ਵਰਜਨ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਅਸੀਂ ਪਾਇਆ ਕਿ ਵਾਇਰਲ ਹੋ ਰਹੇ ਦਾਅਵੇ ਨੂੰ ਟਵਿੱਟਰ ਤੇ ਵੀ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਨਣ ਦੇ ਲਈ ਪੜਤਾਲ ਸ਼ੁਰੂ ਕੀਤੀ। Yandex Image Search ਕਰਨ ਤੇ ਸਾਨੂੰ ਯੂ ਟਿਊਬ ਵੀਡੀਓ ਦਾ ਇੱਕ ਲਿੰਕ ਮਿਲਿਆ।

ਪੜਤਾਲ ਦੇ ਦੌਰਾਨ ਸਾਨੂੰ Largess Media ਨਾਮਕ ਚੈਨਲ ਤੇ ਅਪਲੋਡ ਕੀਤੀ ਗਈ ਇੱਕ ਵੀਡੀਓ ਮਿਲੀ। ਇਹ ਵੀਡੀਓ You Tube ਤੇ 28 ਜੁਲਾਈ, 2019 ਨੂੰ ਅਪਲੋਡ ਕੀਤੀ ਗਈ ਸੀ।ਵੀਡੀਓ ਦੇ ਡਿਸਕ੍ਰਿਪਸ਼ਨ ਵਿੱਚ ਲਿਖਿਆ ਗਿਆ ਹੈ ਕਿ ਪੂਰੇ ਦੇਸ਼ ਦੇ ਵਿੱਚ 15 ਦਿਨਾਂ ਤੋਂ ਲੱਖਾਂ ਰੇਲਵੇ ਕਰਮਚਾਰੀ ਨਿੱਜੀਕਰਨ ਦੇ ਖਿਲਾਫ ਅੰਦੋਲਨ ਕਰ ਰਹੇ ਹਨ।

ਇਸ ਮਾਮਲੇ ਦੀ ਹੋਰ ਪੜਤਾਲ ਕਰਨ ਤੇ ਸਾਨੂੰ ਨਾਮਵਰ ਮੀਡੀਆ ਏਜੰਸੀ The Tribune ਦੇ ਅਧਿਕਾਰਿਕ ਯੂ ਟਯੂਬ ਚੈਨਲ ਤੇ ਅਪਲੋਡ ਕੀਤੀ ਗਈ ਵੀਡੀਓ ਮਿਲੀ। ਇਸ ਵੀਡੀਓ ਨੂੰ 15 ਜੁਲਾਈ, 2019 ਨੂੰ ਅਪਲੋਡ ਕੀਤਾ ਗਿਆ ਸੀ।

ਕੁਝ ਕੀ ਵਰਡਜ਼ ਦੀ ਮਦਦ ਨਾਲ ਗੂਗਲ ਤੇ ਖੰਗਾਲਣ ਤੇ ਸਾਨੂੰ The Tribune ਅਤੇ Mera Bharat News ਦੁਆਰਾ ਪ੍ਰਕਾਸ਼ਿਤ ਕੀਤੀ ਗਈ ਮੀਡੀਆ ਰਿਪੋਰਟ ਮਿਲੀ। ਇਨ੍ਹਾਂ ਰਿਪੋਰਟਾਂ ਦੇ ਮੁਤਾਬਕ ਰੇਲਵੇ ਕੋਚ ਫੈਕਟਰੀ ਦੇ ਕਰਮਚਾਰੀਆਂ ਦੀ ਯੂਨੀਅਨ ਅਤੇ ਸੰਘ ਨੇ ਹੜਤਾਲ ਕੀਤੀ ਸੀ।

ਹੋਰ ਜਾਣਕਾਰੀ ਦੇ ਲਈ ਅਸੀਂ ਕੁਝ ਅਲੱਗ ਅਲੱਗ ਕੀ ਵਰਡ ਦੀ ਮਦਦ ਨਾਲ ਗੂਗਲ ਤੇ ‘ਲੱਖਾਂ ਰੇਲਵੇ ਕਰਮਚਾਰੀਆਂ ਦੁਆਰਾ ਨਿੱਜੀਕਰਨ ਦੇ ਖਿਲਾਫ਼ ਅੰਦੋਲਨ’ ਨੂੰ ਖੰਗਾਲਿਆ ਪਰ ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਸੰਬੰਧਿਤ ਕੋਈ ਪਰਿਣਾਮ ਨਹੀਂ ਮਿਲਿਆ।

Conclusion

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਤੋਂ ਬਾਅਦ ਅਸੀਂ ਪਾਇਆ ਕਿ ਇੱਕ ਸਾਲ ਪੁਰਾਣੀ ਵੀਡੀਓ ਨੂੰ ਹਾਲ ਹੀ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਪੰਜਾਬ ਦੇ ਅਧੀਨ ਪੈਂਦੇ ਕਪੂਰਥਲਾ ਦੀ ਇੱਕ ਸਾਲ ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result:False

Sources

YouTube https://www.youtube.com/watch?v=5w-v4Vk2mTk&feature=youtu.be

The Tribune https://www.tribuneindia.com/news/archive/jalandhar/rcf-staff-protests-privatisation-move-796984

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular