Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਭਾਰਤ ਦੇ ਵਿੱਚ ਲਗਾਤਾਰ ਹਰ ਦਿਨ ਲੁੱਟ ਖੋਹ ਸਮੇਤ ਕ੍ਰਾਈਮ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਕਿਰਾਏ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਵਿਅਕਤੀ ਨੂੰ ਇਕ ਔਰਤ ਨਾਲ ਲੁੱਟ ਖੋਹ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਭਾਰਤ ਦਾ ਦੱਸਦੇ ਹੋਏ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਇਹ ਵੀਡੀਓ ਇਸ ਚੀਜ਼ ਨੂੰ ਦਰਸਾਉਂਦੀ ਹੈ।
ਫੇਸਬੁੱਕ ਪੇਜ ਅਗਬਾਣੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਹੱਦ ਹੋ ਗਈ ਹੁਣ ਭਾਰਤ ਵਿੱਚ ਹੁਣ ਕੋਈ ਜਾਵੇ ਤਾਂ ਕਿੱਥੇ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਤੇ ਪਹਿਲੇ ਪੜਾਅ ਵਿੱਚ ਅਸੀਂ ਵੱਲ ਹੋਰ ਹੀ ਵੀਡੀਓ ਨੂੰ ਬਹੁਤਿਆਂ ਦੇ ਨਾਲ ਦੇਖਿਆ ਅਸੀਂ ਪਾਇਆ ਕਿ ਵੀਡਿਓ ਦੇ ਵਿਚ ਇਕ ਬਿਲਡਿੰਗ ਦੇ ਉੱਤੇ ‘ਲਖਾਨੀ ਟਾਵਰ’ ਲਿਖਿਆ ਹੋਇਆ ਹੈ।

ਗੂਗਲ ਮੈਪ ਦੇ ਉੱਤੇ ਸਰਚ ਕਰਨ ਦੇ ਜ਼ਰੀਏ ਅਸੀਂ ਪਾਇਆ ਕਿ ਲਖਾਨੀ ਟਾਵਰ ਪਾਕਿਸਤਾਨ ਦੇ ਕਰਾਚੀ ਵਿੱਚ ਸਥਿਤ ਹੈ।

ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਪਾਕਿਸਤਾਨ ਮੀਡੀਆ ਏਜੰਸੀ “Samaa TV” ਦੁਆਰਾ ਪ੍ਰਕਾਸ਼ਿਤ ਇੱਕ ਖ਼ਬਰ ਵਿੱਚ ਮਿਲੀ ਜਿਸ ਨੂੰ 16 ਫਰਵਰੀ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।
Also read:ਲੈਫਟ ਦੀ ਰੈਲੀ ਦੀ ਪੁਰਾਣੀ ਤਸਵੀਰ ਨੂੰ BJP Punjab ਨੇ ਬੀਜੇਪੀ ਰੈਲੀ ਦੱਸਕੇ ਕੀਤਾ ਸ਼ੇਅਰ
ਖ਼ਬਰ ਦੀ ਹੈੱਡਲਾਈਨ ਸੀ , “Woman mugged inside her apartment complex in Karachi’s Garden West”। ਖ਼ਬਰ ਦੇ ਮੁਤਾਬਕ,”ਕਰਾਚੀ ਦੇ ਗਾਰਡਨ ਵੈਸਟ ਵਿਚ ਇਕ ਔਰਤ ਅਤੇ ਉਸ ਦੀ ਬੇਟੀ ਦੇ ਨਾਲ ਅਪਾਰਟਮੈਂਟ ਕੰਪਲੈਕਸ ਦੇ ਅੰਦਰ ਇਕ ਵਿਅਕਤੀ ਨੇ ਲੁੱਟ ਖੋਹ ਕੀਤੀ ਜਿਸ ਤੋਂ ਬਾਅਦ ਵਿਅਕਤੀ ਫਰਾਰ ਹੋ ਗਿਆ।”

ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਮੀਡੀਆ ਵੈੱਬਸਾਈਟ “ebaumsworld” ਤੇ ਵਾਇਰਲ ਹੋ ਰਹੀ ਵੀਡੀਓ ਮਿਲੀ। ਇਸ ਮੀਡੀਆ ਵੈੱਬਸਾਈਟ ਦੀ ਰਿਪੋਰਟ ਦੇ ਮੁਤਾਬਕ ਵੀ ਕਰਾਚੀ ਦੇ ਗਾਰਡਨ ਵੈਸਟ ਵਿਚ ਇਕ ਔਰਤ ਅਤੇ ਉਸ ਦੀ ਬੇਟੀ ਦੇ ਨਾਲ ਇਕ ਵਿਅਕਤੀ ਲੁੱਟ ਖੋਹ ਕਰ ਕੇ ਫ਼ਰਾਰ ਹੋ ਗਿਆ।

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਭਾਰਤ ਦੀ ਨਹੀਂ ਸਗੋਂ ਪਾਕਿਸਤਾਨ ਦੇ ਕਰਾਚੀ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044