ਵੀਰਵਾਰ, ਅਪ੍ਰੈਲ 15, 2021
ਵੀਰਵਾਰ, ਅਪ੍ਰੈਲ 15, 2021
HomeFact Checksਕੀ ਆਪ ਨੇ ਅਸਤੀਫਿਆਂ ਦੇ ਡਰ ਤੋਂ ਮੁੱਢਲਾ ਢਾਂਚਾ ਕੀਤਾ ਭੰਗ? ਫਰਜ਼ੀ...

ਕੀ ਆਪ ਨੇ ਅਸਤੀਫਿਆਂ ਦੇ ਡਰ ਤੋਂ ਮੁੱਢਲਾ ਢਾਂਚਾ ਕੀਤਾ ਭੰਗ? ਫਰਜ਼ੀ ਅਖਬਾਰ ਕਲਿਪ ਹੋਈ ਵਾਇਰਲ

ਸੋਸ਼ਲ ਮੀਡਿਆ ਤੇ ਇੱਕ ਅਖਬਾਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਅਸਤੀਫਿਆਂ ਦੇ ਡਰ ਤੋਂ ਮੁੱਢਲਾ ਢਾਂਚਾ ਭੰਗ ਕੀਤਾ ਹੈ।

Fact Check/Verification

2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਸੋਸ਼ਲ ਮੀਡਿਆ ਤੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ਤੇ ਇੱਕ ਅਖਬਾਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਅਸਤੀਫਿਆਂ ਦੇ ਡਰ ਤੋਂ ਮੁੱਢਲਾ ਢਾਂਚਾ ਭੰਗ ਕੀਤਾ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੇ ਨਾਮ ਤੋਂ ਕਈ ਫਰਜ਼ੀ ਪੋਸਟਾਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋਏ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸਤੌਰ ਤੋਂ ਵਟਸਐਪ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਅਸੀਂ ਇਹ ਜਰੂਰ ਪਾਇਆ ਕਿ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਹਾਲ ਦੇ ਵਿੱਚ ਪਾਰਟੀ ਦਾ ਢਾਂਚਾ ਜ਼ਰੂਰ ਭੰਗ ਕੀਤਾ ਹੈ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਕਲਿਪ ਨੂੰ ਲੈ ਕੇ ਕੋਈ ਠੋਸ ਅਤੇ ਸਪਸ਼ਟ ਜਾਣਕਾਰੀ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਅਸੀਂ ਇਹ ਵੀ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਨੂੰ ਫਰਜ਼ੀ ਦੱਸਿਆ।

ਹੁਣ ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੀ ਪੋਸਟ ਦੇ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਨੂੰ ਫੋਟੋਸ਼ਾਪ ਦੀ ਮਦਦ ਦੇ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਜਿਸਨੂੰ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਅਸਤੀਫਿਆਂ ਦੇ ਡਰ ਤੋਂ ਮੁੱਢਲਾ ਢਾਂਚਾ ਭੰਗ ਕਰਨ ਨੂੰ ਲੈ ਕੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਫਰਜ਼ੀ ਹੈ।

Result: Fabricated News

Our Sources

Photoshopped Image: https://drive.google.com/file/d/1bCRfCsi8r9WY6Nq1GdnEK00HUXJj0hv2/view?usp=sharing


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Avatar
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular