ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਮੁੜ ਤੋਂ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਸੂਬੇ ਅੰਦਰ ਮੁੜ ਸਖ਼ਤੀ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਹੁਣ ਇਕੱਠ ਨੂੰ ਸੀਮਤ ਕਰਨ ਦੇ ਹੁਕਮ ਵੀ ਪਿਛਲੇ ਦਿਨੀਂ ਜਾਰੀ ਕੀਤੇ ਸਨ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ ਹੁਣ ਅੰਦਰੂਨੀ ਇਕੱਠ ਵਿੱਚ 100 ਤੋਂ ਵੱਧ ਬੰਦਿਆਂ ਦੇ ਇਕੱਠ ਤੇ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਬਾਹਰੀ ਇਕੱਠ ਵਿੱਚ ਇਹ ਗਿਣਤੀ 200 ਲੋਕਾਂ ਤੋਂ ਵੱਧ ਨਾ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹਦਾਇਤਾਂ 1 ਮਾਰਚ ਤੋਂ ਲਾਗੂ ਕੀਤੀਆਂ ਜਾਣਗੀਆਂ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਸ਼ੋਸਲ ਮੀਡੀਆ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਸਰਚ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਰ੍ਹਾਂ ਦੇ ਕੋਈ ਆਦੇਸ਼ ਦਿੱਤੇ ਹਨ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਅਸੀਂ ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ 23 ਫ਼ਰਵਰੀ ਨੂੰ ਅਪਲੋਡ ਕੀਤੀ ਗਈ ਇਕ ਪੋਸਟ ਮਿਲੀ। ਪੋਸਟ ਦੇ ਮੁਤਾਬਕ ਮੁੱਖ ਮੰਤਰੀ ਨੇ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਦੇਖਦੇ ਹੋਏ ਸਾਰਿਆਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ 1 ਮਾਰਚ ਤੋਂ ਇੰਡੋਰ ਜਨਤਕ ਇਕੱਠਾਂ ਤੇ 100 ਤੇ ਆਊਟਡੋਰ ਇਕੱਠ ਤੇ 200 ਲੋਕਾਂ ਤੱਕ ਦੀ ਪਾਬੰਦੀ ਰਹੇਗੀ।

ਹੁਣ ਅਸੀ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਦੇ ਮੁਤਾਬਕ ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਗੌਰਤਲਬ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਲਿਆ ਹੁੰਦਾ ਤਾਂ ਇਸ ਬਾਰੇ ਵਿਚ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ।

ਅਸੀਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਸੰਪਰਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਨੂੰ ਐਜੂਕੇਸ਼ਨ ਡਿਪਾਰਟਮੈਂਟ ਦੇ ਨਾਲ ਇਸ ਮਾਮਲੇ ਦੇ ਵਿੱਚ ਗੱਲਬਾਤ ਕਰਨ ਦੇ ਲਈ ਕਿਹਾ।

ਇਸ ਤੋਂ ਬਾਅਦ ਅਸੀਂ ਐਜੂਕੇਸ਼ਨ ਡਿਪਾਰਟਮੈਂਟ, ਮੋਹਾਲੀ ਦੇ ਵਿੱਚ ਸੰਪਰਕ ਕੀਤਾ। ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਜੇਕਰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਉਨ੍ਹਾਂ ਨੂੰ ਮਿਲਦੀ ਤਾਂ ਉਹ ਵੈਬਸਾਈਟ ਤੇ ਅਪਡੇਟ ਕਰਦੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਪੰਜਾਬ ਸਰਕਾਰ ਨੇ 1 ਮਾਰਚ ਤੋਂ ਸਕੂਲ ਬੰਦ ਕਰਨ ਦਾ ਕੋਈ ਫ਼ੈਸਲਾ ਨਹੀਂ ਲਿਆ ਹੈ।
Result: False
Sources
Direct Contact
https://www.facebook.com/Capt.Amarinder/posts/3949044765147826
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044