ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕਿਸਾਨਾਂ ਨੇ ਮੈਂਬਰ ਪਾਰਲੀਮੈਂਟ Ravneet Bittu ਦੇ ਨਾਲ ਕੀਤੀ ਕੁੱਟਮਾਰ?

ਕਿਸਾਨਾਂ ਨੇ ਮੈਂਬਰ ਪਾਰਲੀਮੈਂਟ Ravneet Bittu ਦੇ ਨਾਲ ਕੀਤੀ ਕੁੱਟਮਾਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ (Ravneet Bittu) ਨੂੰ ਕੁਝ ਪੁਲਿਸ ਕਰਮੀ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਨਾਲ ਕਿਸਾਨਾਂ ਨੇ ਕੁੱਟਮਾਰ ਕੀਤੀ।

ਫੇਸਬੁੱਕ ਪੇਜ ‘ਫੈਨ ਨਵਜੋਤ ਕੌਰ ਲੰਬੀ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਜੁੱਤੀ ਪੈਂਦੀ ਰਹੇ ਤਾਂ ਠੀਕ ਰਹਿੰਦਾ।ਕਿਸਾਨਾਂ ਵੱਲੋਂ ਤਸੱਲੀ ਬਖ਼ਸ਼ ਸਰਵਿਸ।” ਇਸ ਵੀਡੀਓ ਨੂੰ ਹੁਣ ਤਕ 20 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। 

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Ravneet Bittu

 

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification


ਬੀਤੇ ਦਿਨੀਂ ਸੰਸਦ ਦੇ ਇਜਲਾਸ ਦੌਰਾਨ ਕੀਤੀ ਕਾਨੂੰਨਾਂ ਖ਼ਿਲਾਫ਼ ਪਾਰਲੀਮੈਂਟ ਦੇ ਬਾਹਰ ਵਿਰੋਧ ਕਰ ਰਹੀ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ ਹੋ ਗਈ। ਇਹ ਪਹਿਲੀ ਦਰਮਿਆਨ ਹੋਇਆ ਕਿ ਕਾਂਗਰਸ ਦੇ ਐੱਮ.ਪੀ ਰਵਨੀਤ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਦੇ ਵਿਚ ਜ਼ੁਬਾਨੀ ਜੰਗ ਹੋਈ ਹੋਵੇ।

ਇਸ ਦਰਮਿਆਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲੀਸ ਕਰਮਚਾਰੀ ਰਵਨੀਤ ਬਿੱਟੂ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਰਵਨੀਤ ਬਿੱਟੂ ਦੇ ਨਾਲ ਕੁੱਟਮਾਰ ਕੀਤੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ‘Invid’ ਟੂਲ ਦੀ ਮਦਦ ਨਾਲ ਵੀਡੀਓ ਦੇ ਕੁਝ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਰਾਹੀਂ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਜਗ ਬਾਣੀ ਦੁਆਰਾ ਸਤੰਬਰ 30,2015 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਜਗ ਬਾਣੀ ਦੀ ਰਿਪੋਰਟ ਦੇ ਮੁਤਾਬਕ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਬਠਿੰਡਾ ‘ਚ ਡੀ.ਸੀ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਜਾਂਦੇ ਸਮੇਂ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। 

ਰਿਪੋਰਟ ਦੇ ਮੁਤਾਬਕ ਰਵਨੀਤ ਬਿੱਟੂ ਦੀ ਅਗਵਾਈ ਚ ਕਾਂਗਰਸੀ ਵਰਕਰ ਡੀ.ਸੀ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਸਨ ਅਤੇ ਇਸ ਦੌਰਾਨ ਕਾਂਗਰਸੀਆਂ ਵੱਲੋਂ ਪੁਲੀਸ ਬੈਰੀਕੇਡ ਤੋੜ ਕੇ ਉਥੋਂ ਜਬਰਦਸਤੀ ਲੰਘਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ਧਰਨੇ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਦੁਆਰਾ ਪੁਲਿਸ ਨਾਲ ਧੱਕਾ ਮੁੱਕੀ ਵੀ ਕੀਤੀ ਗਈ ਜਿਸ ਵਿਚ ਰਵਨੀਤ ਬਿੱਟੂ ਦੀ ਪੱਗ ਉਤਰ ਗਈ।

ਸਰਚ ਦੇ ਦੌਰਾਨ ਸਾਨੂੰ ਹਿੰਦੁਸਤਾਨ ਟਾਈਮਜ਼ ਦੁਆਰਾ ਇਸ ਮਾਮਲੇ ਨੂੰ ਲੈ ਕੇ ਪ੍ਰਕਾਸ਼ਿਤ ਰਿਪੋਰਟ ਮਿਲੀ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਬਠਿੰਡਾ ਦੇ ਡੀਸੀ ਦਫ਼ਤਰ ਬਾਹਰ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ  ਤੋਤਾ ਸਿੰਘ ਦੇ ਖ਼ਿਲਾਫ਼ ਧਰਨਾ ਦੇ ਰਹੇ ਸਨ ਜਿਸ ਦੌਰਾਨ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦੇ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਵਿੱਚ ਪੁਲੀਸ ਨੇ ਉਨ੍ਹਾਂ ਤੇ ਲਾਠੀਚਾਰਜ ਕਰ ਦਿੱਤਾ। ਹਿੰਦੁਸਤਾਨ ਟਾਈਮਜ਼ ਨੇ ਵੀ ਇਸ ਰਿਪੋਰਟ ਨੂੰ ਸਤੰਬਰ 30,2015 ਨੂੰ ਪ੍ਰਕਾਸ਼ਿਤ ਕੀਤਾ ਸੀ।

ਅਸੀਂ ਵਾਇਰਲ ਹੋ ਰਹੀ ਵੀਡੀਓ ਲੈ ਕੇ ਫੇਸਬੁੱਕ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਫੇਸਬੁੱਕ ਪੇਜ ‘Yabhlee’ ਤੇ ਵਾਇਰਲ ਵੀਡੀਓ ਪ੍ਰਕਾਸ਼ਿਤ ਮਿਲੀ। Yabhlee ਨੇ ਇਸ ਵੀਡੀਓ ਨੂੰ ਸਤੰਬਰ 30,2015 ਨੂੰ ਅਪਲੋਡ ਕੀਤਾ ਸੀ।


Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ 6 ਸਾਲ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result: Misleading


Sources

https://jagbani.punjabkesari.in/punjab/news/congress-ravneet-bittu-police-476619

https://www.hindustantimes.com/cities/congmen-led-by-ravneet-bittu-lathicharged-in-bathinda-one-cop-injured/story-rxza9OwYfT8J3qYp1urMdN.html

https://www.facebook.com/yabhlee/videos/828246273940676/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular