Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ (Member Parliament) ਸੰਜੈ ਸਿੰਘ ਦੇ ਮੂੰਹ ਤੇ ਕਾਲਖ਼ ਪੋਤੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੇ ਸੰਸਦ ਸੰਜੇ ਸਿੰਘ ਅਤੇ ਹੋਰ ਆਪ ਲੀਡਰਾਂ ਦੇ ਮੂੰਹ ਤੇ ਕਾਲੀ ਸਿਆਹੀ ਮਲ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੇਮਕਰਨ ਤੋਂ ਫੇਸਬੁੱਕ ਪੇਜ ‘ਖੇਮਕਰਨ ਹਲਕਾ ਅਕਾਲੀ ਦਲ’ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਕਿਸਾਨਾਂ ਨੇ ਝਾੜੂ ਵਾਲਿਆਂ ਦਾ ਕੀਤਾ ਮੂੰਹ ਕਾਲਾ। ਸੰਜੇ ਸਿੰਘ ਤੇ ਹੋਰ ਆਪ ਲੀਡਰਾਂ ਦੇ ਮੂੰਹ ਤੇ ਮਲੀ ਕਾਲੀ ਸਿਆਹੀ।’
ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਫੇਸਬੁੱਕ ਅਤੇ ਵਟਸਐਪ ਤੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਹੋ ਰਹੀ ਤਸਵੀਰਾਂ ਨੂੰ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸੂਰਜ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਮਵਰ ਮੀਡੀਆ ਏਜੰਸੀ ਇੰਡੀਅਨ ਐਕਸਪ੍ਰੈਸ ਦੁਆਰਾ ਅਕਤੂਬਰ 5,2020 ਨੂੰ ਪ੍ਰਕਾਸ਼ਿਤ ਇੱਕ ਲੇਖ ਦੇ ਵਿਚ ਮਿਲੀ। ਇੰਡੀਅਨ ਐਕਸਪ੍ਰੈੱਸ ਦੁਆਰਾ ਪ੍ਰਕਾਸ਼ਿਤ ਲੇਖ ਤੇ ਮੁਤਾਬਕ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਤੇ ਹਾਥਰਸ, ਉਤਰ ਪ੍ਰਦੇਸ਼ ਵਿਖੇ ਸਿਆਹੀ ਸੁੱਟੀ ਗਈ।
ਇਸ ਲੇਖ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਉੱਤਰ ਪ੍ਰਦੇਸ਼ ਦੇ ਹਾਥਰਸ ਦੇ ਪਿੰਡ ਬੂਲ ਗੜ੍ਹੀ ਵਿਖੇ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਨ ਜਿੱਥੇ ਰਾਸ਼ਟਰੀ ਸਵਾਭੀਮਾਨ ਦਲ ਦੇ ਕਨਵੀਨਰ ਦੀਪਕ ਸ਼ਰਮਾ ਨੇ ਸੰਜੇ ਸਿੰਘ ਤੇ ਸਿਆਹੀ ਸੁੱਟ ਦਿੱਤੀ।
ਇਸ ਮਾਮਲੇ ਨੂੰ ਲੈ ਕੇ ਅਸੀਂ ਪਾਇਆ ਕਿ ਨਾਮਵਰ ਮੀਡੀਆ ਏਜੰਸੀਆਂ ਨੇ ਇਸ ਨੂੰ ਲੈ ਕੇ ਲੇਖ ਪ੍ਰਕਾਸ਼ਤ ਕੀਤੇ ਸਨ। ‘ਪੰਜਾਬੀ ਜਾਗਰਣ’ ਦੀ ਰਿਪੋਰਟ ਦੇ ਮੁਤਾਬਕ ਹਾਥਰਸ ਵਿਖੇ ਪਹੁੰਚੇ ਆਪ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ, ਦਿੱਲੀ ਸਰਕਾਰ ਦੇ ਮੰਤਰੀ ਰਾਜਿੰਦਰਪਾਲ ਗੌਤਮ ਵਿਧਾਇਕ ਰਾਖੀ ਬਿੜਲਾ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਵਾਹਨ ਤੇ ਬੂਲਗੜੀ ਪਿੰਡ ਲੈ ਗਏ ਜਿੱਥੇ ਪੀਡ਼ਤ ਪਰਿਵਾਰ ਨੂੰ ਮਿਲਣ ਦੇ ਮੁੜਦੇ ਸਮੇਂ ਸੰਜੇ ਸਿੰਘ ਬੈਰੀਕੇਡਿੰਗ ਤੇ ਮੀਡੀਆ ਨਾਲ ਗੱਲ ਕਰ ਰਹੇ ਹਨ ਅਤੇ ਉਸ ਵੇਲੇ ਰਾਸ਼ਟਰੀ ਸਵਾਭੀਮਾਨ ਦਲ ਦੀ ਦੀਪਕ ਸ਼ਰਮਾ ਨੇ ਉਨ੍ਹਾਂ ਤੇ ਸਿਆਹੀ ਸੁੱਟ ਦਿੱਤੀ।
‘ਇੰਡੀਆ ਟੂਡੇ’ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਵੀ ਮਿਲੀਆਂ।
ਆਮ ਆਦਮੀ ਪਾਰਟੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੇ ਵੀ ਇਨ੍ਹਾਂ ਤਸਵੀਰਾਂ ਨੂੰ 5 ਅਕਤੂਬਰ 2020 ਨੂੰ ਅਪਲੋਡ ਕੀਤਾ ਸੀ।
ਸਰਚ ਦੇ ਦੌਰਾਨ ਸਾਨੂੰ ਇੰਡੀਅਨ ਐਕਸਪ੍ਰੈਸ ਦੇ ਪੱਤਰਕਾਰ ਅਮਿਤ ਭਟਨਾਗਰ ਦੁਆਰਾ ਆਪਣੇ ਟਵਿੱਟਰ ਹੈਂਡਲ ਤੇ ਅਪਲੋਡ ਇਸ ਘਟਨਾ ਦੀ ਵੀਡੀਓ ਵੀ ਮਿਲੀ। ਵੀਡੀਓ ਦੇ ਵਿੱਚ ਵਿਅਕਤੀ ਨੂੰ ਆਪ ਨੇਤਾ ਸੰਜੇ ਸਿੰਘ ਤੇ ਸਿਆਹੀ ਸੁੱਟਦਿਆਂ ਦੇਖਿਆ ਜਾ ਸਕਦਾ ਹੈ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਪੁਰਾਣੀਆਂ ਹਨ ਜਦੋਂ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਉੱਤਰ ਪ੍ਰਦੇਸ਼ ਦੇ ਹਾਥਰਸ ਦੇ ਪਿੰਡ ਬੂਲ ਗੜ੍ਹੀ ਵਿਖੇ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਨ ਜਿੱਥੇ ਰਾਸ਼ਟਰੀ ਸਵਾਭੀਮਾਨ ਦਲ ਦੇ ਕਨਵੀਨਰ ਦੀਪਕ ਸ਼ਰਮਾ ਨੇ ਸੰਜੇ ਸਿੰਘ ਤੇ ਸਿਆਹੀ ਸੁੱਟ ਦਿੱਤੀ ਸੀ। ਵਾਇਰਲ ਹੋ ਰਹੀ ਤਸਵੀਰਾਂ ਦਾ ਕਿਸਾਨਾਂ ਅਤੇ ਕਿਸਾਨੀ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ।
https://twitter.com/AmilwithanL/status/1313056464643092480
https://indianexpress.com/article/india/hathras-sanjay-singh-ink-attack-6703889/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044