ਸੋਮਵਾਰ, ਦਸੰਬਰ 23, 2024
ਸੋਮਵਾਰ, ਦਸੰਬਰ 23, 2024

HomeFact Checkਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ...

ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸਿੰਘੁ ਬਾਰਡਰ ਤੇ ਪਿਛਲੇ ਦਿਨੀਂ ਹੋਈ ਘਟਨਾ ਦੌਰਾਨ ਨਿਹੰਗ ਸਿੰਘਾਂ ਨੇ ਬੇਅਦਬੀ ਤੇ ਕਥਿਤ ਦੋਸ਼ੀ ਲਖਵੀਰ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਤੋਂ ਬਾਅਦ ਕੋਰਟ ਦੇ ਆਰਡਰਾਂ ਤੇ ਦੋਸ਼ੀਆਂ ਨੂੰ ਰਿਮਾਂਡ ਤੇ ਭੇਜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੱਖੋ ਵੱਖਰੇ ਬਿਆਨ ਸੁਣਨ ਨੂੰ ਮਿਲ ਜਿੱਥੇ ਕਈਆਂ ਨੇ ਨਿਹੰਗ ਸਿੰਘਾਂ ਦਾ ਪੱਖ ਪੂਰਿਆ ਤਾਂ ਉੱਥੇ ਹੀ ਕਈਆਂ ਵੱਲੋਂ ਇਸ ਘਟਨਾ ਨੂੰ ਗ਼ਲਤ ਕਰਾਰ ਦਿੱਤਾ ਗਿਆ।

ਬੀਤੇ ਦਿਨੀਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਨੇ ਇਕ ਰਿਪੋਰਟ ਪ੍ਰਕਾਸ਼ਤ ਕੀਤੀ ਜਿਸ ਵਿਚ ਸਿੰਘੁ ਬਾਰਡਰ ਤੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੀ ਨਿਹੰਗ ਜਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਨੂੰ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ, ਸਾਬਕਾ ਪੁਲੀਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ , ਪੰਜਾਬ ਭਾਜਪਾ ਦੇ ਲੀਡਰ ਸੁੱਖਮਿੰਦਰ ਸਿੰਘ ਗਰੇਵਾਲ ਅਤੇ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਨਾਲ ਦੇਖਿਆ ਜਾ ਸਕਦਾ ਹੈ।

ਦ ਟ੍ਰਿਬਿਊਨ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਰਿਪੋਰਟ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੱਖੋ ਵੱਖਰੇ ਤਰੀਕੇ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ। ਕਈ ਸੋਸ਼ਲ ਮੀਡੀਆ ਯੂਜ਼ਰ ਸਿੰਘੁ ਬਾਰਡਰ ਤੇ ਹੋਈ ਘਟਨਾ ਨੂੰ ਨਿਹੰਗ ਸਿੰਘਾਂ ਦੀ ਸਾਜ਼ਿਸ਼ ਦੱਸਦਿਆਂ ਬੀਜੇਪੀ ਤੇ ਦੋਸ਼ ਲਗਾ ਰਹੇ ਸਨ ਉੱਥੇ ਹੀ ਕਈ ਨਿਹੰਗ ਜਥੇਬੰਦੀਆਂ ਦਾ ਪੱਖ ਪੂਰਦੀ ਨਜ਼ਰ ਆਏ।

ਇਸ ਸਭ ਦੇ ਵਿੱਚ ਸੋਸ਼ਲ ਮੀਡੀਆ ‘ਤੇ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ‘ਚ ਇੱਕ ਵਿਅਕਤੀ ਨੂੰ ਰਾਸ਼ਟਰੀ ਸਵਯੰਸੇਵਕ ਸੰਘ (RSS) ਦੇ ਸੁਪਰੀਮੋ ਮੋਹਨ ਭਾਗਵਤ , ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਅਤੇ ਤੀਜੀ ਤਸਵੀਰ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀਆਂ ਹਨ ਜਿਹਨਾਂ ਨੇ ਨਿਹੰਗ ਬਾਬਾ ਅਮਨ ਸਿੰਘ ਦੀ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਬੀਜੇਪੀ ਆਗੂਆਂ ਨਾਲ ਮੁਲਾਕਾਤ ਦੀ ਖਬਰ ਨੂੰ ਰਿਪੋਰਟ ਕੀਤਾ ਸੀ।

ਸੋਸ਼ਲ ਮੀਡੀਆ ਤੇ ਇੱਕ ਫੇਸਬੁੱਕ ਪੇਜ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ, “ਨਿਹੰਗ ਸਿੰਘਾਂ ਦੀ ਤੋਮਰ ਨਾਲ ਮੁਲਾਕਾਤ ਕਰਨ ਬਾਰੇ ਖਬਰ ਲਿਖਣ ਵਾਲੇ ਪੱਤਰਕਾਰ ਦੀਆਂ ਕਈ ਤਸਵੀਰਾਂ ਆਈਆਂ ਸਾਹਮਣੇ ਢੱਡਰੀਆਂ ਵਾਲੇ, ਕੇਜਰੀਵਾਲ ਤੇ ਮੋਹਨ ਭਾਗਵਤ ਸਮੇਤ ਕਈ ਚਰਚਿਤ ਚਿਹਰਿਆਂ ਨੂੰ ਮਿਲਿਆ।”

ਕੀ ਇਹ ਤਸਵੀਰਾਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀਆਂ ਹਨ

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰਾਂ ਨੂੰ ਧਿਆਨ ਦੇ ਨਾਲ ਵੇਖਿਆ। ਅਸੀਂ ਪਾਇਆ ਕਿ ਇਹ ਤਸਵੀਰਾਂ ਦੋ ਅਲੱਗ ਅਲੱਗ ਵਿਅਕਤੀਆਂ ਦੀਆਂ ਹਨ। ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪਹਿਲੀ ਤਸਵੀਰ ਫੇਸਬੁੱਕ ਪੇਜ “INDTVUSA” ਦੁਆਰਾ 20 ਸਿਤੰਬਰ 2017 ਨੂੰ ਅਪਲੋਡ ਮਿਲੀ। ਅਸੀਂ ਪਾਇਆ ਕਿ ਇਹ ਤਸਵੀਰ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਸਾਲ 2017 ਦੇ ਅਮਰੀਕਾ ਦੌਰੇ ਦੀ ਹੈ ਅਤੇ ਤਸਵੀਰ ਦੇ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਨਾਲ ਅਮਰੀਕਾ ਤੋਂ ਸੰਚਾਲਿਤ ਖਾਲਸਾ ਟੁਡੇ ਦੇ ਐਡੀਟਰ ਸੁਖੀ ਚਾਹਲ ਖੜੇ ਹਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹੁਣ ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਦੂਜੀ ਤਸਵੀਰ ਨੂੰ ਖੰਗਾਲਿਆ। ਅਸੀਂ ਸੁਖੀ ਚਾਹਲ ਦੇ ਟਵਿੱਟਰ ਅਕਾਊਂਟ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਸੁਖੀ ਚਾਹਲ ਦੀ RSS ਸੁਪਰੀਮੋ ਮੋਹਨ ਭਾਗਵਤ ਨਾਲ ਮੁਲਾਕਤ ਕਰਦਿਆਂ ਦੀ ਤਸਵੀਰ ਮਿਲੀ। ਇਸ ਤਸਵੀਰ ਨੂੰ ਸੁੱਖੀ ਚਾਹਲ ਨੇ 25 ਦਿਸੰਬਰ 2018 ਨੂੰ ਸ਼ੇਅਰ ਕੀਤਾ ਗਿਆ ਸੀ।

ਕੀ ਇਹ ਤਸਵੀਰਾਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀਆਂ ਹਨ

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤੀਜੀ ਤਸਵੀਰ ਨੂੰ ਖੰਗਾਲਿਆ। ਅਸੀਂ ਤਸਵੀਰ ਦੀ ਸਚਾਈ ਜਾਨਣ ਦੇ ਲੈ ਅਸੀਂ ਪੱਤਰਕਾਰ ਜੁਪਿੰਦਰਜੀਤ ਸਿੰਘ ਦੀ ਫੇਸਬੁੱਕ ਪ੍ਰੋਫਾਈਲ ਨੂੰ ਖੰਗਾਲਿਆ। ਸਰਚ ਦੌਰਾਨ ਅਸੀਂ ਪਾਇਆ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਤਸਵੀਰ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀ ਹੈ। ਅਸੀਂ ਇਸ ਨੂੰ ਲੈ ਕੇ ਜੁਪਿੰਦਰਜੀਤ ਸਿੰਘ ਨਾਲ ਸੰਪਰਕ ਕੀਤਾ।

ਜੁਪਿੰਦਰਜੀਤ ਸਿੰਘ ਨੇ ਸਾਨੂੰ ਦੱਸਿਆ ਕਿ ਉਹ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ RSS ਮੁੱਖੀ ਮੋਹਨ ਭਾਗਵਤ ਨੂੰ ਨਹੀਂ ਮਿਲੇ। ਉਹਨਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਤਸਵੀਰ ਉਹਨਾਂ ਦੀ ਹੈ। ਉਹਨਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਕਵਰ ਕਰ ਰਹੇ ਸਨ ਅਤੇ ਉਸ ਦੌਰਾਨ ਉਹਨਾਂ ਨੇ ਅਰਵਿੰਦ ਕੇਜਰੀਵਾਲ ਦਾ ਇੰਟਰਵਿਊ ਲਿਆ ਸੀ।

ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿੱਚ ਸੁਖੀ ਚਾਹਲ ਅਤੇ ਜੁਪਿੰਦਰਜੀਤ ਸਿੰਘ ਦੀਆ ਤਸਵੀਰਾਂ ਅਤੇ ਅੰਤਰ ਦੇਖ ਸਕਦੇ ਹੋ।

ਕੀ ਇਹ ਤਸਵੀਰਾਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੀਆਂ ਹਨ

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ RSS ਸੁਪਰੀਮੋ ਅਤੇ ਰਣਜੀਤ ਸਿੰਘ ਢੱਡਰੀਆਂਵਾਲੇ ਨਾਲ ਮੁਲਾਕਾਤ ਕਰ ਰਿਹਾ ਵਿਅਕਤੀ ਪੱਤਰਕਾਰ ਜੁਪਿੰਦਰਜੀਤ ਸਿੰਘ ਨਹੀਂ ਹੈ। ਹਾਲਾਂਕਿ, ਤੀਜੀ ਤਸਵੀਰ ਜੁਪਿੰਦਰਜੀਤ ਸਿੰਘ ਹੀ ਹੈ।

Result: Misleading

Sources

Twitter: https://twitter.com/realSukhiChahal/status/1077431505343852544

Ind TV USA: https://www.facebook.com/indtvusa/photos/a.1463378757033126/1463379973699671/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular