ਸੋਮਵਾਰ, ਅਕਤੂਬਰ 25, 2021
ਸੋਮਵਾਰ, ਅਕਤੂਬਰ 25, 2021
HomeFact Checksਕੋਰੋਨਾਵਾਇਰਸ ਨੂੰ ਲੈ ਕੇ ਇੱਕ ਸਾਲ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਸੋਸ਼ਲ...

ਕੋਰੋਨਾਵਾਇਰਸ ਨੂੰ ਲੈ ਕੇ ਇੱਕ ਸਾਲ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

ਕਲੇਮ:
ਇਟਲੀ ਦੇ ਹਸਪਤਾਲ ਵਿੱਚ ਕੋਰੋਨਾਵਾਇਰਸ ਦੇ ਮਰੀਜ਼ ਗੁਰਬਾਣੀ ਕੀਰਤਨ ਸੁਣਦੇ ਹੋਏ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 68,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 6,000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ  4,000 ਤੋਂ ਵੱਧ ਟੱਪ ਚੁੱਕੀ  ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ 100 ਤੋਂ ਵੱਧ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।  
ਇਸ ਵਿਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਟਲੀ ਦੇ ਹਸਪਤਾਲ ਵਿੱਚ ਕੋਰੋਨਾਵਾਇਰਸ ਦੇ ਮਰੀਜ਼ ਗੁਰਬਾਣੀ ਕੀਰਤਨ ਸੁਣ ਰਹੇ ਹਨ।ਅਸੀਂ ਪਾਇਆ ਕਿ ਇਸ ਵੀਡੀਓ ਨੂੰ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਜਾ ਰਿਹਾ ਹੈ ।
ਵੀਡੀਓ ਦੇ ਵਿਚ ਅਸੀਂ ਪਾਇਆ ਕਿ ਵੱਡੀ ਗਿਣਤੀ ਵਿੱਚ ਲੋਕ ਵਿੱਚ ਸ਼ਾਮਿਲ ਹਨ। ਸਰਚ ਦੌਰਾਨ ਅਸੀਂ ਪਾਇਆ ਕਿ ਕਿਸੀ ਨੇ ਵੀ ਇਸ ਵਾਇਰਸ ਤੋਂ ਬਚਣ ਦੇ ਲਈ ਮਾਸਕ ਜਾਂ ਦਸਤਾਨੇ ਦੀ ਵਰਤੋਂ ਨਹੀਂ ਕੀਤੀ ਹੋਈ ਹੈ ਜਿਸ ਤੋਂ ਸਾਨੂੰ ਖਦਸ਼ਾ ਹੋਇਆ ਕਿ ਵੀਡੀਓ ਪੁਰਾਣਾ ਹੈ। 
ਅਸੀਂ ਵਾਇਰਲ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਦੇ ਨਾਲ ਅਸੀਂ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੋਰਾਨ ਸਾਨੂੰ ਵਾਇਰਲ ਵੀਡੀਓ ਇਕ ਫੇਸਬੁੱਕ ਯੂਜ਼ਰ ਦੀ ਪ੍ਰੋਫਾਈਲ ਤੇ ਮਿਲੀ ਜਿਸ ਵਿਚ ਉਹਨਾਂ ਨੇ ਲਿਖਿਆ ਕਿ ਭਾਈ ਕੰਵਲਦੀਪ ਸਿੰਘ ਜੀ ਦੀ ਆਵਾਜ਼ ਨੂੰ ਸੁਣਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ। 
ਅਸੀਂ ਪਾਇਆ ਕਿ  ਭਾਈ ਕੰਵਲਦੀਪ ਸਿੰਘ ਨੇ ਵਾਇਰਲ ਵੀਡੀਓ ਨੂੰ ਆਪਣੇ ਫੇਸਬੁੱਕ ਅਕਾਊਂਟ ਤੇ ਵੀ ਸ਼ੇਅਰ ਕੀਤਾ। ਹਾਲਾਂਕਿ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਵਾਇਰਲ ਵੀਡੀਓ ਨਵੀਂ ਹੈ ਜਾਂ ਪੁਰਾਣੀ । 
ਅਸੀਂ ਇਸ ਵੀਡੀਓ ਦੀ ਸਚਾਈ ਜਾਨਣ ਲਈ ਭਾਈ ਕੰਵਲਦੀਪ ਸਿੰਘ ਨਾਲ ਗੱਲ ਬਾਤ ਕੀਤੀ । ਗੱਲਬਾਤ ਦੋਰਾਨ ਓਹਨਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਅਪ੍ਰੈਲ ਦੀ ਹੈ ਜਦੋਂ ਉਹ ਕੈਨੇਡਾ ਵਿਖੇ ਇੱਕ ਓਲਡ ਏਜ਼ ਹੋਮ ਵਿਚ ਕੀਰਤਨ ਸਮਾਗਮ ਕਰਨ ਗਏ ਸਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਸੰਬੰਧ ਕੋਰੋਨਾਵਾਇਰਸ ਨਾਲ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ:  
 
*ਗੂਗਲ ਸਰਚ
*ਫੇਸਬੁੱਕ ਸਰਚ  
*ਮੀਡਿਆ ਰਿਪੋਰਟ    
ਰਿਜ਼ਲਟ – ਗੁੰਮਰਾਹਕੁੰਨ ਦਾਅਵਾ      
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular