ਸ਼ੁੱਕਰਵਾਰ, ਅਪ੍ਰੈਲ 26, 2024
ਸ਼ੁੱਕਰਵਾਰ, ਅਪ੍ਰੈਲ 26, 2024

HomeFact CheckViralਕੀ ਫਰੀਦਕੋਟ ਵਿੱਚ ਪਾਏ ਗਏ 45 ਡਾਕਟਰ ਪਾਜ਼ੀਟਿਵ? ਵਾਇਰਲ ਹੋਇਆ ਫਰਜ਼ੀ ਦਾਅਵਾ

ਕੀ ਫਰੀਦਕੋਟ ਵਿੱਚ ਪਾਏ ਗਏ 45 ਡਾਕਟਰ ਪਾਜ਼ੀਟਿਵ? ਵਾਇਰਲ ਹੋਇਆ ਫਰਜ਼ੀ ਦਾਅਵਾ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਦਾਅਵਾ ਕੀਤਾ ਜਾ ਰਿਹਾ ਹੈ ਕਿ ਫ਼ਰੀਦਕੋਟ ਵਿੱਚ 45 ਡਾਕਟਰ ਕਰੋਨਾ ਪਾਜ਼ੀਟਿਵ ਪਾਏ ਗਏ।

Verification

ਸੋਸ਼ਲ ਮੀਡੀਆ ਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ ਖਾਸਤੌਰ ਤੋਂ ਕਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਵਾਇਰਲ ਹੋ ਰਹੇ ਹਨ।

ਇਸ ਵਿੱਚ ਸੋਸ਼ਲ ਮੀਡੀਆ ਤੇ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਫ਼ਰੀਦਕੋਟ ਵਿਖੇ 45 ਡਾਕਟਰ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਅਸੀਂ ਪਾਇਆ ਕਿ ਨਾਮੀ ਮੀਡੀਆ ਏਜੰਸੀ ‘ਏਬੀਪੀ ਸਾਂਝਾ’ ਨੇ ਵੀ ਇਸ ਨੂੰ ਲੈ ਕੇ ਲੇਖ ਪ੍ਰਕਾਸ਼ਿਤ ਕੀਤਾ ਜਿਸ ਦਾ ਸਿਰਲੇਖ ਸੀ:ਇਕੋ ਵੇਲੇ ਹਸਪਤਾਲ ਦੇ 45 ਡਾਕਟਰ ਕੋਰੋਨਾ ਪੌਜ਼ੇਟਿਵ, ਇਲਾਜ ਤੋਂ ਪਰੇਸ਼ਾਨ ਹੋਏ ਲੋਕ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੈਟਫਾਰਮ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ  ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਬੰਗਾਲ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਕਿਸੇ ਵੀ ਹੋਰ ਮੀਡੀਆ ਏਜੰਸੀ ਦੁਆਰਾ ਇਸ ਮਾਮਲੇ ਨੂੰ ਲੈ ਕੇ ਕੋਈ ਲੇਖ ਨਹੀਂ ਮਿਲਿਆ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਫੇਸਬੁੱਕ ਤੇ ਕੁਝ ਕੀ ਵਰਡਜ਼ ਦੀ ਮਦਦ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਨੂੰ ਫ਼ਰੀਦਕੋਟ ਦੇ ਸਿਹਤ ਵਿਭਾਗ ਦੇ ਵੱਲੋਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸਪੱਸ਼ਟੀਕਰਨ ਮਿਲਿਆ। 

https://www.facebook.com/watch/?v=978518425952094

ਸਿਹਤ ਵਿਭਾਗ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਫ਼ਰੀਦਕੋਟ ਵਿਖੇ 45 ਡਾਕਟਰ ਕਰੋਨਾ ਪਾਜ਼ਟਿਵ ਨਹੀਂ ਆਏ ਹਨ ਸਗੋਂ ਇਨ੍ਹਾਂ ਡਾਕਟਰਾਂ ਨੂੰ ਹਾਲੇ ਸਿਰਫ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। 

ਇਸ ਮਾਮਲੇ ਲੈ ਕੇ ਨਾਮੀ ਮੀਡੀਆ ਏਜੰਸੀ ਨਿਊਜ਼ 18 ਪੰਜਾਬੀ ਦੇ ਪੱਤਰਕਾਰ ਨਪਿੰਦਰ ਸਿੰਘ ਬਰਾੜ ਨੇ ਵੀ ਇਸ ਖਬਰ ਨੂੰ ਝੂਠਾ ਦੱਸਿਆ।

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਅਤੇ ਗੁੰਮਰਾਹਕੁਨ ਹੈ।ਫਰੀਦਕੋਟ ਦੇ 45 ਡਾਕਟਰ ਕੋਰੋਨਾ ਪਾਜ਼ਿਟਿਵ ਹੋਣ ਦੀ ਖਬਰ ਝੂਠੀ ਹੈ।

Our Sources 

https://m.facebook.com/story.php?story_fbid=615053656105001&id=331620771114959

https://m.facebook.com/story.php?story_fbid=3185946588157214&id=1446045565480667

Result:Misleading

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular