ਸ਼ੁੱਕਰਵਾਰ, ਮਾਰਚ 29, 2024
ਸ਼ੁੱਕਰਵਾਰ, ਮਾਰਚ 29, 2024

HomeFact CheckViralWeekly Wrap: ਕੁੰਭ ਮੇਲੇ ਦੀ ਤਸਵੀਰ ਤੋਂ ਲੈ ਕੇ ਕਿਸਾਨ ਅੰਦੋਲਨ ਤਕ

Weekly Wrap: ਕੁੰਭ ਮੇਲੇ ਦੀ ਤਸਵੀਰ ਤੋਂ ਲੈ ਕੇ ਕਿਸਾਨ ਅੰਦੋਲਨ ਤਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਕੁੰਭ ਮਿਲੇ ਦੀ ਪੁਰਾਣੀ ਤਸਵੀਰ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੁੰਭ ਮੇਲੇ ਦੀ ਤਸਵੀਰ ਨੂੰ ਦਿੱਲੀ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਦੇ ਵਿੱਚ ਬਹੁਤ ਸਾਰੇ ਟੈਂਟ ਦੇਖੇ ਜਾ ਸਕਦੇ ਹਨ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦੁਨੀਆ ਦੇ ਸਭ ਤੋਂ ਵੱਡੇ ਅੰਦੋਲਨ ਦੀ ਹੈ ਜੋ ਦਿੱਲੀ  ਬਾਰਡਰ ਉੱਤੇ ਚੱਲ ਰਿਹਾ ਹੈ। ਕੁੰਭ ਮੇਲੇ ਦੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਵਾਇਰਲ ਹੋ ਰਹੀ ਤਸਵੀਰ ਦਿੱਲੀ ਬਾਰਡਰ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

National Geographic ਮੈਗਜ਼ੀਨ ਦੇ ਕਵਰ ਪੇਜ ਤੇ ਨਹੀਂ ਹੈ ਭਾਰਤ ਦੇ ਕਿਸਾਨ ਦੀ ਤਸਵੀਰ

ਸੋਸ਼ਲ ਮੀਡੀਆ ਤੇ National Geographic ਮੈਗਜ਼ੀਨ ਦੀ ਇਕ ਫੋਟੋ ਵਾਇਰਲ ਹੋ ਰਹੀ ਹੈ ਇਸ ਤਸਵੀਰ ਵਿੱਚ ਇੱਕ ਵਿਅਕਤੀ ਨੂੰ ਹਰੇ ਰੰਗ ਦੀ ਪੱਗ ਬੰਨ੍ਹਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ National Geographic ਨੇ ਕਿਸਾਨ ਅੰਦੋਲਨ ਨੂੰ ਕਵਰ ਕੀਤਾ ਹੈ ਜਿਸ ਤੋਂ ਬਾਅਦ National Geographic ਨੇ ਇਸ ਤਸਵੀਰ ਨੂੰ ਆਪਣੇ ਮੈਗਜ਼ੀਨ ਦੇ ਕਵਰ ਪੇਜ ਉੱਤੇ ਛਾਪਿਆ ਹੈ।ਵਾਇਰਲ ਹੋ ਰਹੀ ਤਸਵੀਰ ਕਾਲਪਨਿਕ ਹੈ। ਇੰਸਟਾਗ੍ਰਾਮ ਯੂਜ਼ਰ ਅਨੂਪ੍ਰੀਤ ਨੇ ਇਸ ਕਾਲਪਨਿਕ ਪੋਸਟਰ ਨੂੰ ਸਿੱਖ ਐਕਸਪੋ ਨਾਮ ਦੀ ਵੈੱਬਸਾਈਟ ਦੇ ਲਈ ਬਣਾਇਆ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਨੌਜਵਾਨ ਦੀ ਪੁਰਾਣੀ ਤਸਵੀਰ ਨੂੰ ਬੀਜੇਪੀ ਲੀਡਰ ਨੇ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਸ਼ੇਅਰ

ਸੋਸ਼ਲ ਮੀਡੀਆ ਤੇ ਇਕ ਨੌਜਵਾਨ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਨੌਜਵਾਨ ਨੇ ਹੱਥ ਦੇ ਵਿੱਚ ਜੰਮੂ ਕਸ਼ਮੀਰ ਦੇ ਅਲਗਾਵਵਾਦੀ ਲੀਡਰਾਂ ਦੀ ਰਿਹਾਈ ਵਾਲਾ ਪੋਸਟਰ ਫੜਿਆ ਹੋਇਆ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਰਡੀਨੈਂਸ ਬਿੱਲ ਨੂੰ ਰੱਦ ਕਰਵਾਉਣ ਦੇ ਨਾਲ ਨਾਲ ਕਿਸਾਨੀ ਲੀਡਰ ਜੰਮੂ ਕਸ਼ਮੀਰ ਦੇ ਅਲਗਾਵਵਾਦੀ ਲੀਡਰਾਂ ਨੂੰ ਵੀ ਰਿਹਾਅ ਕਰਵਾਉਣਾ ਚਾਹੁੰਦੇ ਹਨ।ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਅਤੇ ਇਸ ਤਸਵੀਰ ਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸਾਨ ਅੰਦੋਲਨ: ਪੁਰਾਣੀ ਵੀਡੀਓ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੱਸਕੇ ਕੀਤਾ ਵਾਇਰਲ

ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਸਮੂਹ ਕਿਸਾਨ ਜਥੇਬੰਦੀਆਂ ਨੇ 7 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ। ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਵੱਡੀ ਟਰੈਕਟਰ ਰੈਲੀ ਕੱਢਣ ਦਾ ਐਲਾਨ ਵੀ ਕੀਤਾ ਹੈ।ਟਰੈਕਟਰ ਰੈਲੀ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਟਰੈਕਟਰਾਂ ਨੂੰ ਸਟੰਟ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ 26 ਜਨਵਰੀ ਨੂੰ ਹੋਣ ਵਾਲੀ ਪਰੇਡ ਦੀ ਤਿਆਰੀ ਦੀ ਹੈ।ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ ਇਸ ਵੀਡੀਓ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੇਂਦਰੀ ਮੰਤਰੀਆਂ ਨਾਲ ਵਾਇਰਲ ਤਸਵੀਰ ‘ਚ ਦਿਖਾਈ ਦੇ ਰਿਹਾ ਵਿਅਕਤੀ ਨਿਤਿਨ ਸੰਦੇਸਰਾ ਹੈ ?

ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ।ਪਹਿਲੀ ਤਸਵੀਰ ਵਿੱਚ ਇੱਕ ਵਿਅਕਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਫੁੱਲ ਲੈ ਕੇ ਖੜ੍ਹਾ ਹੋਇਆ ਹੈ ਜਦਕਿ ਦੂਜੀ ਤਸਵੀਰ ਵਿਚ ਉਹ ਵਿਅਕਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਖੜ੍ਹਾ ਹੋਇਆ ਦਿਖਾਈ ਦੇ ਰਿਹਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਰੋਬਾਰੀ ਨਿਤਿਨ ਸੰਦੇਸਰਾ ਹੈ ਜੋ 5700 ਕਰੋੜ ਰੁਪਏ ਦਾ ਘੋਟਾਲਾ ਕਰਕੇ ਨਾੲਜੀਰੀਆ ਭੱਜ ਗਿਆ।ਵਾਇਰਲ ਤਸਵੀਰ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਦੇ ਨਾਲ ਨਜ਼ਰ ਆ ਰਿਹਾ ਵਿਅਕਤੀ ਨਿਤਿਨ ਸੰਦੇਸਰਾ ਨਹੀਂ ਹੈ। ਤਸਵੀਰ ਵਿੱਚ ਪੱਛਮ ਬੰਗਾਲ ਬੀਜੇਪੀ ਦੇ ਮੀਤ ਪ੍ਰਧਾਨ ਰਿਤੇਸ਼ ਤਿਵਾੜੀ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular