ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact CheckViralShiv Sena ਆਗੂ ਅਮਿਤ ਅਰੋੜਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ?

Shiv Sena ਆਗੂ ਅਮਿਤ ਅਰੋੜਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੰਦਿਰ ਦੇ ਅੰਦਰ ਗਾਂ ਦਾ ਖੂਨ ਸੁੱਟਣ ਤੋਂ ਬਾਅਦ ਸ਼ਿਵਸੈਨਾ ਹਿੰਦੁਸਤਾਨ (Shiv Sena) ਦੇ ਆਗੂ ਅਮਿਤ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਾਇਰਲ ਹੋ ਰਹੀ ਪੋਸਟ ਦੇ ਨਾਲ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤ ਅਰੋੜਾ ਹਿੰਦੂ-ਮੁਸਲਿਮ ਦੰਗੇ ਭੜਕਾਉਣਾ ਚਾਹੁੰਦਾ ਸੀ। ਇਸ ਪੋਸਟ ਵਿਚ ਅਮਿਤ ਅਰੋੜਾ ਦੀ ਕੁਝ ਪੁਲਿਸ ਵਾਲਿਆਂ ਦੇ ਨਾਲ ਤਸਵੀਰ ਵੀ ਵੇਖੀ ਜਾ ਸਕਦੀ ਹੈ।

ਫੇਸਬੁੱਕ ਯੂਜ਼ਰ “ਸੁਖਵਿੰਦਰ ਮੋਗੇ ਵਾਲਾ” ਨੇ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, “ਪੁਲਿਸ ਹੱਥ ਭਾਰੀ ਸਫਲਤਾ ਹਿੰਦੂ ਮੁਸਲਿਮ ਨੂੰ ਲੜਾਉਣ ਦੀ ਕੋਸ਼ਿਸ਼ ਕਰਨ ਵਾਲਾ Amit Arora ਮੰਦਰ ਚ ਗਾਂ ਦੇ ਖੂਨ ਦਾ ਛਿੜਕਾਅ ਕਰਦਾ ਫੜ ਲਿਆ ਕਰਦੋ ਸ਼ੇਅਰ ਤਾਂ ਜ਼ੋ ਇਹੋ ਲੁਕੇ ਨਾ ਰਹਿਣ।” ਅਸੀਂ ਪਾਇਆ ਕਿ ਇਸ ਪੋਸਟ ਨੂੰ 23 ਹਜ਼ਾਰ ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।

Shiv Sena

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੇ ਵਟਸਐਪ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਪੋਸਟ ਵਿਚ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਸਰਚ ਦੀ ਮਦਦ ਦੇ ਨਾਲ ਵਾਇਰਲ ਹੋ ਰਹੀ ਪੋਸਟ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਖੰਗਾਲਣਾ ਸ਼ੁਰੂ ਕੀਤਾ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ ਜਿਸ ਦੇ ਮੁਤਾਬਕ ਸ਼ਿਵਸੈਨਾ ਆਗੂ ਅਮਿਤ ਅਰੋੜਾ ਨੂੰ ਗਾਂ ਦਾ ਖੂਨ ਮੰਦਿਰ ਅੰਦਰ ਸੁੱਟਣ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਅਮਿਤ ਅਰੋੜਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਾਨੂੰ ਵਾਇਰਲ ਪੋਸਟ ਵਿਚ ਇਸਤੇਮਾਲ ਕੀਤੀ ਗਈ ਤਸਵੀਰ ਉਨ੍ਹਾਂ ਦੇ ਪੇਜ ‘ਤੇ ਅਪਲੋਡ ਮਿਲੀ। ਅਮਿਤ ਅਰੋੜਾ ਨੇ 16 ਮਾਰਚ ਨੂੰ ਇਹ ਤਸਵੀਰ ਨੂੰ ਆਪਣੀ ਕਵਰ ਤਸਵੀਰ ਵਜੋਂ ਲਗਾਇਆ ਸੀ ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਤਸਵੀਰ ਪੁਰਾਣੀ ਹੈ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਫਤਰ ਵਿੱਚ ਸੰਪਰਕ ਕੀਤਾ। ਸਾਡੇ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮਾਮਲੇ ਦੀ ਕੋਈ ਜਾਣਕਾਰੀ ਉਹਨਾਂ ਕੋਲ ਨਹੀਂ ਹੈ।

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਅਮਿਤ ਅਰੋੜਾ ਨਾਲ ਗੱਲਬਾਤ ਕੀਤੀ। ਅਮਿਤ ਅਰੋੜਾ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ। ਅਮਿਤ ਨੇ ਕਿਹਾ, “ਇਹ ਵਾਇਰਲ ਪੋਸਟ ਫਰਜ਼ੀ ਹੈ ਅਤੇ ਮੈਨੂੰ ਬਦਨਾਮ ਕਰਨ ਲਈ ਤਸਵੀਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਤਸਵੀਰ ਵਿਚ ਦਿਖ ਰਹੇ ਪੁਲਿਸ ਮੁਲਾਜ਼ਮ ਮੇਰੇ ਗੰਨਮੈਨ ਹਨ ਅਤੇ ਮੈਂਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।”

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਪੋਸਟ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਹੋ ਰਹੀ ਪੋਸਟ ਨੂੰ ਫਿਰਕਾਪ੍ਰਸਤ ਰੰਗ ਦੇਕੇ ਸੋਸ਼ਲ ਮੀਡਿਆ ਤੇ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ।

Result: False

Sources

https://www.facebook.com/permalink.phpstory_fbid=993658617831010&id=100015606420138

Direct Contact


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular