ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਕੈਮਰੇ ਉੱਤੇ ਮੰਨਦੇ ਹਨ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਰਾਸ਼ਟਰੀ ਸਵੈਮਸੇਵਕ ਸੰਘ ਦੇ ਨਾਲ ਰਿਸ਼ਤੇ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ 7 ਸਕਿੰਟ ਦੀ ਕਲਿੱਪ ਵਿੱਚ ਕੇਜਰੀਵਾਲ ਕਹਿੰਦੇ ਹਨ,’ਸਾਡੇ ਪਰਿਵਾਰ ਦੇ ਮੈਂਬਰ ਜਨਸੰਘ ਦੇ ਵਿੱਚ ਸਨ ਅਤੇ ਅਸੀਂ ਜਨਮ ਤੋਂ ਹੀ ਬੀਜੇਪੀ ਦੇ ਮੈਂਬਰ ਹਾਂ। ਮੇਰੇ ਪਿਤਾ ਜੀ ਜਨਸੰਘ ਦੇ ਵਿੱਚ ਸਨ ਅਤੇ ਐਮਰਜੈਂਸੀ ਦੇ ਵਿੱਚ ਜੇਲ੍ਹ ਗਏ ਸਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਕਲਿੱਪ ਦੀ ਸਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਗੂਗਲ ਤੇ ਕੁਝ ਕੀ ਵਰਡ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਅਸੀਂ ਪਾਇਆ ਕਿ ਵਾਇਰਲ ਹੋ ਰਹੀ ਕਲਿੱਪ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਐੱਨਡੀਟੀਵੀ ਨੂੰ ਦਿੱਤੇ ਗਏ 22 ਮਿਨਟ ਦੇ ਇੰਟਰਵਿਊ ਵਿੱਚੋਂ ਲਈ ਗਈ ਹੈ।
ਅਰਵਿੰਦ ਕੇਜਰੀਵਾਲ ਨੇ ਐੱਨਡੀਟੀਵੀ ਨੂੰ 3 ਫ਼ਰਵਰੀ 2020 ਨੂੰ ਇਕ ਇੰਟਰਵਿਊ ਦਿੱਤਾ ਸੀ। ਇੰਟਰਵਿਊ ਵਿੱਚ ਅਰਵਿੰਦ ਕੇਜਰੀਵਾਲ ਇੱਕ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੀ ਗੱਲ ਕਰ ਰਹੇ ਸਨ ਜਿਸ ਨੇ ਕਿਹਾ ਸੀ ਕਿ ਉਸ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਕਰੇਗਾ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਐੱਨਡੀਟੀਵੀ ਨੂੰ ਦਿੱਤੇ ਗਏ ਇੰਟਰਵਿਊ ਦੇ ਵਿੱਚ 7 ਮਿੰਟ 16 ਸਕਿੰਟ ਤੇ ਕੇਜਰੀਵਾਲ ਕਹਿੰਦੇ ਹਨ ਕਿ,’ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਇਕ ਚੈਨਲ ਤੇ ਕਹਿੰਦਾ ਸੁਣਿਆ ਸੀ ਕਿ ਮੇਰਾ ਪਰਿਵਾਰ ਜਨਸੰਘ ਵਿੱਚ ਹੈ ਅਤੇ ਅਸੀਂ ਜਨਮ ਤੋਂ ਹੀ ਬੀਜੇਪੀ ਦੀ ਵਰਕਰ ਹਾਂ ਮੇਰੇ ਪਿਤਾ ਜੀ ਜਨਸੰਘ ਵਿਚ ਸਨ ਅਤੇ ਐਮਰਜੈਂਸੀ ਦੇ ਦੌਰਾਨ ਜੇਲ੍ਹ ਵੀ ਗਏ ਸਨ ਪਰ ਉਸ ਨੇ ਕਿਹਾ ਕਿ ਉਹ ਇਸ ਵਾਰ ਕੇਜਰੀਵਾਲ ਨੂੰ ਵੋਟ ਕਰੇਗਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਕਲਿੱਪ ਨੂੰ ਅਰਵਿੰਦ ਕੇਜਰੀਵਾਲ ਦੁਆਰਾ ਐੱਨਡੀਟੀਵੀ ਨੂੰ ਦਿੱਤੇ ਇੰਟਰਵਿਊ ਵਿੱਚੋਂ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਸ਼ੇਅਰ ਕਰ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਰਹੀ ਹੈ।
Result: Manipulated
Sources
NDTV : https://www.youtube.com/watch?v=snM01RM-wzQ&t=433s
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044