Claim
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਦੇ ਨਸ਼ੇ ਵਿਚ ਅਟਪਟਾ ਬਿਆਨ ਦਿੱਤਾ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

Fact
ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਦੋਨਾਂ ਹੀ ਰਾਜਾਂ ਵਿੱਚ ਕਾਂਗਰਸ ਅਤੇ ਬੀਜੇਪੀ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਸੱਤਾ ਦੀ ਦਾਅਵੇਦਾਰੀ ਕਰ ਰਹੀ ਹੈ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਚੋਣਾਂ ਸਬੰਧੀ ਤਸਵੀਰਾਂ ਅਤੇ ਵੀਡੀਓ ਖੂਬ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਰਾਜਾਂ ਵਿਚ ਲਗਾਤਾਰ ਰੈਲੀਆਂ ਕਰ ਰਹੇ ਹਨ ਜਿੱਥੇ ਸਾਲ ਦੇ ਅੰਤ ਵਿਚ ਚੋਣਾਂ ਹੋਣ ਦੀ ਸੰਭਾਵਨਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਦੱਸ ਦੇਈਏ ਕਿ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਮਸ਼ਹੂਰ ਹਾਸ ਕਲਾਕਾਰ ਸਨ ਅਤੇ ਸਾਲ 2019 ਵਿੱਚ ਪੰਜਾਬ ਦੇ ਬਰਨਾਲਾ ਵਿਖੇ ਰੱਖੀ ਗਈ ਰੈਲੀ ਵਿੱਚ ਸ਼ਰਾਬ ਛੱਡਣ ਦਾ ਦਾਅਵਾ ਕੀਤਾ ਸੀ ਪਰ ਇਸ ਦੇ ਬਾਵਜੂਦ ਵੀ ਸੋਸ਼ਲ ਮੀਡੀਆ ਤੇ ਕਈ ਅਜਿਹੇ ਦਾਅਵੇ ਵਾਇਰਲ ਹੁੰਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਨੂੰ ਸ਼ਰਾਬ ਦੇ ਨਸ਼ੇ ਵਿਚ ਦੱਸਿਆ ਜਾਂਦਾ ਹੈ। ਇਸੀ ਲੜੀ ਤਹਿਤ ਸੋਸ਼ਲ ਮੀਡੀਆ ਤੇ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਦੇ ਨਸ਼ੇ ਵਿੱਚ ਅਟਪਟਾ ਬਿਆਨ ਦਿੱਤਾ।
ਇਸ ਦਾਅਵੇ ਦੀ ਪੜਤਾਲ ਦੇ ਲਈ ਅਸੀਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਅਧਿਕਾਰਿਕ ਯੂ ਟਿਊਬ ਚੈਨਲ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੇ ਅਧਿਕਾਰਿਕ ਯੂਟਿਊਬ ਚੈਨਲ ਦੁਆਰਾ 9 ਸਤੰਬਰ 2022 ਨੂੰ ਅਪਲੋਡ ਕੀਤਾ ਗਿਆ ਇੱਕ ਵੀਡੀਓ ਮਿਲਿਆ। ਹਿਮਾਚਲ ਪ੍ਰਦੇਸ਼ ਵਿੱਚ ਕਰਵਾਏ ਗਏ ਪ੍ਰੋਗਰਾਮ ਦੇ ਇਸ ਵੀਡੀਓ ਵਿੱਚ 38 ਮਿੰਟ 54 ਸੈਕਿੰਡ ਤੋਂ ਬਾਅਦ ਭਗਵੰਤ ਮਾਨ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ,’ ਜੇਕਰ ਕਿਸੇ ਕਿਸਾਨ ਦੇ ਖਿਲਾਫ ਕੋਈ ਲਫ਼ਜ਼ ਮੇਰੇ ਮੂੰਹ ਤੋਂ ਨਿਕਲ ਗਿਆ ਹੋਵੇ… ਤਾਂ ਉਹ ਆਦਮੀ ਜਦੋਂ ਮਰਜ਼ੀ ਮੇਰੇ ਤੋਂ ਮਾਫੀ ਮੰਗ ਸਕਦਾ ਹੈ… ਮੈਂ ਇੱਥੇ ਹੀ ਹਾਂ….ਕਾਫ਼ੀ ਦੇਰ ਤਕ….ਗ਼ਲਤ ਹੋ ਗਿਆ ਕੁਝ? (ਹੱਸਦੇ ਹੋਏ) ਜਦੋਂ ਮੈਂ ਕੁਝ ਗਲਤ ਬੋਲਿਆ ਹੀ ਨਹੀਂ ਤਾਂ ਮੁਆਫੀ ਦੀ ਜ਼ਰੂਰਤ ਨਹੀਂ ਪਵੇਗੀ।’ ਵਾਇਰਲ ਵੀਡੀਓ ਦਾ ਪੂਰਾ ਸੁੰਦਰਭ ਜਾਣਨ ਲਈ ਪਾਠਕ ਯੂਟਿਊਬ ਵੀਡੀਓ ਨੂੰ ਦੇਖ ਸਕਦੇ ਹਨ।
ਇਸ ਪ੍ਰਕਾਰ ਸਾਡੀ ਪੜਤਾਲ ਵਿੱਚ ਇਹ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੇ ਮੰਤਰੀ ਭਗਵੰਤ ਮਾਨ ਦਾ ਅਧੂਰਾ ਵੀਡੀਓ ਵਾਇਰਲ ਹੋ ਰਿਹਾ ਹੈ। ਦੱਸਦਈਏ ਕਿ ਵਾਇਰਲ ਵੀਡੀਓ ਵਿੱਚ ਸਿਰਫ਼ ਉਹ ਹਿੱਸਾ ਹੈ ਜਿੱਥੇ ਭਗਵੰਤ ਮਾਨ ਇਹ ਕਹਿੰਦੇ ਹਨ ਕਿ ਜੇਕਰ ਕਿਸੇ ਕਿਸਾਨ ਦੇ ਖ਼ਿਲਾਫ਼ ਕੋਈ ਲਫ਼ਜ਼ ਮੇਰੇ ਮੂੰਹ ਤੋਂ ਨਿਕਲ ਗਿਆ ਹੋਵੇ ਤਾਂ ਉਹ ਮੇਰੇ ਤੋਂ ਮਾਫੀ ਮੰਗ ਸਕਦਾ ਹੈ ਜਦ ਕਿ ਇਸ ਤੋਂ ਅੱਗੇ ਭਗਵੰਤ ਮਾਨ ਆਪਣੀ ਗੱਲ ਨੂੰ ਸਪਸ਼ਟ ਕਰਦਿਆਂ ਮਜ਼ਾਕੀਆ ਲਹਿਜੇ ਵਿੱਚ ਕਹਿੰਦੇ ਹਨ ਕਿ ਜਦੋਂ ਉਨ੍ਹਾਂ ਨੇ ਕੁਝ ਗਲਤ ਬੋਲਿਆ ਹੀ ਨਹੀਂ ਤਾਂ ਮੁਆਫੀ ਦੀ ਜ਼ਰੂਰਤ ਹੀ ਨਹੀਂ ਪਵੇਗੀ। ਹਾਲਾਂਕਿ, ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕਦੇ ਕਿ ਬਿਆਨ ਦਿੰਦੇ ਉਹ ਸ਼ਰਾਬ ਦੇ ਨਸ਼ੇ ਵਿੱਚ ਸਨ ਜਾਂ ਨਹੀਂ।
ਹਾਲ ਹੀ ਦੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਅਧੂਰੇ ਵੀਡੀਓ ਨੂੰ ਵੀ ਖੂਬ ਸ਼ੇਅਰ ਕੀਤਾ ਗਿਆ ਸੀ।
Result: Missing Context
Our Sources
YouTube video published by Aam Aadmi Party on 9 September, 2022
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ