ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਹੋਈ ਹਾਰ ਤੇ ਆਪਣੀਆਂ ਦੋਵੇਂ ਸੀਟਾਂ ਤੋਂ ਹਾਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ ਅਤੇ ਲੰਮੇ ਸਮੇਂ ਤਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ (Charanjit Singh Channi) ਮੁੜ ਵਾਪਿਸ ਪਰਤ ਆਏ ਹਨ। ਬੀਤੇ ਦੀਨੀ ਚਰਨਜੀਤ ਚੰਨੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖਰਗੇ ਅਤੇ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕੀਤੀ।
ਇਸ ਸਭ ਦੇ ਵਿਚਾਲੇ ਸੋਸ਼ਲ ਮੀਡਿਆ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਚੰਨੀ ਭਗਵੰਤ ਮਾਨ ਨੂੰ ਗੁਲਦਸਤਾ ਭੇਂਟ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਚਰਨਜੀਤ ਚੰਨੀ ਤੇ ਤੰਜ ਕੱਸਿਆ ਜਾ ਰਿਹਾ ਹੈ ਕਿ ਚੰਨੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨਾਲ ਤਾਲਮੇਲ ਬਿਠਾਕੇ ਵਾਪਿਸ ਪੰਜਾਬ ਪਰਤੇ ਹਨ। ਗੌਰਤਲਬ ਹੈ ਕਿ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਰੇਤ ਮਾਈਨਿੰਗ ਮਾਮਲੇ ‘ਚ ਚਰਨਜੀਤ ਚੰਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਕਰੀਬ 6 ਘੰਟੇ ਤੱਕ ਪੁੱਛਗਿੱਛ ਵੀ ਕੀਤੀ ਗਈ ਸੀ।

ਫੇਸਬੁੱਕ ਪੇਜ ‘Aaap party pap party’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਲੈ ਕਿਆ ਗੱਲ ਕਰਦਾਂ ਯਾਰ ਮੈੰ ਸਾਰੀ ਸੈਟਿੰਗ ਕਰਕੇ ਮੁੜਿਆ।’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਦਾਅਵੇ ਦੀ ਸੱਚਾਈ ਜਾਣਨ ਦੇ ਲਈ, ਅਸੀਂ ਕੁਝ ਕੀਵਰਡਸ ਦੀ ਮਦਦ ਨਾਲ ਖੋਜ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡਿਆ ਅਦਾਰਾ ਨਿਊਜ਼ 18 ਦੁਆਰਾ ਮਾਰਚ 21, 2022 ਨੂੰ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ, ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ। ਤਸਵੀਰ ਦੇ ਲਈ ਕਰੈਡਿਟ ਮੀਡਿਆ ਏਜੇਂਸੀ ਏਐਨਆਈ ਨੂੰ ਦਿੱਤੇ ਗਏ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰਿਪੋਰਟ ਦੇ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ।

ਏਐਨਆਈ ਨੇ ਵੀ ਚਰਨਜੀਤ ਚੰਨੀ ਦੁਆਰਾ ਭਗਵੰਤ ਮਾਨ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਮਾਰਚ 21, 2022 ਨੂੰ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਇਸ ਰਿਪੋਰਟ ਦੇ ਮੁਤਾਬਕ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਗੌਰਤਲਬ ਹੈ ਕਿ ਮਾਰਚ 10, 2022 ਨੂੰ ਆਮ ਆਦਮੀ ਪਾਰਟੀ ਨੇ 92 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਈ ਸੀ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ 9 ਮਹੀਨੇ ਪੁਰਾਣੀ ਹੈ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ।
Result: Missing Context
Our Sources
Media report published by News 18 on March 21, 2022
Media report published by ANI on March 21, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ