ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਪਹਿਲੇ ਗੇੜ ਦੀ ਵੋਟਿੰਗ 1 ਦਸੰਬਰ ਨੂੰ ਸਮਾਪਤ ਹੋ ਗਈ। ਦੂਜੇ ਗੇੜ ਦੀ ਵੋਟਿੰਗ 5 ਤਰੀਕ ਨੂੰ ਹੋਵੇਗੀ ਅਤੇ 8 ਤਰੀਕ ਨੂੰ ਰਿਜ਼ਲਟ ਐਲਾਨਿਆ ਜਾਵੇਗਾ। ਸਿਆਸੀ ਸਰਗਰਮੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਗੁਜਰਾਤ ਫੇਰੀ ਦੌਰਾਨ ਉਨ੍ਹਾਂ ਦੇ ਰੋਡ ਸ਼ੋਅ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹੱਕ ‘ਚ ਨਾਅਰੇ ਲੱਗੇ।
ਫੇਸਬੁੱਕ ਪੇਜ “ਸ਼ਰਬ ਸਾਂਝਾ ਪੰਜਾਬ” ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ,’ਮੋਦੀ ਦੇ ਸਾਹਮਣੇ ਸ਼ੁਰੂ ਕੇਜਰੀਵਾਲ ਕੇਜਰੀਵਾਲ ਕੇ ਨਾਅਰੇ। ਓ ਭਾਈ ਸਾਹਬ ਇਹ ਹੈ ਗੁਜਰਾਤ ਕੇ ਸੂਰਤ ਮੇ ਮੋਦੀ ਰੋਡ ਸ਼ੋ ਦਾ ਸਭ ਤੋਂ ਵਧੀਆ ਵੀਡੀਓ’
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰਕੇ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਅਸਲ ਵੀਡੀਓ ਕੇਂਦਰੀ ਮੰਤਰੀ Piyush Goyal ਦੁਆਰਾ 27 ਨਵੰਬਰ 2022 ਨੂੰ ਸ਼ੇਅਰ ਕੀਤਾ ਮਿਲਿਆ। ਪਿਯੂਸ਼ ਗੋਇਲ ਦੇ ਕੈਪਸ਼ਨ ਮੁਤਾਬਕ ਇਹ ਵੀਡੀਓ ਗੁਜਰਾਤ ਦੇ ਸੂਰਤ ਦਾ ਹੈ। ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਸੁਣਿਆ ਪਰ ਸਾਨੂੰ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਨਾਅਰੇ ਨਹੀਂ ਸੁਣਾਈ ਦਿੱਤੇ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਨਰਿੰਦਰ ਮੋਦੀ ਦੇ ਅਧਿਕਾਰਿਕ YouTube ਅਕਾਊਂਟ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਵੀਡੀਓ ਮਿਲੀ। ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਦੇਖਿਆ ਤਾਂ ਪਾਇਆ ਕਿ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਨਾਅਰੇ ਨਹੀਂ ਲੱਗੇ ਸਨ। ਇਸ ਦੇ ਨਾਲ ਹੀ ਵੀਡੀਓ ਦੇ ਬੈਕਗਰਾਉਂਡ ਵਿਚ ਕਮੈਂਟਰੀ ਚੱਲ ਰਹੀ ਹੈ ਪਰ ਵੀਡੀਓ ਵਿਚ ਮੋਦੀ ਦੇ ਹੱਕ ਵਿੱਚ ਨਾਅਰਿਆਂ ਨੂੰ ਸਾਫ ਸੁਣਿਆ ਜਾ ਸਕਦਾ ਹੈ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਵਿਚ ਇਸਤੇਮਾਲ ਕੀਤੇ ਗਏ ਆਡੀਓ ਦਾ ਅਸਲ ਸਰੋਤ ਨਹੀਂ ਲੱਭ ਸਕੇ ਹਾਂ। ਜਾਣਕਾਰੀ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟਡ ਹੈ। ਅਸਲ ਵੀਡੀਓ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ‘ਚ ਨਾਅਰੇ ਲੱਗ ਰਹੇ ਸਨ। ਇਸ ਵੀਡੀਓ ਨੂੰ ਐਡਿਟ ਕਰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Altered Video
Our Sources
YouTube Video uploaded by Narinder Modi on November 27, 2022
Video uploaded by Piyush Goyal on November 27, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ