Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Uncategorized @pa
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਨੂੰ ਸ਼ੁਰੂ ਹੋਵੇਗਾ ਤੇ 28 ਫਰਵਰੀ ਤੱਕ ਚੱਲੇਗਾ। ਬਜਟ ਸੈਸ਼ਨ 20 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪੰਜਾਬੀ ਭਾਸ਼ਾ ਨਾਲ ਸਬੰਧਤ ਬਿੱਲ ਪੇਸ਼ ਕੀਤਾ ਜਾਵੇਗਾ। 24 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਅਤੇ ਬਹਿਸ ਦਾ ਮਤਾ ਪੇਸ਼ ਕੀਤਾ ਜਾਵੇਗਾ। ਬਾਅਦ ਦੁਪਹਿਰ ਦੋ ਵਜੇ ਭਾਸ਼ਣ ’ਤੇ ਬਹਿਸ ਮੁੜ ਸ਼ੁਰੂ ਹੋਵੇਗੀ ਜੋ ਸਮਾਪਤ ਹੋਣ ਤੱਕ ਜਾਰੀ ਰਹੇਗੀ। ਸਾਲ 2018-19 ਲਈ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਅਤੇ ਸਾਲ 2018-19 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਅਤੇ ਸਾਲ 2018-19 ਲਈ ਨਮਿੱਤਣ ਲੇਖੇ 25 ਫਰਵਰੀ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣਗੇ।

ਬਜਟ ਸੈਸ਼ਨ ਦੇ ਵਿੱਚ ਸਭ ਤੋਂ ਦਿਲਚਸਪ ਇਹ ਵੇਖਣਾ ਹੋਵੇਗਾ ਕਿ ਬੱਜਟ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਨੇਤ੍ਰਤਵ ਵਾਲੀ ਪੰਜਾਬ ਸਰਕਾਰ ‘ਤੇ ਉਹਨਾਂ ਦੇ ਹੀ ਆਪਣੇ ਵਿਧਾਇਕ ਭਾਰੀ ਰਹਿਣਗੇ।
ਕਾਂਗਰਸੀ ਵਿਧਾਇਕਾਂ ਨੇ ਭੇਜੇ ਸਭ ਤੋਂ ਵੱਧ ਸਵਾਲ?
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸਵਾਲ ਭੇਜਣ ਦੇ ਮਾਮਲੇ ਵਿੱਚ ਕਾਂਗਰਸ ਦੇ ਵਿਧਾਇਕ ਅੱਗੇ ਹਨ। ਪੰਜਾਬ ਦੀ ਵਿਧਾਨ ਸਭ ਦੇ ਵਿੱਚ ਕੁਲ 117 ਵਿਧਾਇਕਾਂ ਦੀ ਗਿਣਤੀ ਵਿੱਚੋਂ ਕਾਂਗਰਸ ਦੇ 80 ਵਿਧਾਇਕ ਹਨ , ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ 19 ਵਿਧਾਇਕ , ਸ਼੍ਰੋਮਣੀ ਅਕਾਲੀ ਦਲ – ਭਾਜਪਾ ਗਠਜੋੜ ਦੇ 16 ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ 2 ਵਿਧਾਇਕ ਹਨ।

ਜਾਣਕਾਰੀ ਦੇ ਅਨੁਸਾਰ , ਬਜਟ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕਾਂ ਨੇ ਹੁਣ ਤਕ 250 ਤੋਂ ਵੱਧ ਸਵਾਲ ਭੇਜ ਦਿੱਤੇ ਹਨ। ਹਾਲਾਂਕਿ , ਇਹਨਾਂ ਸਵਾਲਾਂ ਨੂੰ ਲਗਾਉਣਾ ਜਾਂ ਨਹੀਂ ਇਸ ਦਾ ਫੈਸਲਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਲੈਣਗੇ। ਸਵਾਲ ਪੁੱਛਣ ਦੇ ਮਾਮਲੇ ਵਿੱਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਹੈ ਜਿਸ ਨੇ ਹੁਣ ਤਕ 175 ਸਵਾਲ ਭੇਜੇ ਹਨ ਅਤੇ ਤੀਜੇ ਨੰਬਰ ਤੇ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਅਜੇ ਤਕ 150 ਤੋਂ ਵੱਧ ਸਵਾਲ ਭੇਜੇ ਹਨ। ਭੇਜੇ ਗਏ ਸਵਾਲਾਂ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਅਗਾਮੀ ਵਿਧਾਨ ਸਭ ਸੈਸ਼ਨ ਵਿੱਚ ਕਾਂਗਰਸੀ ਵਿਧਾਇਕ ਆਪਣੀ ਹੀ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ। ਹੁਣ ਤਕ ਵਿਧਾਨ ਸਭਾ ਸਕੱਤਰਤ ਨੂੰ 500 ਤੋਂ ਵੱਧ ਸਟਾਰ ਸਵਾਲ ਤੇ 150 ਦੇ ਕਰੀਬ ਅਨਸਟਾਰ ਸਵਾਲ ਮਿਲ ਚੁੱਕੇ ਹਨ।
ਪਹਿਲਾਂ ਵੀ ਆਪਣੀ ਹੀ ਸਰਕਾਰ ਨੂੰ ਘੇਰ ਚੁੱਕੇ ਹਨ ਕਾਂਗਰਸੀ ਵਿਧਾਇਕ
ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਾਂਗਰਸੀ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੋਵੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਥੇ ਬੇਅਦਬੀ ਮਾਮਲਿਆਂ ਉਤੇ ਆਪਣੀ ਹੀ ਸਰਕਾਰ ਨੂੰ ਘੇਰ ਚੁੱਕੇ ਹਨ, ਉਥੇ ਹੁਣ ਕਾਂਗਰਸ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਵਿੱਤ ਵਿਭਾਗ ਦੇ ਕੰਮ-ਕਾਜ ਉਤੇ ਸਵਾਲ ਖੜ੍ਹੇ ਕੀਤੇ ਸਨ ਜਿਸ ਪਿੱਛੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋੜਵਾਂ ਜਵਾਬ ਦਿੱਤਾ ਹੈ।

ਇਹ ਹੀ ਨਹੀਂ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਹਨ। ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰ ਦਿੱਤਾ ਤੇ ਉੱਥੋਂ ਚਲੇ ਗਏ ਸਨ। ਜ਼ੀਰਾ ਨੇ ਇਲਜ਼ਾਮ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ। ਜ਼ੀਰਾ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਤੇ ਮੰਚ ਤੋਂ ਸਾਰਿਆਂ ਸਾਹਮਣੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਸੀ ਤੇ ਉੱਥੋਂ ਚਲੇ ਗਏ ਸਨ।

ਹਾਲ ਹੀ ਦੇ ਵਿੱਚ ਪਟਿਆਲਾ ਲੋਕ ਸਭਾ ਦੇ ਅਧੀਨ ਪੈਂਦੇ ਪਾਤਰਾਂ , ਘਨੋਰ ਸਮਾਣਾ ਅਤੇ ਰਾਜਪੁਰਾ ਦੇ ਵਿਧਾਇਕਾਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਮੋਰਚਾ ਖੋਲਿਆ ਸੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੀ ਜਨਤਕ ਤੌਰ ‘ਤੇ ਕਹਿ ਚੁੱਕੇ ਹਨ ਕਿ ਕੈਪਟਨ ਸਰਕਾਰ ‘ਚ ਵੀ ਬਾਦਲਾਂ ਦੀ ਸਰਕਾਰ ਵਾਂਗ ਨਸ਼ਾ ਮਾਫ਼ੀਆ ਸਰਗਰਮ ਹੈ।
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)
Shaminder Singh
October 15, 2024
Shaminder Singh
September 23, 2024
Shaminder Singh
July 20, 2024