ਵੀਰਵਾਰ, ਅਪ੍ਰੈਲ 25, 2024
ਵੀਰਵਾਰ, ਅਪ੍ਰੈਲ 25, 2024

HomeUncategorized @paਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਕੇਸਾਂ ਦੀ ਹੋਈ ਪੁਸ਼ਟੀ? ਸੋਸ਼ਲ ਮੀਡਿਆ...

ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਕੇਸਾਂ ਦੀ ਹੋਈ ਪੁਸ਼ਟੀ? ਸੋਸ਼ਲ ਮੀਡਿਆ ‘ਤੇ ਵਾਇਰਲ ਹੋਇਆ ਫਰਜ਼ੀ ਸਕ੍ਰੀਨਸ਼ੋਟ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ :

ਕੋਰੋਨਾ ਵਾਇਰਸ ਨੇ ਅੰਮ੍ਰਿਤਸਰ ਵਿੱਚ ਦਿੱਤੀ ਦਸਤਖ਼ , ਤਿੰਨ ਕੇਸਾਂ ਦੀ ਹੋਈ ਪੁਸ਼ਟੀ

ਵੇਰੀਫੀਕੇਸ਼ਨ :

ਚੀਨ ‘ਚ ਕੋਰੋਨਾ ਵਾਇਰਸ ਨੇ ਮਹਾਂਮਾਰੀ ਦਾ ਰੂਪ ਧਾਰਨ ਕਰ ਲਿਆ ਹੈ। ਦੁਨੀਆ ਦੇ ਹੋਰ ਦੇਸ਼ ਵੀ ਇਸ ਤੋਂ ਪ੍ਰਭਾਵਤ ਹਨ। ਚੀਨ ’ਚ ਵਾਇਰਸ ਕਾਰਨ ਹੁਣ ਤੱਕ 1500 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਤਕਰੀਬਨ 31,161 ਵਿਅਕਤੀ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਸੋਸ਼ਲ ਮੀਡਿਆ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਦਾਅਵੇ ਵੀ ਵਾਇਰਲ ਹੋ ਰਹੇ ਹਨ। ਕੁਝ ਇਸ ਤਰਾਂ ਦਾ ਦਾਅਵਾ ਫੇਸਬੁੱਕ ਸਮੇਤ ਵੱਖ – ਵੱਖ ਸੋਸ਼ਲ ਮੀਡਿਆ ਪਲੇਟਫਾਰਮਾਂ ਉੱਤੇ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਸਕ੍ਰੀਨਸ਼ੋਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ,“ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਕੇਸਾਂ ਦੀ ਪੁਸ਼ਟੀ ਹੋਈ।”

ਵਾਇਰਲ ਹੋ ਰਹੇ ਇਸ ਸਕ੍ਰੀਨਸ਼ੋਟ ਨੂੰ ਲੋਕਾਂ ਵਲੋਂ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਇਸ ਸਕ੍ਰੀਨਸ਼ੋਟ ਵਿਚ ਕੀਤੇ ਜਾ ਰਹੇ ਦਾਅਵੇ ਦੀ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਹ ਲੱਭਣ ਦੀ ਕੋਸ਼ਿਸ਼ ਕੀਤੀ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਿੰਨੇ ਕੇਸ ਸਾਮ੍ਹਣੇ ਆਏ ਹਨ। ਗੂਗਲ ਤੇ ਕੁਝ ਕੀ ਵਰਡਸ ਦੀ ਮਦਦ ਨਾਲ ਅਸੀਂ ਇਸ ਖ਼ਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਮੀਡਿਆ ਏਜੇਂਸੀ “NDTV” ਦਾ ਲੇਖ ਮਿਲਿਆ। 28 ਜਨਵਰੀ , 2020 ਨੂੰ ਪ੍ਰਕਾਸ਼ਿਤ ਹੋਏ ਇਸ ਲੇਖ ਦੇ ਮੁਤਾਬਕ , ਪੰਜਾਬ ‘ਚ 16 ਸ਼ੱਕੀ ਕੋਰੋਨਾ ਵਾਇਰਸ ਦੇ ਕੇਸ ਸਾਮ੍ਹਣੇ ਆਏ ਹਨ। ਚੀਨ ਤੋਂ ਪੰਜਾਬ ਪਰਤੇ 28 ਸਾਲਾ ਨੌਜਵਾਨ ਨੂੰ ਕੋਰੋਨਾ ਵਾਇਰਸ ਦੇ ਲੱਛਣ ਦਿਖਣ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਦਾਖ਼ਿਲ ਕਰਵਾਇਆ ਗਿਆ ਹੈ ਅਤੇ ਉਥੇ ਹੀ ਸਾਰੇ ਮਰੀਜ਼ਾਂ ਦੇ ਖੂਨ ਦੇ ਨਮੂਨੇ ਨੈਸ਼ਨਲ ਇੰਸਟੀਟਿਊਟ ਆਫ ਵਾਇਰੋਲੋਜੀ , ਪੁਣੇ ਭੇਜੇ ਗਏ ਹਨ।

Punjab Records 16 Cases Of Suspected Coronavirus, Haryana Reports 2

Sixteen patients in Punjab and two in Haryana have been quarantined over suspicions of coronavirus infection, ministers in both the states said on Tuesday. Amritsar, however, has recorded one death due to swine flu. A 28-year-old man from Mohali in Punjab who had recently returned from China, was admitted to the PGI in Chandigarh after he was diagnosed with symptoms of coronavirus.

 

ਹੁਣ ਅਸੀਂ ਇਹ ਲੱਭਣ ਦੀ ਕੋਸ਼ਿਸ਼ ਕੀਤੀ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕਿੰਨੇ ਕੇਸਾਂ ਦੀ ਪੁਸ਼ਟੀ ਹੋਈ ਹੈ। ਗੂਗਲ ‘ਤੇ ਕੁਝ ਕੀ ਵਰਡਸ ਦੀ ਮਦਦ ਨਾਲ ਸਾਨੂੰ “ABP Sanjha” ਤੇ ਇੱਕ ਲੇਖ ਮਿਲਿਆ। ABP Sanjha ਦੇ ਲੇਖ ਵਿੱਚ ਸਾਨੂੰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਦਾ ਬਿਆਨ ਮਿਲਿਆ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਕਿ ਸਰਕਾਰ ਨੇ ਚੀਨ ਦੇ ਵੁਹਾਨ ਸ਼ਹਿਰ ਤੋਂ 645 ਲੋਕਾਂ ਨੂੰ ਬਾਹਰ ਕੱਢਿਆ ਹੈ। 11 ਫਰਵਰੀ ਦੀ ਰਿਪੋਰਟ ਅਨੁਸਾਰ ਸਾਰੇ 645 ਨਾਗਰਿਕ ਕੋਰੋਨਾਵਾਇਰਸ ਦੀ ਸੰਸਕਰਣ ਤੋਂ ਮੁਕਤ ਪਾਏ ਗਏ। ਭਾਰਤ ਵਿਚ ਹੁਣ ਤਕ ਤਿੰਨ ਪੁਸ਼ਟੀ ਦੇ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਮਾਮਲੇ ਕੇਰਲ ਦੇ ਹਨ ਅਤੇ ਉਨ੍ਹਾਂ ਦਾ ਵੁਹਾਨ ਨਾਲ ਸੰਪਰਕ ਦਾ ਇਤਿਹਾਸ ਹੈ।ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ 1756 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਸ ‘ਚ ਸਿਰਫ ਤਿੰਨ ਸਕਾਰਾਤਮਕ ਮਾਮਲੇ ਸਾਹਮਣੇ ਆਏ ਅਤੇ 26 ਦੀ ਰਿਪੋਰਟਾਂ ਆਉਣੀਆਂ ਅਜੇ ਹੈ। ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਪ੍ਰਧਾਨ ਮੰਤਰੀ ਦੇ ਪੱਧਰ ‘ਤੇ ਵੀ ਇਸ ਵਿਸ਼ੇ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ- ਭਾਰਤ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ ਤਿੰਨ ਕੇਸਾਂ ਦੀ ਪੁਸ਼ਟੀ, 21 ਹਵਾਈ ਅੱਡਿਆਂ ਦੀ ਹੋ ਰਹੀ ਨਿਗਰਾਨੀ

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਭਾਰਤ ਵਿੱਚ ਹੁਣ ਤੱਕ ਤਿੰਨ ਕੰਫਰਮ ਮਾਮਲੇ ਸਾਹਮਣੇ ਆਏ ਹਨ। ਉਸਨੇ ਦੱਸਿਆ ਕਿ ਇਹ ਤਿੰਨੋਂ ਕੇਸ ਕੇਰਲ ਦੇ ਹਨ। ਇਸਦੇ ਨਾਲ ਉਸਨੇ ਦੱਸਿਆ ਕਿ ਅਸੀਂ ਚੀਨ ਦੇ ਵੁਹਾਨ ਸ਼ਹਿਰ ਤੋਂ 645 ਲੋਕਾਂ ਨੂੰ ਬਾਹਰ ਕੱਢਿਆ ਹੈ।

 

ਸਰਚ ਦੌਰਾਨ ਸਾਨੂੰ “ਹਿੰਦੁਸਤਾਨ ਸਮਾਚਾਰ” ਤੇ ਪ੍ਰਕਾਸ਼ਿਤ ਲੇਖ ਮਿਲਿਆ। ਹਿੰਦੁਸਤਾਨ ਸਮਾਚਾਰ ਦੇ ਲੇਖ ਦੇ ਮੁਤਾਬਕ ,”ਕੋਰੋਨਾ ਵਾਇਰਸ ਨਾਲ ਭਾਰਤ ਵਿਚ ਪੀੜਤ ਤੀਜੇ ਵਿਅਕਤੀ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਕੇਰਲਾ ਦਾ ਹੈ ਅਤੇ ਹਾਲ ਹੀ ਵਿਚ ਚੀਨ ਦੇ ਵੁਹਾਨ ਤੋਂ ਵਾਪਸ ਆਇਆ ਹੈ। ਕੋਰੋਨਾ ਨਾਲ ਪੀੜਤ ਇਸ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਡਾਕਟਰ ਉਸਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਕੇਰਲਾ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਕੇਸਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਗੁਆਂਢੀ ਸੂਬੇ ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਘੋਸ਼ਿਤ ਕੀਤਾ ਗਿਆ ਹੈ।

ਭਾਰਤ

ਨਵੀਂ ਦਿੱਲੀ, 03 ਫਰਵਰੀ (ਹਿ.ਸ.)। ਦੁਨੀਆ ਵਿਚ ਦਹਿਸ਼ਤ ਦਾ ਕਾਰਨ ਬਣੇ ਕੋਰੋਨਾ ਵਾਇਰਸ ਨਾਲ ਭਾਰਤ ਵਿਚ ਪੀੜਤ ਤੀਜੇ ਵਿਅਕਤੀ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਕੇਰਲਾ ਦਾ ਹੈ ਅਤੇ ਹਾਲ ਹੀ ਵਿਚ ਚੀਨ ਦੇ ਵੁਹਾਨ ਤੋਂ ਵਾਪਸ ਆਇਆ ਹੈ। ਕੋਰੋਨਾ ਨਾਲ ਪੀੜਤ ਇਸ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

 

ਸਾਡੀ ਜਾਂਚ ਤੋਂ ਸਾਬਿਤ ਹੁੰਦਾ ਹੈ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਕੇਸਾਂ ਦੀ ਪੁਸ਼ਟੀ ਹੋਈ ਹੈ। ਭਾਰਤ ਸਿਹਤ ਮੰਤਰਾਲਾ ਦੇ ਮੁਤਾਬਕ , ਤਿੰਨ ਕੇਸ ਕੇਰਲਾ ਨਾਲ ਸੰਬੰਧਿਤ ਹਨ। ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਕਿਸੀ ਵੀ ਵਿਅਕਤੀ ਦੀ ਅਜੇ ਤਕ ਕੋਈ ਪੁਸ਼ਟੀ ਨਹੀਂ ਹੋਈ ਹੈ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੇ ਸਕ੍ਰੀਨਸ਼ੋਟ ਵਿਚ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ।

ਟੂਲਜ਼ ਵਰਤੇ:

*ਗੂਗਲ ਸਰਚ

*ਮੀਡਿਆ ਰਿਪੋਰਟ 

ਰਿਜ਼ਲਟ – ਗੁੰਮਰਾਹਕਰਨ ਦਾਅਵਾ

(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular