ਬੁੱਧਵਾਰ, ਅਪ੍ਰੈਲ 24, 2024
ਬੁੱਧਵਾਰ, ਅਪ੍ਰੈਲ 24, 2024

HomeUncategorized @paਕੀ ਪੱਛਮੀ ਬੰਗਾਲ ਦੇ ਮਦਰੱਸੇ ਤੋਂ ਹਥਿਆਰ ਬਰਾਮਦ ਕੀਤੇ ਗਏ ? ਪੜ੍ਹੋ...

ਕੀ ਪੱਛਮੀ ਬੰਗਾਲ ਦੇ ਮਦਰੱਸੇ ਤੋਂ ਹਥਿਆਰ ਬਰਾਮਦ ਕੀਤੇ ਗਏ ? ਪੜ੍ਹੋ ਵਾਇਰਲ ਦਾਅਵੇ ਦਾ ਸੱਚ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ :

ਕੋਲਕਾਤਾ ਦੇ ਰਾਜਾ ਬਾਜ਼ਾਰ ਵਿੱਚ ਪੁਲਿਸ ਨੇ ਮਦਰੱਸਿਆਂ ਵਿੱਚੋਂ ਬੱਚਿਆਂ ਨੂੰ ਗ੍ਰਿਫਤਾਰ ਕੀਤਾ ।ਬੱਚਿਆਂ ਦਾ ਕਹਿਣਾ ਹੈ ਕਿ ਮਦਰੱਸੇ ਵਿਚ ਅੱਤਵਾਦੀ ਬਣਨ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ , ਤਾਂ ਕਿ ਸਭ ਨੂੰ ਪਤਾ ਚੱਲੇ ਕਿ ਮਦਰੱਸੇ ਵਿਚ ਮੁਸਲਮਾਨਾਂ ਦੇ ਬੱਚਿਆਂ ਨੂੰ ਕੀ ਸਿਖਾਇਆ ਜਾਂਦਾ ਹੈ। ਪੜ੍ਹਾਈ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੇ ਕੰਮ ਮਦਰੱਸਿਆਂ ਵਿਚ ਕੀਤੇ ਜਾਂਦੇ ਹਨ ਤੇ ਬੱਚਿਆਂ ਨੂੰ ਜਿਹਾਦੀ ਬਣਾਇਆ ਜਾਂਦਾ ਹੈ।

ਵੇਰੀਫੀਕੇਸ਼ਨ :

ਸੋਸ਼ਲ ਮੀਡਿਆ ‘ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਤਸਵੀਰਾਂ ਦੇ ਵਿੱਚ ਤੇਜ਼ਧਾਰ ਹਥਿਆਰਾਂ ਅਤੇ ਪਿਸਤੌਲਾਂ ਦਿਖਾਈ ਦੇ ਰਹੀਆਂ ਹਨ। ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਨੇ ਕੋਲਕਾਤਾ ਦੇ ਰਾਜਾ ਬਾਜ਼ਾਰ ਵਿੱਚ ਮਦਰੱਸਿਆਂ ਚੋਂ ਬੱਚਿਆਂ ਨੂੰ ਗ੍ਰਿਫਤਾਰ ਕੀਤਾ ਤੇ ਪੁੱਛਗਿੱਛ ਦੌਰਾਨ ਬੱਚਿਆਂ ਨੇ ਦੱਸਿਆ ਕਿ ਮਦਰੱਸੇ ਵਿਚ ਅੱਤਵਾਦੀ ਬਣਨ ਦੀ ਸਿਖਲਾਈ ਦਿੱਤੀ ਜਾਂਦੀ ਹੈ।

 ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮਾਂ ਉੱਤੇ ਇਹਨਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। 

ਅਸੀਂ ਪਾਇਆ ਕਿ ਸੋਸ਼ਲ ਮੀਡਿਆ ‘ਤੇ ਵੀ ਇਸ ਦਾਅਵੇ ਨੂੰ ਅਸੰਬੰਧਿਤ ਵੀਡੀਓ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਨਾਲ ਅਸੀਂ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਰਿਵਰਸ ਇਮੇਜ ਸਰਚ ਦੇ ਦੌਰਾਨ ਸਾਨੂੰਮੀਡਿਆ ਅਜੇਂਸੀ “ਰਿਪਬਲਿਕ ਭਾਰਤ” ਦਾ ਇੱਕ ਲੇਖ ਮਿਲਿਆ। ਲੇਖ ਦੇ ਮੁਤਾਬਕ , “ਯੂਪੀ ਦੇ ਬਿਜਨੌਰ ਵਿੱਚ ਮਦਰੱਸੇ ਤੋਂ ਵੱਡੀ ਗਿਣਤੀ ਵਿਚ ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਦਕਿ ਦੋ ਸ਼ੱਕੀ ਵਿਅਕਤੀਆਂ ਦੀ ਭਾਲ ਜਾਰੀ ਹੈ।”

यूपी : बिजनौर में मदरसे से हथियार मिलने पर मचा हड़कंप, आतंकी कनेक्शन की जांच में जुटी ATS और IB की टीम – Republic World

पुलिस ने इस मामले में 6 लोगों को हिरासत में लेकर जांच शुरू की और दो संदिग्धों की तलाश जारी है।

ਸਰਚ ਦੇ ਦੌਰਾਨ ਸਾਨੂੰ ਬਿਜਨੌਰ ਪੁਲਿਸ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਮਿਲਿਆ। ਟਵੀਟ ਦੇ ਵਿੱਚ ਸਾਨੂੰ ਵਾਇਰਲ ਹੋ ਰਹੀਆਂ ਤਸਵੀਰਾਂ ਮਿਲੀਆਂ।

ਇਸ ਦੌਰਾਨ ਸਾਨੂੰ “ਇੰਡੀਆ ਟੁਡੇ” ਦਾ ਇੱਕ ਲੇਖ ਮਿਲਿਆ। ਇੰਡੀਆ ਟੁਡੇ ਦੇ ਇਸ ਲੇਖ ਦੇ ਮੁਤਾਬਕ , “ਯੂਪੀ ਦੇ ਬਿਜਨੌਰ ਦੇ ਮਦਰੱਸੇ ਵਿਚੋਂ ਤਿੰਨ ਦੇਸੀ ਪਿਸਤੌਲ, ਇੱਕ 32 ਬੋਰ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਗੋਲੀਆਂ ਬਰਾਮਦ ਕੀਤੀ ਗਈਆਂ।ਪੁਲਿਸ ਦੇ ਮੁਤਾਬਕ ਹਿਰਾਸਤ ਵਿੱਚ ਲਏ ਗਏ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਕ ਮੁਲਜ਼ਮ ਬਿਹਾਰ ਨਾਲ ਸਬੰਧਤ ਹੈ ਜੋ ਮਦਰੱਸੇ ਵਿਚ ਅਧਿਆਪਕ ਵਜੋਂ ਕੰਮ ਕਰਦਾ ਸੀ।

Uttar Pradesh: Arms found in madrassa during raid, 6 arrested

A 32 bore pistol and bullets in large numbers were recovered from the madrasa. | Photo: ANI Six people were arrested after the police raided a madrassa in Uttar Pradesh’s Bijnor district and recovered weapons. According to sources, the police had received a tip-off after which the raid was carried out at the Darul Quran Hamidia madarsa on Kandhla road in Sherkot area on Wednesday.

 

ਸਰਚ ਦੇ ਦੌਰਾਨ ਵਾਇਰਲ ਹੋ ਰਹੀਆਂ ਤਸਵੀਰਾਂ ਦੀ ਵੀ ਜਾਂਚ ਕੀਤੀ। ਜਾਂਚ ਦੌਰਾਨ ਅਸੀਂ ਪਾਇਆ ਕਿ ਵਾਇਰਲ ਤਸਵੀਰ “Tumblr” ਨਾਮ ਦੀ ਵੈਬਸਾਈਟ ਤੇ ਅਪਲੋਡ ਕੀਤੀ ਗਈ ਸੀ। ਇਸ ਤਸਵੀਰ ਨੂੰ 3 ਮਾਰਚ , 2019 ਨੂੰ ਅਪਲੋਡ ਕੀਤਾ ਗਿਆ ਸੀ।

ਸਾਡੀ ਜਾਂਚ ਦੇ ਵਿੱਚ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡਿਆ ‘ਤੇ ਅਸਸੰਬੰਧਿਤ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪੁਲਿਸ ਨੇ ਕੋਲਕਾਤਾ ਦੇ ਰਾਜਾ ਬਾਜ਼ਾਰ ਵਿਚੋਂ ਨਹੀਂ ਸਗੋਂ ਯੂਪੀ ਦੇ ਬਿਜਨੌਰ ਦੇ ਮਦਰੱਸੇ ਵਿਚੋਂ 6 ਲੋਕਾਂ ਨੂੰ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਗੋਲੀਆਂ ਸਮੇਤ ਗਿਰਫ਼ਤਾਰ ਕੀਤਾ ਸੀ। ਸੋਸ਼ਲ ਮੀਡਿਆ ‘ਤੇ ਗ਼ਲਤ ਦਾਅਵੇ ਦੇ ਨਾਲ ਇਹਨਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਟੂਲਜ਼ ਵਰਤੇ:

*ਗੂਗਲ ਸਰਚ

*ਗੂਗਲ ਰਿਵਰਸ ਇਮੇਜ਼ ਸਰਚ

ਰਿਜ਼ਲਟ – ਗੁੰਮਰਾਹਕਰਨ ਦਾਅਵਾ

(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular