ਬੁੱਧਵਾਰ, ਅਕਤੂਬਰ 27, 2021
ਬੁੱਧਵਾਰ, ਅਕਤੂਬਰ 27, 2021
HomePunjabiਕੇਂਦਰ ਸਰਕਾਰ ਦੇ ਨਾਮ ਤੇ ਫਰਜ਼ੀ ਸੰਦੇਸ਼ ਹੋਇਆ ਸੋਸ਼ਲ ਮੀਡੀਆ ਤੇ ਵਾਇਰਲ...

ਕੇਂਦਰ ਸਰਕਾਰ ਦੇ ਨਾਮ ਤੇ ਫਰਜ਼ੀ ਸੰਦੇਸ਼ ਹੋਇਆ ਸੋਸ਼ਲ ਮੀਡੀਆ ਤੇ ਵਾਇਰਲ , ਪੜ੍ਹੋ ਦਾਅਵੇ ਦੀ ਸਚਾਈ

ਗਰੁੱਪ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਸਮੇਂ ਕੇਂਦਰ ਸਰਕਾਰ ਦੁਆਰਾ ਕੋਰੋਨਾ ਵਾਇਰਸ ਨਾਲ ਸਬੰਧਤ ਕਿਸੇ ਵੀ ਪੋਸਟ ਨੂੰ ਸਜ਼ਾ ਯੋਗ ਅਪਰਾਧ ਘੋਸ਼ਿਤ ਕਰ ਦਿੱਤਾ ਗਿਆ ਹੈ, ਸਿਰਫ ਇੱਕ ਸਰਕਾਰੀ ਏਜੰਸੀ ਹੀ ਕੋਰੋਨਾ ‘ਤੇ ਪੋਸਟ ਕਰ ਸਕਦੀ ਹੈ. ਗਲਤ ਪੋਸਟ ਜਾਂ ਸੰਦੇਸ਼ ਪੋਸਟ ਕਰਨ ‘ਤੇ ਗਰੁੱਪ ਪ੍ਰਬੰਧਕ (ADMIN) ਸਮੇਤ ਗਰੁੱਪ ਦੇ ਮੈਂਬਰਾਂ (Group members) ਨੂੰ ਆਈ ਟੀ ਐਕਟ ਤਹਿਤ ਰਜਿਸਟਰ ਕੀਤਾ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ, ਇਸ ਲਈ ਸੁਚੇਤ ਰਹੋ :ਰਵੀ ਨਾਇਕ , ਪ੍ਰਮੁੱਖ ਸਕੱਤਰ, ਗ੍ਰਹਿ ਮੰਤਰਾਲਾ, ਭਾਰਤ ਸਰਕਾਰ

Fact Check

ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਮੈਸਜ਼ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਸਬੰਧਤ ਕਿਸੇ ਵੀ ਪੋਸਟ ਨੂੰ ਸ਼ੇਅਰ ਕਰਨ ਨੂੰ ਹੁਣ ਸਜ਼ਾ ਯੋਗ ਅਪਰਾਧ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਸਿਰਫ ਇੱਕ ਸਰਕਾਰੀ ਏਜੰਸੀ ਹੀ ਕੋਰੋਨਾ ‘ਤੇ ਪੋਸਟ ਕਰ ਸਕਦੀ ਹੈ। ਅਸੀਂ ਪਾਇਆ ਕਿ ਵਾਇਰਲ ਹੋ ਰਹੇ ਮੈਸਜ਼ ਦੇ ਥੱਲੇ ਰਵੀ ਨਾਇਕ , ਪ੍ਰਮੁੱਖ ਸਕੱਤਰ, ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦਾ ਨਾਮ ਲਿਖਿਆ ਹੋਇਆ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਮੈਸਜ਼ ਨੂੰ ਖ਼ੂਬ ਵਾਇਰਲ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਇਸ ਮੈਸਜ਼ ਦੀ ਜਾਂਚ ਸ਼ੁਰੂ ਕੀਤੀ।ਅਸੀਂ ਸਭ ਤੋਂ ਪਹਿਲਾਂ ਗ੍ਰਹਿ ਮੰਤਰਾਲਾ ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ । ਸਰਚ ਦੇ ਦੌਰਾਨ ਸਾਨੂੰ ਕਿਸੀ ਵੀ ਤਰ੍ਹਾਂ ਦਾ ਅਧਿਕਾਰਿਕ ਪੁਸ਼ਟੀ ਵਾਲਾ ਬਿਆਨ ਨਹੀਂ ਮਿਲਿਆ। 

ਇਸ ਵਿੱਚ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਗ੍ਰਹਿ ਮੰਤਰਾਲਾ ਦੇ ਵਿੱਚ ਰਵੀ ਨਾਇਕ ਨਾਮ ਦਾ ਕੋਈ ਵਿਅਕਤੀ ਕੰਮ ਨਹੀਂ ਕਰਦਾ ਹੈ।

ਸਰਚ ਦੇ ਦੌਰਾਨ ਭਾਰਤ ਸਰਕਾਰ ਦੇ ਵਲੋਂ ਅਧਿਕਾਰਿਕ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਟਵਿੱਟਰ ਹੈਂਡਲ ਤੇ ਵਾਇਰਲ ਮੈਸਜ਼ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ ਜਿਸ ਵਿਚ ਉਹਨਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਮੈਸਜ਼ ਨੂੰ ਫਰਜ਼ੀ ਦੱਸਿਆ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਦੇ ਵਲੋਂ ਇਸ ਤਰ੍ਹਾਂ ਦਾ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ।

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਮੈਸਜ਼ ਫਰਜ਼ੀ ਅਤੇ ਗੁੰਮਰਾਹਕੁੰਨ ਹੈ । ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਦੇ ਵਲੋਂ ਇਸ ਤਰ੍ਹਾਂ ਦਾ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ।

ਟੂਲਜ਼ ਵਰਤੇ

  • ਗੂਗਲ ਸਰਚ
  • ਟਵਿੱਟਰ ਸਰਚ 

ਰਿਜ਼ਲਟ – ਗੁੰਮਰਾਹਕੁੰਨ ਦਾਅਵਾ       

(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular