Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Uncategorized @pa
ਕਲੇਮ –
ਦੁਨੀਆ ਦਾ ਸੱਬ ਤੋਂ ਤੇਜ ਗੇਂਦਬਾਜ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਸੱਚਖੰਡ ਚ ਨਤਮਸਤਕ ਹੋਕੇ ਲੰਗਰ ਦੀ ਸੇਵਾ ਕਰਦੇ ਹੋਏ।
ਦੁਨੀਆ ਦਾ ਸੱਬ ਤੋਂ ਤੇਜ ਗੇਂਦਬਾਜ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਸੱਚਖੰਡ ਚ ਨਤਮਸਤਕ ਹੋਕੇ ਲੰਗਰ ਦੀ ਸੇਵਾ ਕਰਦੇ ਹੋਏ।
ਪੇਜ ਲਾਇਕ ਕਰਨਾ ਨਾ ਭੁੱਲਿਓ…
Posted by ਆਜ਼ਾਦ ਪੰਜਾਬ ਲਹਿਰ ਵਾਲੇ-️ ਨਿਰਭਾਉ, ਨਿਰਵੈਰ-ਆਜ਼ਾਦ ਸੋਚ on Monday, November 11, 2019
ਵੇਰਿਫਿਕੇਸ਼ਨ –
ਸੋਸ਼ਲ ਮੀਡਿਆ ਤੇ ਇੱਕ ਪੋਸਟ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਇਸ ਪੋਸਟ ਦੇ ਮੁਤਾਬਕ ਦੁਨੀਆ ਦੇ ਸਭ ਤੋਂ ਤੇਜ ਗੇਂਦਬਾਜ ਬ੍ਰੈਟ ਲੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ਅਤੇ ਨਤਮਸਤਕ ਹੋਣ ਤੋਂ ਬਾਅਦ ਲੰਗਰ ਦੀ ਸੇਵਾ ਰਹੇ ਹਨ । ਇਸ ਪੋਸਟ ਨੂੰ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਤੇਜ਼ੀ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਕੁਝ ਇਸ ਤਰਾਂ ਦੇ ਦਾਅਵਾ ਵਾਲਾ ਪੋਸਟ ਸਾਨੂੰ ਫੇਸਬੁੱਕ ਤੇ ਮਿਲਿਆ। ਇਸ ਪੋਸਟ ਨੂੰ ਅਜੇ ਤਕ 439 ਤੋਂ ਵੱਧ ਬਾਰ ਲਾਈਕ ਅਤੇ 1300 ਤੋਂ ਵੱਧ ਬਾਰ ਸ਼ੇਅਰ ਕੀਤਾ ਜਾ ਚੁਕਿਆ ਹੈ।
ਇਸ ਪੋਸਟ ਦੀ ਸਚਾਈ ਜਾਨਣ ਦੇ ਲਈ ਅਸੀਂ ਸਬ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡਸ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਿਆ। ਜਾਂਚ ਦੇ ਦੌਰਾਨ ਸਾਨੂੰ ਵੱਖ ਵੱਖ ਮੀਡਿਆ ਏਜੇਂਸੀਆਂ ਦੇ ਬ੍ਰੈਟ ਲੀ ਦੇ ਭਾਰਤ ਦੌਰੇ ਦੇ ਬਾਬਤ ਲੇਖ ਮਿਲੇ। ਲੇਖ ਦੇ ਮੁਤਾਬਕ ਆਸਟ੍ਰੇਲੀਆ ਦੇ ਗੇਂਦਬਾਜ਼ ਬ੍ਰੈਟ ਲੀ ਪਿਛਲੇ ਸਾਲ 29 ਮਈ , 2018 ਨੂੰ ਭਾਰਤ ਦੌਰੇ ਦੇ ਆਏ ਸਨ। ਆਪਣੇ ਦੌਰੇ ਦੌਰਾਨ ਉਹਨਾਂ ਨੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਲੰਗਰ ਵਿੱਚ ਸੇਵਾ ਵੀ ਕੀਤੀ।
ਜਾਂਚ ਦੇ ਦੌਰਾਨ ਸਾਨੂ ਸਾਬਕਾ ਤੇਜ਼ ਗੇਂਦਬਾਜ਼ ਬ੍ਰੈਟ ਲੀ ਦਾ ਇੰਸਟਾਗ੍ਰਾਮ ਅਕਾਊਂਟ ਮਿਲਿਆ ਜਿਸ ਵਿੱਚ ਉਹਨਾਂ ਨੇ ਅੰਮ੍ਰਿਤਸਰ ਫੇਰੀ ਦਾ ਜ਼ਿਕਰ ਕੀਤਾ ਹੈ। ਇਸ ਤਸਵੀਰ ਉਹਨਾਂ ਨੇ 28 ਮਈ , 2018 ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਅਪਲੋਡ ਕੀਤੀ ਸੀ।
View this post on InstagramSuch a privilege to see the Golden Temple here in Amritsar. Absolutely stunning
ਸਾਡੀ ਜਾਂਚ ਦੇ ਵਿੱਚ ਸਾਬਿਤ ਹੋਇਆ ਕਿ ਆਸਟ੍ਰੇਲੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਬ੍ਰੈਟ ਲੀ ਦੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਤਸਵੀਰਾਂ ਪੁਰਾਣੀਆਂ ਹਨ ਜਿਸਨੂੰ ਮੁੜ ਤੋਂ ਵਾਇਰਲ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ
*ਗੂਗਲ ਸਰਚ
*ਯੂ ਟਿਊਬ ਸਰਚ
ਰਿਜ਼ਲਟ – ਪੁਰਾਣੀ ਤਸਵੀਰ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ , ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in)
Shaminder Singh
October 15, 2024
Shaminder Singh
September 23, 2024
Shaminder Singh
July 20, 2024