Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Uncategorized @pa
ਕਲੇਮ
ਦਿੱਲੀ ਦੇ ਮੌਜਪੁਰ, ਸ਼ਿਵ ਵਿਹਾਰ ਇਲਾਕੇ ਵਿੱਚ ਹਿੰਦੂਆਂ ਨੇ ਘਰਾਂ ਉੱਤੇ ਹਮਲਾ ਕੀਤਾ ਅਤੇ ਔਰਤਾਂ ਦੇ ਨਾਲ ਛੇੜਛਾੜ ਕੀਤੀ।
ਵੇਰੀਫੀਕੇਸ਼ਨ:
ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਸੋਸ਼ਲ ਮੀਡਿਆ ਉੱਤੇ ਵੱਖ ਵੱਖ ਤਰਾਂ ਦੇ ਦਾਅਵੇ ਸ਼ੇਅਰ ਕੀਤੇ ਜਾ ਰਹੇ ਹਨ। ਇਸ ਵਿੱਚ ਸੋਸ਼ਲ ਮੀਡਿਆ ‘ਤੇ ਚਾਰ ਤਸਵੀਰਾਂ ਵਾਇਰਲ ਹੋ ਰਹੀਆਂ ਹਨ।ਵਾਇਰਲ ਹੋ ਰਹੀਆਂ ਤਸਵੀਰਾਂ ਦੇ ਨਾਲ ਦਿੱਤੇ ਗਏ ਕੈਪਸ਼ਨ ਵਿੱਚ ਦਾਅਵਾ ਕੀਤਾ ਜਾ ਰਿਹਾ ਕਿ ,”ਦਿੱਲੀ ਦੇ ਮੌਜਪੁਰ, ਸ਼ਿਵ ਵਿਹਾਰ ਇਲਾਕੇ ਵਿੱਚ ਹਿੰਦੂਆਂ ਨੇ ਘਰਾਂ ਉੱਤੇ ਹਮਲਾ ਕੀਤਾ ਅਤੇ ਔਰਤਾਂ ਦੇ ਨਾਲ ਛੇੜਛਾੜ ਕੀਤੀ।”ਤਸਵੀਰਾਂ ਵਿੱਚ ਔਰਤਾਂ ਨੂੰ ਗੰਭੀਰ ਜ਼ਖਮੀ ਹਾਲਤ ਦੇ ਵਿੱਚ ਵੇਖਿਆ ਜਾ ਸਕਦਾ ਹੈ।
ਸੋਸ਼ਲ ਮੀਡਿਆ ‘ਤੇ ਇਹਨਾਂ ਤਸਵੀਰਾਂ ਨੂੰ ਵੱਖ – ਵੱਖ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਨਾਲ ਅਸੀਂ ਤਸਵੀਰਾਂ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੌਰਾਨ ਸਾਨੂੰ ਇੱਕ ਵੈਬਸਾਈਟ ਤੇ ਵਾਇਰਲ ਹੋ ਰਹੀ ਤਸਵੀਰਾਂ ਮਿਲੀਆਂ। ਅਸੀਂ ਪਾਇਆ ਕਿ ਇਹਨਾਂ ਤਸਵੀਰਾਂ ਨੂੰ 13 ਅਕਤੂਬਰ , 2018 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।
बिहार में महाजंगलराज बेटियां नहीं सुरक्षित | The Critical Mirror: आईना सच का
पटना| बिहार के सुशासन बाबू नीतिश कुमार पर एक वाक्य सटीक बैठता है. बेटियों के अपमान में नीतिश सरकार मैदान में. बिहार की जनता समझ नहीं पा रही है की ये सुशासन बाबू की सरकार है या फिर सुशासन की आड़ में किसी महाजंगल राज का शासन है.
ਵੈਬਸਾਈਟ ‘ਤੇ ਪ੍ਰਕਾਸ਼ਿਤ ਲੇਖ ਦੇ ਮੁਤਾਬਕ , ਇਹ ਘਟਨਾ ਬਿਹਾਰ ਦੇ ਗੋਪਾਲਗੰਜ ਦੇ ਅਧੀਨ ਪੈਂਦੇ ਨਹਿਰੂ ਕਾਲਾ ਪਿੰਡ ਦੀ ਹੈ ਜਿਥੇ ਇਕ ਲੜਕੀ ਸ਼ਾਮ ਨੂੰ ਪਿੰਡ ਦੇ ਦੁਰਗਾ ਮੰਦਰ ਵਿਚ ਪੂਜਾ ਕਰਨ ਗਈ ਸੀ। ਪੂਜਾ ਕਰਨ ਤੋਂ ਬਾਅਦ ਜਦੋਂ ਲੜਕੀ ਆਪਣੇ ਘਰ ਪਰਤ ਰਹੀ ਸੀ ਤਾਂ ਰਸਤੇ ਵਿੱਚ ਇਕ ਨੌਜਵਾਨ ਲੜਕੀ ਦੇ ਨਾਲ ਛੇੜਖਾਨੀ ਕਰਨ ਲੱਗਾ ਜਿਸਦਾ ਲੜਕੀ ਨੇ ਵਿਰੋਧ ਕੀਤਾ। ਲੜਕੀ ਦੇ ਵਿਰੋਧ ਕਰਨ ਤੇ ਨੌਜਵਾਨ ਨੇ ਉਸ ‘ਤੇ ਚਾਕੂ ਨਾਲ ਹਮਲਾ ਕੀਤਾ ਤੇ ਉਸ ਦੀ ਕੁੱਟਮਾਰ ਕੀਤੀ ਜਿਸ ਵਿੱਚ ਲੜਕੀ ਗੰਭੀਰ ਜ਼ਖਮੀ ਹੋ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਉਥੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਲੜਕੀ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ। ਪੁਲਿਸ ਨੇ ਇਸ ਮਾਮਲੇ ਵਿੱਚ ਸੰਦੀਪ ਗਿਰੀ ਨਿਵਾਸੀ ਨਹਿਰੂ ਕਾਲਾ ਨੂੰ ਗ੍ਰਿਫਤਾਰ ਕੀਤਾ ਸੀ।
ਸਰਚ ਦੇ ਦੌਰਾਨ ਸਾਨੂੰ Dainik Jagran, SiwanNews ਅਤੇ Prabhat Khabar ਦੇ ਲੇਖ ਮਿਲੇ ਜਿਸ ਵਿੱਚ ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਸੀ। ਇਹਨਾਂ ਲੇਖਾਂ ਨੂੰ ਪੜ੍ਹਨ ਤੋਂ ਬਾਅਦ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰਾਂ 2018 ਦੀਆਂ ਹਨ।
ਹੁਣ ਅਸੀਂ ਵਾਇਰਲ ਹੋ ਰਹੀ ਤੀਜੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੌਰਾਨ ਸਾਨੂੰ ਇਹ ਤਸਵੀਰ ਇੱਕ ਬਲਾਗ ਵੈਬਸਾਈਟ “Medium.com” ਤੇ ਮਿਲੀ। ਵੈਬਸਾਈਟ ‘ਤੇ ਇਸ ਤਸਵੀਰ ਨੂੰ ਜੂਨ 9 , 2018 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਹਾਲਾਂਕਿ , ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਘਟਨਾ ਕਿਸ ਜਗ੍ਹਾ ਦੀ ਹੈ। ਜਾਣਕਾਰੀ ਮਿਲਦੀ ਦੀ ਅਸੀਂ ਇਸ ਆਰਟੀਕਲ ਨੂੰ ਅਪਡੇਟ ਕਰਾਂਗੇ।
One man and one girl a love story :-
One man and one girl a love story :- Welcome to a place where words matter. On Medium, smart voices and original ideas take center stage – with no ads in sight. Watch Follow all the topics you care about, and we’ll deliver the best stories for you to your homepage and inbox.
ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਤਸਵੀਰਾਂ ਪੁਰਾਣੀਆਂ ਹਨ। ਇਹਨਾਂ ਤਸਵੀਰਾਂ ਦਾ ਦਿੱਲੀ ਵਿੱਚ ਹੋ ਰਹੀ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਹੋ ਰਹੀਆਂ ਤਸਵੀਰਾਂ 2018 ਦੀ ‘ਤੇ ਪੁਰਾਣੀਆਂ ਹਨ ਜਿਹਨਾਂ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਗੂਗਲ ਰਿਵਰਸ ਇਮੇਜ਼ ਸਰਚ
ਰਿਜ਼ਲਟ – ਗੁੰਮਰਾਹਕਰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)
Shaminder Singh
October 15, 2024
Shaminder Singh
September 23, 2024
Shaminder Singh
July 20, 2024