ਕਲੇਮ :
ਪ੍ਰੋਟੈਸਟ ਦੇ ਦੌਰਾਨ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੇ ਵਿਦਿਆਰਥੀਆਂ ਵਲੋਂ ਗੰਦੀ ਸ਼ਬਦਵਾਲੀ ਦੀ ਵਰਤੋਂ ਕੀਤੀ ਗਈ।
ਵੇਰੀਫੀਕੇਸ਼ਨ :
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਜਿਥੇ ਦੇਸ਼ ਭਰ ਦੇ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ , ਉਥੇ ਹੀ ਸੋਸ਼ਲ ਮੀਡਿਆ ਤੇ ਵੱਖ – ਵੱਖ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੇ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਗੰਦੀ ਸ਼ਬਦਵਾਲੀ ਦੀ ਵਰਤੋਂ ਕੀਤੀ। ਵੀਡੀਓ ਦੇ ਵਿੱਚ ਕੁਝ ਕੁੜੀਆਂ ਗੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਸੁਣਾਈ ਦੇ ਰਹੀਆਂ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਪਲੇਟਫਾਰਮ ਟਵਿੱਟਰ ਅਤੇ ਫੇਸਬੁੱਕ ਤੇ ਇਹ ਵੀਡੀਓ ਕਾਫੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਸਕਰੀਨਸ਼ੋਟ ਲੈ ਕੇ “ਗੂਗਲ ਰਿਵਰਸ ਇਮੇਜ਼” ਸਰਚ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਾਨੂੰ ਯੂ ਟਿਊਬ ਦੇ ਵਾਇਰਲ ਹੋ ਰਹੀ ਵੀਡੀਓ ਮਿਲੀ ਜਿਸਨੂੰ ਸਭ ਤੋਂ ਪਹਿਲੀ ਵਾਰ 2008 ਵਿੱਚ ਅਪਲੋਡ ਕੀਤਾ ਗਿਆ ਸੀ ।
ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਵੀਡੀਓ ਨੂੰ 2011 ਅਤੇ 2016 ਦੇ ਵਿੱਚ ਵੀ ਅਪਲੋਡ ਕੀਤਾ ਗਿਆ ਸੀ।
ਅਸੀਂ ਇਸ ਵੀਡੀਓ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਤਾ ਵੀਡੀਓ ਦੇ ਵਿੱਚ ਮੌਜੂਦ ਇਕ ਮੁੰਡੇ ਦੀ ਟੀ – ਸ਼ਰਟ ਉੱਤੇ XLRI ਲਿਖਿਆ ਪਾਇਆ।XLRI ਜਮਸ਼ੇਦਪੁਰ ਭਾਰਤ ਦਾ ਨਾਮੀ ਮੈਨਜਮੈਂਟ ਕਾਲਜ਼ ਹੈ। ਅਸੀਂ ਪਾਇਆ ਕਿ ਇਹ ਵੀਡੀਓ XLRI ਜਮਸ਼ੇਦਪੁਰ ਅਤੇ IIM ਕਲਕੱਤਾ ਦੀ ਸਪੋਰਟਸ ਮੀਟ ਦੇ ਦੌਰਾਨ ਦੀ ਹੈ।
ਸਾਡੀ ਜਾਂਚ ਦੇ ਵਿੱਚ ਸਾਬਿਤ ਹੋਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕਰਨ ਹੈ। ਇਹ ਵੀਡੀਓ ਜਮਸ਼ੇਦਪੁਰ ਦਾ ਹੈ ਅਤੇ ਸਾਲ 2008 ਵਿੱਚ ਪਹਿਲੀ ਬਾਰ ਅਪਲੋਡ ਕੀਤਾ ਗਿਆ ਸੀ।
ਟੂਲਜ਼ ਵਰਤੇ:
*ਗੂਗਲ ਸਰਚ
*ਗੂਗਲ ਰਿਵਰਸ ਇਮੇਜ਼ ਸਰਚ
ਰਿਜ਼ਲਟ – ਗੁੰਮਰਾਹਕਰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ