ਕਲੇਮ :
ਅਮਰੀਕਾ ਵਲੋਂ ਕੀਤੇ ਗਏ ਡਰੋਨ ਹਮਲੇ ਦੀ ਵੀਡੀਓ ਜਿਸ ਵਿੱਚ ਈਰਾਨ ਦੇ ਮੁੱਖ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ।
ਵੇਰੀਫੀਕੇਸ਼ਨ :
ਈਰਾਨ ਦੇ ਮੁੱਖ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਅਮਰੀਕਾ ਅਤੇ ਇਰਾਨ ਵਿਚਾਲੇ ਤਕਰਾਰਬਾਜ਼ੀ ਹੋਰ ਵੱਧ ਗਈ ਹੈ। ਦੱਸ ਦੇਈਏ ਕਿ ਅਮਰੀਕਾ ਵੱਲੋਂ ਬਗ਼ਦਾਦ ਏਅਰਪੋਰਟ ‘ਤੇ ਇਕ ਏਅਰ ਸਟ੍ਰਾਈਕ ਕੀਤੀ ਗਈ ਜਿਸ ਵਿਚ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਲੇਮਾਨੀ ਦਾ ਕਾਫ਼ਲਾ ਬਗ਼ਦਾਦ ਹਵਾਈ ਅੱਡੇ ਵੱਲ ਵਧ ਰਿਹਾ ਸੀ। ਉੱਦੋਂ ਇਕ ਰਾਕੇਟ ਹਮਲੇ ਦੀ ਜੱਦ ‘ਚ ਆ ਗਿਆ। ਹਮਲੇ ‘ਚ ਈਰਾਨ ਅਬੂ ਮਹਿਦੀ ਅਲ-ਮੁਹਾਂਦਿਸ ਦੀ ਵੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ‘ਚ ਕੁੱਲ ਅੱਠ ਲੋਕਾਂ ਦੀ ਮੌਤ ਹੋਈ।
ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਸੋਸ਼ਲ ਮੀਡਿਆ ਤੇ ਕਾਫੀ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਇੱਕ ਕੈਪਸ਼ਨ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ “American drone attack on Soleimani”। ਸੋਸ਼ਲ ਮੀਡਿਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅਮਰੀਕਾ ਵਲੋਂ ਕੀਤੇ ਗਏ ਡਰੋਨ ਹਮਲੇ ਦੀ ਹੈ ਜਿਸ ਵਿੱਚ ਈਰਾਨ ਦੇ ਮੁੱਖ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮਾ ਟਵਿੱਟਰ ਅਤੇ ਫੇਸਬੁੱਕ ਤੇ ਵੀਡੀਓ ਨੂੰ ਤੇਜ਼ੀ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਸ਼ੁਰੂਆਤ ਵਿੱਚ “ਗੂਗਲ ਰਿਵਰਸ ਇਮੇਜ਼” ਸਰਚ ਦੀ ਮਦਦ ਨਾਲ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਸਕਰੀਨ ਸ਼ੋਟ ਲੈ ਕੇ ਵਾਇਰਲ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਨਾਲ ਡਿਫਾਲਟ ਸਰਚ : AC 130 gunship simulator convoy engagement ਪ੍ਰਾਪਤ ਹੋਈ ਜੋ ਇੱਕ ਵੀਡੀਓ ਗੇਮ ਹੈ।
ਅਸੀਂ ਗੂਗਲ ਸਰਚ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਨ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਯੂ ਟਿਊਬ ਦੇ ਉੱਤੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਹੂ ਬੁ ਹੂ ਵੀਡੀਓ ਮਿਲੀ। ਯੂ ਟਿਊਬ ਤੇ ਪ੍ਰਾਪਤ ਇਸ ਵੀਡੀਓ ਦਾ ਫਰੇਮ ਵਾਇਰਲ ਹੋ ਰਹੀ ਵੀਡੀਓ ਦੇ ਸਮਾਨ ਹੈ। ਇਸ ਵੀਡੀਓ ਨੂੰ ਯੂ ਟਿਊਬ ਤੇ ਮਾਰਚ 25 , 2015 ਨੂੰ ਅਪਲੋਡ ਕੀਤਾ ਗਿਆ ਸੀ। ਗੌਰਤਲਬ ਹੈ ਕਿ AC 130 gunship simulator convoy engagement ਇਕ ਵੀਡੀਓ ਗੇਮ ਹੈ। ਇਸ ਦੇ ਨਾਲ ਹੀ ਸਾਨੂੰ ਯੂ ਟਿਊਬ ਤੇ ਇਸ ਵੀਡੀਓ ਗੇਮ ਨੂੰ ਬਣਾਉਣ ਦਾ ਟਿਊਟੋਰੀਅਲ ਵੀ ਮਿਲਿਆ।
ਸਾਡੀ ਜਾਂਚ ਦੇ ਵਿੱਚ ਇਹ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਅਤੇ ਗੁੰਮਰਾਹਕਰਨ ਹੈ। ਵਾਇਰਲ ਹੋ ਰਹੀ ਵੀਡੀਓ ਇੱਕ ਵੀਡੀਓ ਗੇਮ ਹੈ ਜਿਸਨੂੰ ਅਮਰੀਕਾ ਵਲੋਂ ਈਰਾਨ ਦੇ ਮੁੱਖ ਮੇਜਰ ਜਨਰਲ ਕਾਸਿਮ ਸੁਲੇਮਾਨੀ ਤੇ ਕੀਤੇ ਗਏ ਡਰੋਨ ਹਮਲੇ ਦੀ ਦੱਸਿਆ ਜਾ ਰਿਹਾ ਹੈ।
ਟੂਲਜ਼ ਵਰਤੇ:
*ਗੂਗਲ ਰਿਵਰਸ ਇਮੇਜ਼ ਸਰਚ
*ਗੂਗਲ ਸਰਚ
ਰਿਜ਼ਲਟ – ਗੁੰਮਰਾਹਕਰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)