ਕਲੇਮ:
ਦਿੱਲੀ ਵਿੱਚ ਸਫ਼ਾਈ ਅਭਿਆਨ ਸ਼ੁਰੂ
ਵੇਰੀਫੀਕੇਸ਼ਨ:
ਦਿੱਲੀ ਵਿੱਚ ਹਾਲ ਹੀ ਦੇ ਵਿੱਚ ਹੋਈ ਹਿੰਸਾ ਤੋਂ ਬਾਅਦ ਸੋਸ਼ਲ ਮੀਡਿਆ ‘ਤੇ ਵੱਖ-ਵੱਖ ਤਰ੍ਹਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ।ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸਕਰਮੀ ਲਾਠੀਚਾਰਜ ਕਰਦੇ ਦਿਖਾਈ ਦੇ ਰਹੇ ਹਨ। ਫੇਸਬੁੱਕ ਯੂਜ਼ਰ ‘Rahul Awasthi’ ਨੇ ਇਸ ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ,”ਦਿੱਲੀ ਵਿੱਚ ਪੁਲਿਸ ਵਲੋਂ ਸਫਾਈ ਅਭਿਆਨ ਸ਼ੁਰੂ’।ਰਾਹੁਲ ਅਵਸਥੀ ਵਲੋਂ ਸ਼ੇਅਰ ਕੀਤੀ ਗਈ ਵੀਡੀਓ ਨੂੰ ਹੁਣ ਤਕ ਤਕਰੀਬਨ ਤਿੰਨ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ।ਅਸੀਂ ਵੀਡੀਓ ਦੇ ਕੁਝ ਸਕ੍ਰੀਨਸ਼ੋਟ ਲੈ ਕੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ।ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਫੇਸਬੁੱਕ ਪੇਜ਼ ‘RANAJD’ ਤੇ ਮਿਲੀ ਜਿਸ ਨੂੰ 25 ਦਸੰਬਰ , 2019 ਨੂੰ ਅਪਲੋਡ ਕੀਤਾ ਗਿਆ ਸੀ।
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ‘YouTube’ ਤੇ ਖੰਗਾਲਣ ਦੀ ਕੋਸ਼ਿਸ ਕੀਤੀ।ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੂਰੀ ਵੀਡੀਓ ਮਿਲੀ ਜਿਸ ਨੂੰ ਇੱਕ ਮੀਡਿਆ ਚੈਨਲ ‘SPN News’ ਨੇ December 20, 2019 ਨੂੰ ਅਪਲੋਡ ਕੀਤਾ ਸੀ। ਚੈਨਲ ਦੇ ਮੁਤਾਬਕ,ਉੱਤਰ ਪ੍ਰਦੇਸ਼ ਪੁਲਿਸ ਨੇ ਬੁਲੰਦਸ਼ਹਿਰ ਵਿਖੇ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪ੍ਰਸਰਸ਼ਨਕਾਰੀਆਂ ਤੇ ਲਾਠੀਚਾਰਜ ਕੀਤਾ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਦਿੱਲੀ ਵਿੱਚ ਹੋਈ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ।ਵਾਇਰਲ ਹੋ ਰਹੀ ਵੀਡੀਓ ਉੱਤਰ ਪ੍ਰਦੇਸ਼ ਦੇ ਸ਼ਹਿਰ ਬੁਲੰਦਸ਼ਹਿਰ ਦੀ ਹੈ ਜਿਥੇ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪ੍ਰਸਰਸ਼ਨਕਾਰੀਆਂ ਤੇ ਪੁਲਿਸ ਨੂੰ ਬਲ ਤੇ ਲਾਠੀਚਾਰਜ ਦਾ ਪ੍ਰਯੋਗ ਕਰਨ ਪਿਆ।
ਟੂਲਜ਼ ਵਰਤੇ:
*ਗੂਗਲ ਸਰਚ
*ਯੂ ਟਿਊਬ ਸਰਚ
*ਗੂਗਲ ਰਿਵਰਸ ਇਮੇਜ਼ ਸਰਚ
ਰਿਜ਼ਲਟ – ਗੁੰਮਰਾਹਕਰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)