ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeUncategorized @paਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ...

ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਕੀਤੀ ਮੁਲਾਕਾਤ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ : 
 
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਇਮਰਾਨ ਖਾਨ ਤੋਂ ਅਸ਼ੀਰਵਾਦ ਲਿਆ 
 
 
 
 
 
ਵੇਰੀਫੀਕੇਸ਼ਨ :
 
 
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡਿਆ ਤੇ ਖੂਬ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡਿਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ 8 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਨੇ ਮੁਲਾਕਾਤ ਕੀਤੀ। ਸੋਸ਼ਲ ਮੀਡਿਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੂੰ ਪਾਕਿਸਤਾਨ ਦੀ ਹਮਾਇਤ ਹੈ ਅਤੇ ਦਿੱਲੀ ਚੋਣਾਂ ਤੋਂ ਪਹਿਲਾਂ ਇਮਰਾਨ ਖਾਨ ਨੇ ਕੇਜਰੀਵਾਲ ਨੂੰ ਵਧਾਈ ਦਿੱਤੀ। ਸੋਸ਼ਲ ਮੀਡਿਆ ਤੇ ਇੱਕ ਯੂਜ਼ਰ “Lalit Sankhla” ਨੇ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਦਾਅਵਾ ਕੀਤਾ ਕਿ ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਇਮਰਾਨ ਖਾਨ ਤੋਂ ਅਸ਼ੀਰਵਾਦ ਲਿਆ। 
 
 
 
ਅਸੀਂ ਪਾਇਆ ਕਿ ਦਿੱਲੀ ਵਿਚ 8 ਫਰਵਰੀ ਨੂੰ ਹੋਣ ਜਾ ਰਹੇ ਇਲੈਕਸ਼ਨ ਤੋਂ ਪਹਿਲਾਂ ਇਹਨਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ  ਪਾਇਆ ਕਿ ਸੋਸ਼ਲ ਮੀਡਿਆ ਤੇ ਵੱਖ – ਵੱਖ ਦਾਅਵੇ ਦੇ ਨਾਲ ਇਸ ਤਸਵੀਰ ਨੂੰ ਸਾਂਝਾ ਕੀਤਾ ਜਾ ਰਿਹਾ ਹੈ। 
 
 
 
 
 
 
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਇਹਨਾਂ ਤਸਵੀਰਾਂ ਦੀ ਸਚਾਈ ਜਾਨਣ ਲਈ ਆਪਣੀ ਜਾਂਚ ਸ਼ੁਰੂ ਕੀਤੀ। ਕੁਝ ਟੂਲਜ਼ ਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਨਾਲ ਅਸੀਂ ਇਸ ਵਾਇਰਲ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੌਰਾਨ ਸਾਨੂੰ “The Indian Express “  , “Prokerala “ ਅਤੇ “Telegraph India “ ਦੇ ਲੇਖ ਮਿਲੇ।ਅਸੀਂ ਪਾਇਆ ਕਿ ਇਹਨਾਂ ਲੇਖਾਂ ਨੂੰ ਮਾਰਚ 21 , 2016 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।  ਇਹਨਾਂ ਲੇਖਾਂ ਦੇ ਮੁਤਾਬਕ , ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਰਚ 20, 2016 ਨੂੰ ਫਲੈਗਸਟਾਫ ਰੋਡ ਸਥਿਤ ਨਿਵਾਸ ਸਥਾਨ ‘ਤੇ ਸਾਬਕਾ ਪਾਕਿਸਤਾਨੀ ਕ੍ਰਿਕਟਰ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਸੀ ।ਗੌਰਤਲਬ ਹੈ ਕਿ , ਇਮਰਾਨ ਖਾਨ ਉਸ ਵੇਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਹੀਂ  ਸਨ।  
 
 

Arvind Kejriwal meets Pakistan’s Imran Khan, talks politics, tackling corruption

Chief Minister Arvind Kejriwal met former Pakistani cricketer and Pakistan Tehreek-e-Insaf (PTI) chairman Imran Khan at the former’s residence at Flagstaff Road on Sunday evening. Sources privy to the discussions during the meeting said battling corruption dominated the conversation between Kejriwal and Khan. “Met Imran Khan and we shared our experiences in politics.


[removed][removed]

 
 

Imran Khan calls on Delhi CM

New Delhi: Pakistan Tehreek-i-Insaf (PTI) chairman and former cricketer Imran Khan calls on Delhi Chief Minister Arvind Kejriwal in New Delhi, on March 20, 2016.


[removed][removed]

 
 
 

Imran meets CM Kejriwal

Calcutta: Four months after meeting Narendra Modi, Imran Khan called on the Prime Minister’s bête noire, Arvind Kejriwal. Imran, who heads Pakistan’s fast-growing Tehreek-e-Insaaf party, met the Delhi chief minister for around an hour at his 6 Flag Staff Road residence in the Civil Lines area on Sunday evening.


[removed][removed]

 
 
 
ਸਰਚ ਦੌਰਾਨ ਸਾਨੂੰ ਦਿੱਲੀ ਦੇ ਮੁੱਖ – ਮੰਤਰੀ ਅਰਵਿੰਦ ਕੇਜਰੀਵਾਲ ਦਾ ਟਵੀਟ ਮਿਲਿਆ। ਅਰਵਿੰਦ ਕੇਜਰੀਵਾਲ ਨੇ ਇਹ ਟਵੀਟ 20 ਮਾਰਚ , 2016 ਨੂੰ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿਚ ਲਿਖਿਆ : Met Imran Khan and we shared our experiences in politics. Both challenging status quo in respective countries ( ਇਮਰਾਨ ਖਾਨ ਨਾਲ ਮੁਲਾਕਾਤ ਕੀਤੀ ਤੇ ਰਾਜਨੀਤੀ ਦੇ ਸਫ਼ਰ ਬਾਰੇ ਗੱਲਬਾਤ ਕੀਤੀ)
 
 
 

[removed][removed]

 
 
ਸਾਡੀ ਸਰਚ ਦੇ ਵਿਚ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਅਰਵਿੰਦ ਕੇਜਰੀਵਾਲ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਸਵੀਰ 2016 ਦੀ ਹੈ। ਗੌਰਤਲਬ ਹੈ ਕਿ ਇਮਰਾਨ ਖਾਨ ਉਸ ਵੇਲੇ ਪ੍ਰਧਾਨ ਮੰਤਰੀ ਨਹੀਂ ਬਣੇ ਸਨ।  8 ਫਰਵਰੀ ਨੂੰ ਹੋਣ ਜਾ ਰਹੀ ਦਿੱਲੀ ਵਿਧਾਨਸਭਾ ਦੀਆਂ ਚੋਣਾਂ ਤੋਂ ਪਹਿਲਾਂ ਸੋਸ਼ਲ ਮੀਡਿਆ ਤੇ ਕਈ ਗੁੰਮਰਾਹਕਰਨ ਦਾਅਵੇ ਵਾਇਰਲ ਹੋ ਰਹੇ ਹਨ ਜਿਸ ਤੋਂ ਬਚਣ ਦੀ ਲੋੜ ਹੈ।  
ਟੂਲਜ਼ ਵਰਤੇ: 
 
 
*ਗੂਗਲ ਸਰਚ
 
*ਗੂਗਲ ਰਿਵਰਸ ਇਮੇਜ਼ ਸਰਚ  
 
 
 
 
ਰਿਜ਼ਲਟ – ਗੁੰਮਰਾਹਕਰਨ ਦਾਅਵਾ  
 
 
 
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular