ਵੀਰਵਾਰ, ਦਸੰਬਰ 26, 2024
ਵੀਰਵਾਰ, ਦਸੰਬਰ 26, 2024

HomeUncategorized @pa2016 ਦੀ ਪੁਰਾਣੀ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਮੁੜ...

2016 ਦੀ ਪੁਰਾਣੀ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਮੁੜ ਕੀਤਾ ਵਾਇਰਲ 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim :
 
वीडियो कथित रूप से लखनऊ का बताया और शेयर किया गया है, प्रदर्शन करने वाले लड़के और लड़कियों पर पुलिस अत्याचार साफ़ देखा जा सकता है.
 
 
ਪੰਜਾਬੀ ਅਨੁਵਾਦ : 
 
ਵੀਡੀਓ ਲਖਨਊ ਦਾ ਦੱਸਕੇ ਸ਼ੇਅਰ ਕੀਤਾ ਗਿਆ ਹੈ , ਪ੍ਰਦਰਸ਼ਨ ਕਰ ਰਹੇ ਮੁੰਡੇ ਅਤੇ ਕੁੜੀਆਂ ਤੇ ਪੁਲਿਸ ਦਾ ਅਤਿਆਚਾਰ ਸਾਫ ਵੇਖਿਆ ਜਾ ਸਕਦਾ ਹੈ। 
 
 
 
 
 
 
ਵੇਰੀਫੀਕੇਸ਼ਨ : 
 
 
ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਸ਼ਿਪ (NRC) ਅਤੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਦੇਸ਼ ਵਿੱਚ ਲਾਗੂ ਕਰਨ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ  ਵਿਰੋਧ ਪ੍ਰਦਰਸ਼ਨ ਜਾਰੀ ਹਨ। ਸੋਸ਼ਲ ਮੀਡੀਆ ਦੇ ਵੱਖ – ਵੱਖ ਪਲੇਟਫਾਰਮਾਂ ਤੇ ਕਈ ਤਸਵੀਰਾਂ ਅਤੇ ਵੀਡੀਓ ਗੁੰਮਰਾਹਕਰਨ ਦਾਅਵੇ ਨਾਲ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਇਸ ਤਰਾਂ ਦਾ ਇੱਕ ਹੋਰ ਦਾਅਵਾ ਵਾਇਰਲ ਹੋ ਰਿਹਾ ਹੈ। 
 
 
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਪੁਲਿਸ ਮੁਲਾਜ਼ਮ ਕੁਝ ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੀ ਦਿਖਾਈ ਦੇ ਰਹੇ ਹਨ । ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਲਖਨਊ ਦੀ ਹੈ ਜਿਥੇ  ਪੁਲਿਸ ਵਿਰੋਧ ਪ੍ਰਦਰਸ਼ਨ ਕਰ ਰਹੇ  ਵਿਦਿਆਰਥੀਆਂ ਨੂੰ ਕੁੱਟ ਰਹੀ ਹੈ। 
 
 
 
 
 
 
 
 
 
 
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮਾਂ ਤੇ ਵੀਡੀਓ ਨੂੰ ਵੱਖ – ਵੱਖ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 
 
 
 
 
 
 
ਅਸੀਂ ਇਸ ਦਾਅਵੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕੀਤੀ। ਅਸੀਂ ਵੀਡੀਓ ਦੇ ਕੁਝ ਸਕਰੀਨ ਸ਼ੋਟ ਲੈਕੇ ‘invid ‘ ਟੂਲ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।  ਸਰਚ ਦੇ ਦੌਰਾਨ ਸਾਨੂੰ ਮੀਡਿਆ ਏਜੇਂਸੀ ‘ABP News’ ਬੁਲੇਟਿਨ ਦੀ ਵੀਡੀਓ ਮਿਲੀ। ਇਸ ਵੀਡੀਓ ਨੂੰ ਕੈਪਸ਼ਨ ਨਾਲ ਸਾਂਝਾ ਕੀਤਾ ਹੋਇਆ ਸੀ , “ਰੋਹਿਤ ਵੇਮੂਲਾ ਮਾਮਲੇ ਵਿਚ ਨਿਆਂ ਦੀ ਮੰਗ ਕਰਦਿਆਂ ਦਿੱਲੀ ਪੁਲਿਸ ਨੇ ਆਰਐਸਐਸ ਹੈੱਡਕੁਆਰਟਰ ਦੇ ਨੇੜੇ ਪ੍ਰਦਰਸ਼ਨਕਾਰੀਆਂ  ਨੂੰ ਬੇਰਹਿਮੀ ਨਾਲ ਕੁਟਿਆ।”
 
 
 
 
 
 
 
ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਮੀਡਿਆ ਏਜੇਂਸੀ “Indian Express” ਦਾ ਲੇਖ ਮਿਲਿਆ ਜਿਸ ਦਾ ਸਿਰਲੇਖ ਸੀ , “Uproar over video of Delhi police and others beating protesters near RSS office।” ਇਸ ਲੇਖ ਦੇ ਮੁਤਾਬਕ ਦਿੱਲੀ ਵਿਖੇ ਰਿਸਰਚ ਸਕੌਲਰ ਰੋਹਿਤ ਵੇਮੂਲਾ ਸੁਸਾਈਡ ਮਾਮਲੇ ਵਿਚ ਨਿਆਂ ਦੀ ਮੰਗ ਕਰਦਿਆਂ ਦਿੱਲੀ ਪੁਲਿਸ ਦੇ ਅਫਸਰਾਂ ਅਤੇ ਮੁਲਾਜ਼ਮਾਂ ਨੇ ਆਰਐਸਐਸ ਹੈੱਡਕੁਆਰਟਰ ਦੇ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਬੇਰਹਿਮੀ ਨਾਲ ਕੁਟਿਆ।” 

 
 
 
 

Uproar over video of Delhi police and others beating protesters near RSS office

A video that shows Delhi Police officers beating students, who were protesting outside the RSS headquarters in Jhandewalan over Dalit research scholar Rohith Vemula’s suicide, has sparked outrage in the capital. The one-minute, nine-second video shot on January 30 shows police officers and men in civilian clothes beating up protesters and a police constable roughing up a woman demonstrator.

 
 
 
 
ਸਾਡੀ ਜਾਂਚ ਦੇ ਵਿੱਚ ਸਾਬਿਤ ਹੋਇਆ ਕਿ ਇਹ ਵੀਡੀਓ ਸਾਲ 2016  ਦੀ ਹੈ ਅਤੇ  ਇਹ ਵੀਡੀਓ ਲਖਨਊ ਦੀ ਨਹੀਂ ਸਗੋਂ ਦਿੱਲੀ ਦੀ ਹੈ ਜਿਥੇ ਪੀਐਚਡੀ ਸਕਾਲਰ ਰੋਹਿਤ ਵੇਮੂਲਾ
ਸੁਸਾਈਡ ਮਾਮਲੇ ਵਿਚ ਨਿਆਂ ਦੀ ਮੰਗ ਕਰਦਿਆਂ ਵਿਦਿਆਰਥੀ ਆਰਐਸਐਸ ਦੇ ਮੁੱਖ ਦਫ਼ਤਰ ਵੱਲ ਮਾਰਚ ਕੱਢ ਰਹੇ ਸਨ ਜਿਥੇ ਦਿੱਲੀ ਪੁਲਿਸ ਦੇ ਅਫਸਰਾਂ ਅਤੇ ਮੁਲਾਜ਼ਮਾਂ ਨੇ ਆਰਐਸਐਸ ਹੈੱਡਕੁਆਰਟਰ ਦੇ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਬੇਰਹਿਮੀ ਨਾਲ ਕੁਟਿਆ।” 
 
 
 

ਟੂਲਜ਼ ਵਰਤੇ:

*ਗੂਗਲ ਸਰਚ

*ਗੂਗਲ ਰਿਵਰਸ ਇਮੇਜ਼ ਸਰਚ

*Invid

ਰਿਜ਼ਲਟ – ਗੁੰਮਰਾਹਕਰਨ ਦਾਅਵਾ

(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular