ਬੁੱਧਵਾਰ, ਜੁਲਾਈ 24, 2024
ਬੁੱਧਵਾਰ, ਜੁਲਾਈ 24, 2024

HomeUncategorized @paਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1984 ਸਿੱਖ ਕਤਲੇਆਮ ਤੇ ਦਿੱਤਾ...

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1984 ਸਿੱਖ ਕਤਲੇਆਮ ਤੇ ਦਿੱਤਾ ਅਹਿਮ ਬਿਆਨ , ਸੋਸ਼ਲ ਮੀਡਿਆ ਤੇ ਹੋ ਰਹੀ ਚਰਚਾ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਦਿੱਲੀ ‘ਚ ਹੋਏ 1984 ਸਿੱਖ ਕਤਲੇਆਮ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਅਹਿਮ ਬਿਆਨ ਦਿੱਤਾ ਜਿਸ ਦੀ ਹਰ ਪਾਸੇ ਖਾਸ ਤੌਰ ਤੇ ਸੋਸ਼ਲ ਮੀਡਿਆ ਤੇ ਕਾਫੀ ਚਰਚਾ ਹੋ ਰਹੀ ਹੈ। ਡਾ. ਮਨਮੋਹਨ ਸਿੰਘ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਹਾੜੇ ਦੇ ਮੌਕੇ ਤੇ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਸੰਬੋਧਨ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਆਪਣੇ ਸੰਬੋਧੰਨ ਦੌਰਾਨ 1984 ਵਿੱਚ  ਦੇਸ਼ ਦੇ ਤਤਕਾਲੀ ਗ੍ਰਹਿ ਮੰਤਰੀ ਨਰਸਿਮਹਾ ਰਾਓ ਦੀ ਕਾਰਜਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਉਠਾਏ। ਉਹਨਾਂ ਨੇ ਕਿਹਾ ਕਿ ਜੇਕਰ ਦੇਸ਼ ਦੇ ਤਤਕਾਲੀ ਗ੍ਰਹਿ ਮੰਤਰੀ ਨਰਸਿਮਹਾ ਰਾਓ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜ਼ਰਾਲ ਦੀ ਗੱਲ ਮੰਨੀ ਹੁੰਦੀ ਤਾਂ 1984 ਸਿੱਖ ਕਤਲੇਆਮ ਦਾ ਦੁਖਾਂਤ ਟਾਲਿਆ ਜਾ ਸਕਦਾ ਸੀ। 

ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਜਨਮ ਦਿਹਾੜੇ ਤੇ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ,”1984 ਸਿੱਖ ਕਤਲੇਆਮ ਦੀ ਸ਼ਾਮ ਨੂੰ ਇੰਦਰ ਕੁਮਾਰ ਗੁਜਰਾਲ ਤਤਕਾਲੀ ਗ੍ਰਹਿ ਮੰਤਰੀ ਨਰਸਿਮਹਾ ਰਾਓ ਕੋਲ ਗਏ ਅਤੇ ਓਹਨਾ ਨੇ ਨਰਸਿਮਹਾ ਰਾਓ ਨੂੰ ਕਿਹਾ ਕਿ ਸਥਿਤੀ ਬਹੁਤ ਗੰਭੀਰ ਹੈ ਅਤੇ ਸਰਕਾਰ ਨੂੰ ਸਥਿਤੀ ਤੋਂ ਨਿਪਟਣ ਲਈ ਜਲਦੀ ਸੈਨਾ ਨੂੰ ਬੁਲਾ ਲੈਣਾ ਚਾਹੀਦਾ ਹੈ”। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ,” ਜੇਕਰ ਨਰਸਿਮਹਾ ਰਾਓ ਨੇ ਇੰਦਰ ਕੁਮਾਰ ਗੁਜਰਾਲ ਜੀ ਦੀ ਗੱਲ ਨੂੰ ਮੰਨ ਲਿਆ ਹੁੰਦਾ ਤਾਂ ਸ਼ਾਇਦ 1984 ਸਿੱਖ ਕਤਲੇਆਮ ਨੂੰ ਟਾਲਿਆ ਜਾ ਸਕਦਾ ਸੀ।”

ਤੁਸੀ ਡਾ. ਮਨਮੋਹਨ ਸਿੰਘ ਦਾ ਬਿਆਨ ਹੇਠ ਦਿੱਤੇ ਲਿੰਕ ਤੋਂ ਵੇਖ ਸਕਦੇ ਹੋ :

ਕੀ ਹੋਇਆ ਸੀ 1 ਨਵੰਬਰ 1984 ਨੂੰ?

31 ਅਕਤੂਬਰ 1984 ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਦੋ ਸਿੱਖ ਸੁਰੱਖਿਆ ਕਰਮੀਆਂ ਨੇ ਗੋਲੀਆਂ ਮਾਰ ਕੇ ਕਤਲ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਸ਼ਾਮ ਹੁੰਦੇ-ਹੁੰਦੇ ਪੂਰੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਸਿੱਖਾਂ ਖਿਲਾਫ਼ ਭਿਆਨਕ ਹਿੰਸਾ ਸ਼ੁਰੂ ਹੋ ਗਈ। ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਵਿੱਚ ਸਿੱਖਾਂ ਖਿਲਾਫ ਭਿਆਨਕ ਹਿੰਸਾ ਹੋਈ। ਇਹਨਾਂ ਸਿੱਖ ਵਿਰੋਧੀ ਦੰਗਿਆਂ ਵਿੱਚ ਸੈਂਕੜੇ ਸਿੱਖਾਂ ਨੇ ਆਪਣੀ ਜਾਨ ਗੁਆਈ। ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਕੁਲ 2,733 ਮੌਤਾਂ ਹੋਈਆਂ ਜਦਕਿ ਦਾਅਵਾ ਕੀਤਾ ਜਾਂਦਾ ਹੈ ਕਿ ਇਹ ਅੰਕੜਾ ਇਸ ਤੋਂ ਕਿਤੇ ਵੱਧ ਸੀ। 

ਡਾ. ਮਨਮੋਹਨ ਸਿੰਘ ਦੇ ਬਿਆਨ ਤੇ ਪ੍ਰਤੀਕਿਰਿਆ :

ਡਾ. ਮਨਮੋਹਨ ਸਿੰਘ ਦੇ ਬਿਆਨ ਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਅਤੇ ਵਕੀਲਾਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਆਮ ਆਦਮੀ ਪਾਰਟੀ ਦੇ ਸਾਬਕਾ  ਵਿਧਾਇਕ ਅਤੇ ਉਘੇ ਵਕੀਲ ਹਰਵਿੰਦਰ ਸਿੰਘ ਫੁਲਕਾ ਨੇ ਡਾ. ਮਨਮੋਹਨ ਸਿੰਘ ਦੇ ਬਿਆਨ ਦਾ ਸਮਰਥਨ ਕੀਤਾ। ਆਪਣੇ ਟਵਿੱਟਰ ਹੈਂਡਲ ਤੇ  ਉਹਨਾਂ ਨੇ ਡਾ ਮਨਮੋਹਨ ਸਿੰਘ ਦੜੇ ਬਿਆਨ ਦੀ ਹਿਮਾਇਤ ਕੀਤੀ ਅਤੇ ਕਿਹਾ ,”ਡਾ.ਮਨਮੋਹਨ ਸਿੰਘ ਠੀਕ ਨੇ। ਜੇਕਰ ਤਤਕਾਲੀ ਗ੍ਰਹਿ ਮੰਤਰੀ ਨਰਸਿਮਹਾ ਰਾਓ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਕਹਿਣ ਤੇ ਆਰਮੀ ਨੂੰ ਬੁਲਾਇਆ ਹੁੰਦਾ ਤਾਂ ਸ਼ਾਇਦ 1984 ਦਾ ਸਿੱਖ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ”

ਹਾਲਾਂਕਿ ,ਇਸ ਵਿੱਚ ਡਾ. ਮਨਮੋਹਨ ਸਿੰਘ ਵਲੋਂ ਦਿੱਤੇ ਗਏ ਬਿਆਨ ਤੇ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਦੇ ਪੋਤੇ ਅਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਲੀਡਰ ਐਨ.ਵੀ ਸੁਭਾਸ਼ ਨੇ  ਵਿਰੋਧ ਜਤਾਇਆ। ਇੱਕ ਮੀਡਿਆ ਏਜੇਂਸੀ ਨੂੰ ਦਿੱਤੇ ਇੰਟਰਵਿਊ ਦੌਰਾਨ ਐਨ.ਵੀ ਸੁਭਾਸ਼ ਨੇ ਕਿਹਾ , ” ਫੈਮਿਲੀ ਮੈਂਬਰ ਹੋਣ ਦੇ ਨਾਤੇ ਮੈਨੂੰ ਡਾ. ਮਨਮੋਹਨ ਸਿੰਘ ਵਲੋਂ ਦਿੱਤੇ ਗਏ ਬਿਆਨ ਤੇ ਦੁੱਖ ਹੋ ਰਿਹਾ ਹੈ। ਇਹ ਅਸਵੀਕਾਰਨਯੋਗ ਹੈ। ਕੀ ਕੋਈ ਗ੍ਰਹਿ ਮੰਤਰੀ ਆਪਣੀ ਕੈਬਿਨੇਟ ਦੀ ਪ੍ਰਵਾਣਗੀ ਤੋਂ ਬਿਨਾਂ ਕੋਈ ਫੈਸਲਾ ਲੈ ਸਕਦਾ ਹੈ?ਅਗਰ ਆਰਮੀ ਨੂੰ ਬੁਲਾ ਲਿਆ ਹੁੰਦਾ ਤਾਂ ਹੱਦ ਤੋਂ ਵੱਧ  ਤਬਾਹੀ ਹੋਣੀ ਸੀ। 

(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular