ਵੀਰਵਾਰ, ਮਾਰਚ 28, 2024
ਵੀਰਵਾਰ, ਮਾਰਚ 28, 2024

HomeFact Checkਕੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ...

ਕੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਕੀਤਾ ਐਲਾਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਜਿਸ ਦੇ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ।

ਫੇਸਬੁੱਕ ਪੇਜ ‘ਮੇਰਾ ਪੰਜਾਬ’ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਪੰਜਾਬ ਸਰਕਾਰ ਦੇ ਫੈਸਲੇ ਬਾਰੇ ਲੋਕਾਂ ਤੋਂ ਰਾਇ ਪੁੱਛੀ। ਇਸ ਪੋਸਟ ਨੂੰ ਹੁਣ ਤਕ 14,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਲਾਈਕ ਤੇ 500 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਕੀਤਾ ਐਲਾਨ
Courtesy: Facebook/Page/MeraPunjab

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਇਸ ਦਾਅਵੇ ਨੂੰ ਸੋਸ਼ਲ ਮੀਡਿਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਹੱਸਦੇ ਰਹੋ’ ਨੇ ਵੀ ਵਾਇਰਲ ਪੋਸਟ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ।

Courtesy: Facebook/Page/HassdeRaho

Crowd tangle ਦੇ ਡਾਟਾ ਮੁਤਾਬਕ ਵੀ ਸੋਸ਼ਲ ਮੀਡਿਆ ਤੇ ਇਸ ਦਾਅਵੇ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।

Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸਾਬਕਾ ਕਾਂਗਰਸ ਸਰਕਾਰ ਨੇ ਪੰਜਾਬ ‘ਚ ਔਰਤਾਂ ਲਈ 1 ਅਪ੍ਰੈਲ 2021 ਤੋਂ ਸਾਰੀਆਂ ਸਰਕਾਰੀ ਬੱਸਾਂ ‘ਚ ਸੂਬੇ ‘ਚ ਮੁਫ਼ਤ ਸਫ਼ਰ ਦਾ ਐਲਾਨ ਕੀਤਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ 5 ਮਾਰਚ 2021 ਨੂੰ ਵਿਧਾਨ ਸਭਾ ‘ਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।

ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਜਿਸ ਦੇ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੋਸ਼ਲ ਮੀਡਿਆ ਤੇ ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਸਰਚ ਦੀ ਮਦਦ ਦੇ ਨਾਲ ਵਾਇਰਲ ਦਾਅਵੇ ਨੂੰ ਲੈ ਕੇ ਸਰਚ ਕੀਤਾ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਖਬਰ ਨਹੀਂ ਮਿਲੀ ਜਿਸ ਮੁਤਾਬਕ ਪੰਜਾਬ ਸਰਕਾਰ ਨੇ 1 ਜੂਨ ਤੋਂ ਮਹਿਲਾਵਾਂ ਦਾ ਬੱਸਾਂ ‘ਚ ਮੁਫ਼ਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਸਾਨੂੰ ਕਈ ਮੀਡਿਆ ਰਿਪੋਰਟਾਂ ਮਿਲੀਆਂ ਜਿਹਨਾਂ ਮੁਤਾਬਕ ਪੰਜਾਬ ਸਰਕਾਰ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਹੋਣ ਦਾ ਦਾਅਵਾ ਮਹਿਜ਼ ਅਫਵਾਹ ਹੈ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਪਰਸਨ ਅਹਬਾਬ ਗਰੇਵਾਲ ਨੂੰ ਸੰਪਰਕ ਕੀਤਾ। ਅਹਬਾਬ ਗਰੇਵਾਲ ਨੇ Newschecker ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਹੈ। ਉਹਨਾਂ ਨੇ ਵਾਇਰਲ ਹੋ ਰਹੀ ਪੋਸਟ ਨੂੰ ਵਿਰੋਧੀ ਪਾਰਟੀਆਂ ਦਾ ਪ੍ਰਾਪੇਗੰਡਾ ਦੱਸਿਆ।

ਅਸੀਂ ਸਰਚ ਨੂੰ ਅੱਗੇ ਵਧਾਉਂਦੇ ਹੋਏ ਫੇਸਬੁੱਕ ਤੇ ਕੁਝ ਕੀ ਵਰਡ ਰਾਹੀਂ ਵਾਇਰਲ ਦਾਅਵੇ ਨੂੰ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ‘ਸਾਂਝ ਟੀਵੀ’ ਦੁਆਰਾ 23 ਮਈ 2022 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਵੀਡੀਓ ਵਿੱਚ ਸਾਨੂੰ ਪੰਜਾਬ ਦੇ ਟ੍ਰਾੰਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਬਿਆਨ ਮਿਲਿਆ। ਲਾਲਜੀਤ ਸਿੰਘ ਭੁੱਲਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਅਫਵਾਹ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਪਹਿਲਾਂ ਵਾਂਗ ਹੀ ਔਰਤਾਂ ਲਈ ਮੁਫ਼ਤ ਸਫ਼ਰ ਜਾਰੀ ਰਹੇਗਾ।

ਟ੍ਰਾੰਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੁਆਰਾ ਦਿੱਤਾ ਗਿਆ ਬਿਆਨ ਸਾਨੂੰ ਉਹਨਾਂ ਦੇ ਫੇਸਬੁੱਕ ਪੇਜ ਤੇ 22 ਮਈ 2022 ਨੂੰ ਅਪਲੋਡ ਮਿਲਿਆ। ਲਾਲਜੀਤ ਸਿੰਘ ਭੁੱਲਰ ਦੁਆਰਾ ਦਿੱਤੇ ਬਿਆਨ ਤੋਂ ਹੁੰਦਾ ਹੈ ਕਿ ਪੰਜਾਬ ਸਰਕਾਰ ਦੁਆਰਾ ਔਰਤਾਂ ਲਈ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਨੂੰ ਬੰਦ ਕਰਨ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਟ੍ਰਾੰਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਅਫਵਾਹ ਦੱਸਿਆ ਅਤੇ ਸਪਸ਼ਟ ਕਿੱਤਾ ਕਿ ਪੰਜਾਬ ਸਰਕਾਰ ਦੁਆਰਾ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

Result: Fabricated Content/False

Our Sources

Media report by ABP Live on April 24,2021
Media report by Saanjh TV on April 24,2021
Facebook post by Laljit Bhullar on April 22,2021
Direct conversation with Ahbab Grewal, AAP Punjab Spokesperson



ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular