ਕਲੇਮ: ਰਾਜਸਥਾਨ ਦੇ ਜੈਪੁਰ ਵਿੱਚ 300 ਸਾਧੂ ਕਰੋਨਾ ਪਾਜ਼ਟਿਵ ਨਿਕਲੇ । ਸਿੱਖਾਂ ਅਤੇ ਮੁਸਲਮਾਨਾਂ ਨੂੰ ਬਦਨਾਮ ਕਰਨ ਵਾਲੇ ਕੱਟੜਪੰਥੀ ਸੋਚ ਵਾਲੇ ਦੱਸਣ ਕਿ ਕੋਰੋਨਾ ਧਰਮ ਦੇਖ ਕੇ ਚਿੰਬੜਦਾ ਹੈ ।
ਵੇਰੀਫਿਕੇਸ਼ਨ: ਸੋਸ਼ਲ ਮੀਡੀਆ ‘ਤੇ ਕਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ। ਇਸ ਵਿਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਦੇ ਜੈਪੁਰ ਵਿੱਚ 300 ਸਾਧੂ ਕਰੋਨਾ ਵਾਇਰਸ ਤੋਂ ਗ੍ਰਸਤ ਪਾਏ ਗਏ ਹਨ। ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਵੀਡੀਓ ਸਾਂਝਾ ਕਰਦਿਆਂ ਹੋਇਆ ਦਾਅਵਾ ਕੀਤਾ ਕਿ ਰਾਜਸਥਾਨ ਦੇ ਜੈਪੁਰ ਵਿੱਚ 300 ਸਾਧੂ ਕਰੋਨਾ ਪਾਜ਼ੀਟਿਵ ਨਿਕਲੇ ਹਨ।ਤੁਸੀਂ ਇਸ ਪੋਸਟ ਦਾ ਆਰਕਾਈਵ ਲਿੰਕ ਇੱਥੇ ਕਲਿੱਕ ਕਰਕੇ ਦੇਖ ਸਕਦੇ ਹੋ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਡੀਓ ਨੂੰ ਤੇਜ਼ੀ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਕਈ ਨਾਮੀ ਟਵਿੱਟਰ ਯੂਜਰਾਂ ਨੇ ਵੀ ਇਸ ਖਬਰ ਨੂੰ ਆਪਣੇ ਟਵਿੱਟਰ ਅਕਾਊਂਟ ਤੇ ਸਾਂਝਾ ਕੀਤਾ।

ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਵੇਖਿਆ। ਅਸੀਂ ਵੀਡੀਓ ਦੇ ਉੱਪਰ ਚੱਲਣ ਵਾਲੀ ਹੈੱਡਲਾਈਨ ਨੂੰ ਗੌਰ ਦੇ ਨਾਲ ਪੜ੍ਹਿਆ ਜਿਸ ਵਿੱਚ ਲਿਖਿਆ ਹੋਇਆ ਸੀ ਕਿ ਸਾਧੂ ਦੇ ਸੰਪਰਕ ਵਿੱਚ ਆਉਣ ਵਾਲੇ 300 ਲੋਕ ਆਈਸੋਲੇਸ਼ਨ ਵਿੱਚ ਹਨ । ਵੀਡੀਓ ਦੇ ਮੁਤਾਬਕ ਰਾਜਸਥਾਨ ਦੇ ਜੈਪੁਰ ਸ਼ਹਿਰ ਦੇ ਟਰਾਂਸਪੋਰਟ ਨਗਰ ਵਿੱਚ ਚਿਲਮ ਪੀਣ ਵਾਲੇ ਸਾਧੂ ਦੇ ਕਰੋਨਾ ਪਾਜਟਿਵ ਨਿਕਲਣ ਤੋਂ ਬਾਅਦ ਪੂਰੇ ਇਲਾਕੇ ਵਿਚ ਹੰਗਾਮਾ ਹੋ ਗਿਆ ।

ਅਸੀਂ ਕੁਝ ਕੀ ਵਰਡਜ਼ ਦੀ ਮਦਦ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਕਿਤੇ ਵੀ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸਪੱਸ਼ਟੀਕਰਨ ਨਹੀਂ ਮਿਲਿਆ। ਇਸ ਮਾਮਲੇ ਨੂੰ ਲੈ ਕੇ ਸਾਨੂੰ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਤੋਂ ਸਪੱਸ਼ਟ ਹੋ ਸਕੇ ਕਿ ਜੈਪੁਰ ਵਿੱਚ 300 ਸਾਧੂ ਕਰੋਨਾ ਪਾਜ਼ੀਟਿਵ ਨਿਕਲੇ ਹਨ। ਅਸੀਂ ਇਸ ਮਾਮਲੇ ਲੈ ਕੇ ਜੈਪੁਰ ਦੇ ਜ਼ਿਲ੍ਹਾ ਕਲੈਕਟਰ ਰਜਨੀਸ਼ ਸ਼ਰਮਾ ਦੇ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹੈ ਦਾਅਵਾ ਗੁੰਮਰਾਹਕੁਨ ਅਤੇ ਫਰਜ਼ੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਲੈ ਕੇ ਅਧਿਕਾਰੀਆਂ ਦੇ ਵੱਲੋਂ ਛਾਣਬੀਨ ਕੀਤੀ ਗਈ ਅਤੇ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਸਹੀ ਨਹੀਂ ਹੈ। ਸਰਚ ਦੇ ਦੌਰਾਨ ਇਸ ਮਾਮਲੇ ਲੈ ਕੇ ਪ੍ਰੈੱਸ ਇੰਫੋਰਮੇਸ਼ਨ ਬਿਊਰੋ, ਰਾਜਸਥਾਨ ਦਾ ਟਵੀਟ ਮਿਲਿਆ।ਟਵੀਟ ਦੇ ਵਿੱਚ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਵਿੱਚ ਕੋਈ ਸਚਾਈ ਨਹੀਂ ਹੈ। ਉਨ੍ਹਾਂ ਨੇ ਜੈਪੁਰ ਦੇ ਜ਼ਿਲ੍ਹਾ ਕਲੈਕਟਰ ਦਾ ਹਵਾਲਾ ਦਿੰਦਿਆਂ ਹੋਏ ਕਿਹਾ ਕਿ ਇਸ ਘਟਨਾ ਵਿੱਚ ਕੋਈ ਸੱਚ ਨਹੀਂ ਹੈ।
ਜਾਂਚ ਦੇ ਦੌਰਾਨ ਇਸ ਮਾਮਲੇ ਉੱਤੇ ਸਾਨੂੰ ਇੱਕ ਹੋਰ ਟਵੀਟ ਮਿਲਿਆ। ਪ੍ਰੈੱਸ ਇਨਫਾਰਮੇਸ਼ਨ ਬਿਊਰੋ, ਝਾਰਖੰਡ ਨੇ ਵੀ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਅਤੇ ਗੁੰਮਰਾਹਕੁਨ ਹੈ। ਜੈਪੁਰ ਦੇ ਵਿੱਚ 300 ਸਾਧੂਆਂ ਦੇ ਕੋਰੋਨਾ ਸੰਕ੍ਰਮਿਤ ਪਾਏ ਜਾਣ ਵਾਲੇ ਦਾਅਵੇ ਵਿੱਚ ਕੋਈ ਸਚਾਈ ਨਹੀਂ ਹੈ।
ਟੂਲਜ਼ ਵਰਤੇ:
- ਗੂਗਲ ਸਰਚ
- ਟਵਿੱਟਰ ਸਰਚ
- ਮੀਡੀਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)