ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਵੀਡੀਓ ਕਲਿੱਪ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਅੰਨਾ ਹਜ਼ਾਰੇ ਨੇ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਚਿੱਕੜ ਕਿਹਾ। ਵਾਈਰਲ ਕਲਿਪ ਵਿਚ ਇਕ ਪੱਤਰਕਾਰ ਅੰਨਾ ਹਜ਼ਾਰੇ ਤੋਂ ਅਰਵਿੰਦ ਕੇਜਰੀਵਾਲ ਦੇ ਬਾਰੇ ‘ਚ ਸਵਾਲ ਪੁੱਛਦਾ ਹੈ ਜਿਸ ਦਾ ਜਵਾਬ ਦਿੰਦੇ ਹੋਏ ਉਹ ਕਹਿੰਦੇ ਹਨ ਕਿ ਮੈਨੂੰ ਖਿੱਚਣ ਵਿਚ ਜਾਣਾ ਹੀ ਨਹੀਂ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਮੁੱਖ ਮੰਤਰੀ ਭਗਵੰਤ ਮਾਨ ਦਾ ਚੋਣਾਂ ਤੋਂ ਪਹਿਲਾਂ ਦਿੱਤੇ ਬਿਆਨ ਦਾ ਵੀਡੀਓ ਹੋਇਆ ਵਾਇਰਲ
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ਤੇ ਤੰਜ ਕੱਸਿਆ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਸਰਕਾਰ ‘ਤੇ ਤੰਜ ਕੱਸਿਆ ਸੀ।

ਕੀ ਬਜ਼ੁਰਗ ਮਾਤਾ ਦੀ ਅੱਗ ਲੱਗਣ ਕਾਰਨ ਕਣਕ ਸੜ੍ਹ ਕੇ ਹੋਈ ਸਵਾਹ?
ਸੋਸ਼ਲ ਮੀਡੀਆ ‘ਤੇ ਇੱਕ ਬਜ਼ੁਰਗ ਮਾਤਾ ਦੀ ਫਸਲ ਨੂੰ ਅੱਗ ਲੱਗਣ ਦੀ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਬਜ਼ੁਰਗ ਮਾਤਾ ਜੀ ਦੀ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2019 ਦੀ ਹੈ। ਸਾਲ 2019 ਵਿੱਚ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਮਾਤਾ ਜੀ ਦੀ ਬਹੁਤ ਲੋਕਾਂ ਦੁਆਰਾ ਆਰਥਿਕ ਮਦਦ ਕੀਤੀ ਗਈ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਮੁੱਖ ਮੰਤਰੀ Bhagwant Mann ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਵਾਇਰਲ ਵੀਡੀਓ ਨੂੰ ਹਾਲੀਆ ਦੱਸ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਸੁਣੋ ਜੱਟ ਕੀ ਮੰਗਦੇ ਹਨ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਸਾਲ 2014 ਤੋਂ ਇੰਟਰਨੈੱਟ ਤੇ ਮੌਜੂਦ ਹੈ।

ਕੀ Anna Hazare ਨੇ Arvind Kejriwal ਨੂੰ ਰਾਜਨੀਤੀ ਦਾ ਚਿੱਕੜ ਦੱਸਿਆ?
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਨਾ ਹਜ਼ਾਰੇ ਨੇ ਅਰਵਿੰਦ ਕੇਜਰੀਵਾਲ ਨੂੰ ਰਾਜਨੀਤੀ ਦਾ ਚਿੱਕੜ ਦੱਸਿਆ। ਵਾਇਰਲ ਹੋ ਰਹੀ ਵੀਡੀਓ ਪੰਜ ਸਾਲ ਤੋਂ ਵੱਧ ਪੁਰਾਣੀ ਹੈ। ਵੀਡੀਓ ਨੂੰ ਅੰਨਾ ਹਜ਼ਾਰੇ ਦਾ ਹਾਲੀਆ ਬਿਆਨ ਦੱਸਕੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।

ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਬਿਜਲੀ ਸੰਬੰਧੀ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੋਲਦੇ ਹਨ ਕਿ ਪੰਜਾਬ ਵਿਚ 24 ਘੰਟੇ ਬਿਜਲੀ ਦੇਣ ਵਿਚ 3-4 ਸਾਲ ਦਾ ਸਮੇਂ ਲੱਗੇਗਾ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਜੂਨ 2021 ਦੀ ਹੈ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ